16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਕੈਂਬਰਿਜ ਇੰਟਰਨੈਸ਼ਨਲ ਸਕੂਲ, ਨਕੋਦਰ ’ਚ ਹਿੰਦੀ ਦਿਵਸ ਮਨਾਇਆ

ਨਕੋਦਰ, 15 ਸਤੰਬਰ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ , )-ਕੈਂਬਰਿਜ ਇੰਟਰਨੈਸ਼ਨਲ ਸਕੂਲ, ਨਕੋਦਰ ਵਿੱਚ ਹਿੰਦੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੀ ਮਹੱਤਤਾ, ਇਸ ਦੀ ਸਮ੍ਰਿੱਧ ਸਾਹਿਤਕ ਵਿਰਾਸਤ ਅਤੇ ਰਾਸ਼ਟਰੀ ਜੀਵਨ ਵਿੱਚ ਇਸ ਦੀ ਭੂਮਿਕਾ ਬਾਰੇ ਜਾਣੂ ਕਰਵਾਇਆ ਗਿਆ।

ਅਜੀਤ ਡੈਸਕ 16-09-2026
ਨਕੋਦਰ, 15 ਸਤੰਬਰ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ , )-ਕੈਂਬਰਿਜ ਇੰਟਰਨੈਸ਼ਨਲ ਸਕੂਲ, ਨਕੋਦਰ ਵਿੱਚ ਹਿੰਦੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੀ ਮਹੱਤਤਾ, ਇਸ ਦੀ ਸਮ੍ਰਿੱਧ ਸਾਹਿਤਕ ਵਿਰਾਸਤ ਅਤੇ ਰਾਸ਼ਟਰੀ ਜੀਵਨ ਵਿੱਚ ਇਸ ਦੀ ਭੂਮਿਕਾ ਬਾਰੇ ਜਾਣੂ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਕਵਿਤਾ ਪਾਠ, ਭਾਸ਼ਨ, ਕਹਾਣੀ-ਵਾਚਨ, ਦੋਹੇ ਅਤੇ ਹਿੰਦੀ ਭਾਸ਼ਾ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਹਿੰਦੀ ਭਾਸ਼ਾ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਨੂੰ ਪ੍ਰਗਟ ਕੀਤਾ। ਵਿਦਿਆਰਥੀਆਂ ਨੂੰ ਹਿੰਦੀ ਨੂੰ ਸਹੀ ਢੰਗ ਨਾਲ ਪੜ੍ਹਨ, ਲਿਖਣ ਅਤੇ ਬੋਲਣ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਸਾਹਿਬਾਨ ਨੇ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦਾ ਸਤਿਕਾਰ ਕਰਨ ਅਤੇ ਆਪਣੀ ਮਾਤ-ਭਾਸ਼ਾ ਸਮੇਤ ਸਾਰੀਆਂ ਭਾਰਤੀ ਭਾਸ਼ਾਵਾਂ ਪ੍ਰਤੀ ਪਿਆਰ ਅਤੇ ਸਨਮਾਨ ਦੀ ਭਾਵਨਾ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ। ਸਮੁੱਚਾ ਸਮਾਗਮ ਭਾਸ਼ਾਈ ਵਿਭਿੰਨਤਾ, ਸੱਭਿਆਚਾਰਕ ਏਕਤਾ ਅਤੇ ਹਿੰਦੀ ਭਾਸ਼ਾ ਪ੍ਰਤੀ ਸਨਮਾਨ ਦਾ ਸੁੰਦਰ ਸੰਦੇਸ਼ ਦਿੰਦਾ ਹੋਇਆ ਯਾਦਗਾਰ ਬਣ ਗਿਆ।
ਪਿਛਲੀ ਖ਼ਬਰ ਬਿਪਰਵਾਦੀ ਤਾਕਤਾਂ ਵਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ਵਿੱਚੋਂ ਕੱਢਣ ਦੀ ਕੋਝੀ ਸਾਜਿਸ਼-ਜਥੇਦਾਰ ਜੋਧਪੁਰੀ ਅਗਲੀ ਖ਼ਬਰ ਇੰਗਲੈਂਡ ਤੋਂ ਵਾਪਸ ਪਿੰਡ ਸੀਚੇਵਾਲ ਪਹੁੰਚਣ ’ਤੇ ਸੰਤ ਸੀਚੇਵਾਲ ਦਾ ਵੱਖ-ਵੱਖ ਆਗੂਆਂ ਵਲੋਂ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।