ਜਲੰਧਰ, 17 ਸਤੰਬਰ (ਐੱਮ. ਐੱਸ. ਲੋਹੀਆ)-ਗੁਰੂ ਨਾਨਕ ਗੁਰਦੁਆਰਾ ਵਰਿਸਟਨ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸਿੱਖੀ ਪ੍ਰਚਾਰ ਲਈ ਪਹੁੰਚੇ ਹਰਖੋਵਾਲੀਏ ਸੰਪ੍ਰਦਾਇ ਦੇ ਮੁਖੀ ਬਾਬਾ ਭਗਵਾਨ ਸਿੰਘ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗਿਆਨੀ ਭਾਗ ਸਿੰਘ, ਬਾਬਾ ਗੁਰਮੇਲ ਸਿੰਘ, ਸੁਖਬੀਰ ਸਿੰਘ, ਸਟੇਜ ਸਕੱਤਰ ਅਰਵਿੰਦਰ ਸਿੰਘ ਅਤੇ ਸਮੂਹ ਪ੍ਰਬੰਧਕਾਂ ਵਲੋਂ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਦਾ ਸਨਮਾਨ ਕੀਤਾ ਗਿਆ।