18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗੁਰਮਤਿ ਸਮਾਗਮ

ਜਲੰਧਰ, 17 ਸਤੰਬਰ (ਐੱਮ. ਐੱਸ.

ਅਜੀਤ ਡੈਸਕ 18-09-2026
ਜਲੰਧਰ, 17 ਸਤੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ਼ਹੀਦ ਬਾਬੂ ਲਾਭ ਸਿੰਘ, ਚੌਕ ਰੈਣਕ ਬਾਜ਼ਾਰ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਉਪਰਾਲੇ ਸਦਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਦੌਰਾਨ ਸੰਗਤ ਨੇ ਵੱਡੀ ਗਿਣਤੀ ’ਚ ਹਾਜ਼ਰੀ ਭਰੀ। ਸਮਾਗਮ ਦੌਰਾਨ ਭਾਈ ਮਹਿਤਾਬ ਸਿੰਘ (ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ) ਨੇ ਅੰਮ੍ਰਿਤਮਈ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਸੰਗਤ ਵਲੋਂ ਗੁਰੂਦਵਾਰਾ ਸਾਹਿਬ ਵਿਖੇ ਰਾਤ ਨੂੰ ਦੀਪ ਮਾਲਾ ਕੀਤੀ ਗਈ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਤਿੰਦਰਬੀਰ ਸਿੰਘ ਸਚਦੇਵਾ, ਗੁਰਸ਼ਰਨ ਸਿੰਘ ਕਾਨ੍ਹਪੁਰੀ, ਹਰਪ੍ਰੀਤ ਸਿੰਘ ਸਚਦੇਵਾ, ਦਲਜੀਤ ਸਿੰਘ, ਗੁਰਦੀਪ ਸਿੰਘ, ਇਕਬਾਲ ਸਿੰਘ, ਰਣਜੋਧ ਸਿੰਘ, ਪਰਮਦੀਪ ਸਿੰਘ, ਗੁਰਪ੍ਰੀਤ ਸਿੰਘ ਸਚਦੇਵਾ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਵਿਖੇ ਸੰਗਰਾਂਦ ਅਤੇ ਸੰਤ ਮੋਨੀ ਅਤਰ ਸਿੰਘ ਦਾ ਮਨਾਇਆ ਜਨਮ ਦਿਹਾੜਾ ਅਗਲੀ ਖ਼ਬਰ ਪੰਜਾਬ ਸਕੂਲ ਖੇਡਾਂ ’ਚ ਨਹਿਰੂ ਗਾਰਡਨ ਦੀ ਅਜਿਤਾ ਨੇ ਜੂਡੋ ’ਚ ਜਿੱਤਿਆ ਚਾਂਦੀ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।