ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਭਾਈ ਦਵਿੰਦਰ ਸਿੰਘ ਨੂੰ ਫਿਲੌਰ ਵਿਧਾਨ ਸਭਾ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ
ਗੁਰਾਇਆ, 15 ਸਤੰਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਦੁਆਬੇ ਦੇ ਵਿਚ ਹੋਰ ਦੋ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਦਲ ਦੇ ਮੁੱਖ ਬੁਲਾਰੇ ਅਤੇ ਦੁਆਬਾ ਜ਼ੋਨ ਦੇ ਇੰਚਾਰਜ ਡਾਕਟਰ ਹਰਜਿੰਦਰ ਸਿੰਘ ਜੱਖੂ ਨੇ ਐਲਾਨ ਕੀਤਾ ਕਿ ਵਿਧਾਨ ਸਭਾ ਹਲਕਾ ਫਿਲੌਰ ਤੋਂ ਭਾਈ ਦਵਿੰਦਰ ਸਿੰਘ ਖਾਲਸਾ ਰੁੜਕਾ ਕਲਾ ਨੂੰ ਇੰਚਾਰਜ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਗਿਆ।
ਦਵਿੰਦਰ ਸਿੰਘ ਖਾਲਸਾ
16-09-2026