16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਰਸੂਲਪੁਰੀ ਵਲੋਂ ਬਾੜੀਆਂ ਕਲਾਂ ’ਚ ਡਾ. ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਦੀ ਨਿਖੇਧੀ

ਫਿਲੌਰ, 15 ਸਤੰਬਰ (ਗੈਰੀ)-ਵਿਧਾਨ ਸਭਾ ਹਲਕਾ ਚੱਬੇਵਾਲ ਦੇ ਪਿੰਡ ਬਾੜੀਆਂ ਕਲਾਂ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਅਤੇ ਤੋੜ-ਫੋੜ ਦੀ ਅੰਬੇਡਕਰ ਸੈਨਾ ਪੰਜਾਬ ਤਹਿਸੀਲ ਫਿਲੌਰ ਦੇ ਪ੍ਰਧਾਨ ਦੀਪਕ ਰਸੂਲਪੁਰੀ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।

ਅਜੀਤ ਡੈਸਕ 16-09-2026
ਫਿਲੌਰ, 15 ਸਤੰਬਰ (ਗੈਰੀ)-ਵਿਧਾਨ ਸਭਾ ਹਲਕਾ ਚੱਬੇਵਾਲ ਦੇ ਪਿੰਡ ਬਾੜੀਆਂ ਕਲਾਂ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਅਤੇ ਤੋੜ-ਫੋੜ ਦੀ ਅੰਬੇਡਕਰ ਸੈਨਾ ਪੰਜਾਬ ਤਹਿਸੀਲ ਫਿਲੌਰ ਦੇ ਪ੍ਰਧਾਨ ਦੀਪਕ ਰਸੂਲਪੁਰੀ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਬੁੱਤ ਨਾਲ ਅਜਿਹੀ ਘਟਨਾ ਵਾਪਰਨਾ ਬੇਹੱਦ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਨਾਲ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਰਸੂਲਪੁਰੀ ਨੇ ਕਿਹਾ ਕਿ ਉਨ੍ਹਾਂ ਦੇ ਬੁੱਤਾਂ ਦੀ ਸੁਰੱਖਿਆ ਅਤੇ ਸਨਮਾਨ ਯਕੀਨੀ ਬਣਾਉਣਾ ਸ਼ਾਸਨ-ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਯੂਥ ਅਕਾਲੀ ਦਲ (ਪੁਨਰ ਸੁਰਜੀਤ) ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ’ਚ ਐਡਵੋਕੇਟ ਜੋਧ ਸਿੰਘ ਲਈ ਪ੍ਰਚਾਰ ’ਚ ਜੁਟਿਆ ਅਗਲੀ ਖ਼ਬਰ ਐਸ.ਐਸ ਐਫ. ਦੇ ਜਨਰਲ ਸਕੱਤਰ ਸ਼ਹੀਦ ਸਤਪਾਲ ਸਿੰਘ ਢਿੱਲੋਂ ਦੀ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।