16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਪਹਿਲਾ ਪ੍ਰਕਾਸ਼ ਪੁਰਬ ਮਨਾਇਆ

ਜਲੰਧਰ, 15 ਸਤੰਬਰ (ਐੱਮ. ਐੱਸ.

ਅਜੀਤ ਡੈਸਕ 16-09-2026
ਜਲੰਧਰ, 15 ਸਤੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦੁਰ ਨਗਰ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਦੌਰਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਭਾਈ ਤਜਿੰਦਰ ਸਿੰਘ (ਹਜ਼ੂਰੀ ਰਾਗੀ) ਦੇ ਜਥੇ ਨੇ ਕੀਰਤਨ ਦੀ ਹਾਜ਼ਰੀ ਭਰੀ ਅਤੇ ਕਥਾਵਾਚਕ ਭਾਈ ਬਲਜੀਤ ਸਿੰਘ ਨੇ ਸੰਗਤ ਨੂੰ ਗੁਰਇਤਿਹਾਸ ਨਾਲ ਜੋੜਿਆ। ਸਮਾਗਮ ਦੌਰਾਨ ਸੰਗਤ ਨੇ ਵੱਡੀ ਗਿਣਤੀ ’ਚ ਹਾਜ਼ਰੀ ਭਰੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਕੰਵਲਜੀਤ ਸਿੰਘ ਉਬਰਾਏ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਠੁੱਕਰਾਲ, ਕੰਵਲਜੀਤ ਸਿੰਘ ਸਕੱਤਰ, ਜੁਗਿੰਦਰ ਸਿੰਘ ਲਾਇਲਪੁਰੀ, ਜੁਗਿੰਦਰ ਸਿੰਘ ਕਾਨ੍ਹਪੁਰੀ, ਪਰਮਜੀਤ ਸਿੰਘ ਭਲਵਾਨ, ਹਰਦੀਪ ਸਿੰਘ ਮਲ੍ਹੀ, ਸੁਰਜੀਤ ਸਿੰਘ ਸੇਤੀਆ, ਗਗਨਦੀਪ ਸਿੰਘ ਗੱਗੀ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ 70ਵੀਆਂ ਪੰਜਾਬ ਰਾਜ ਅੰਤਰ- ਜ਼ਿਲ੍ਹਾ ਸਕੂਲ ਖੇਡਾਂ ਦਾ ਸ਼ਤਰੰਜ ਟੂਰਨਾਮੈਂਟ ਸ਼ੁਰੂ ਅਗਲੀ ਖ਼ਬਰ ਸ਼ਹੀਦ ਭਾਈ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।