ਜਲੰਧਰ, 17 ਸਤੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ, ਜਲੰਧਰ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਮੌਕੇ ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਦੌਰਾਨ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ‘ਰਾਜਪੁਰਾ’ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ। ਸਮਾਗਮ ਦੌਰਾਨ ਭਾਈ ਗੁਰਦੇਵ ਸਿੰਘ ਅਤੇ ਭਾਈ ਆਤਮਾ ਸਿੰਘ (ਹਜ਼ੂਰੀ ਰਾਗੀ, ਗੁਰਦੁਆਰਾ ਸਾਹਿਬ) ਦੇ ਜੱਥਿਆਂ ਨੇ ਵੀ ਕੀਰਤਨ ਦੀ ਹਾਜ਼ਰੀ ਭਰੀ। ਕਥਾਵਾਚਕ ਭਾਈ ਪਰਮਜੀਤ ਸਿੰਘ ਅਤੇ ਬੀਬੀ ਜਸਜੀਤ ਕੌਰ ਨੇ ਅੱਸੂ ਮਹੀਨੇ ਸੰਬੰਧੀ ਗੁਰਮਤਿ ਵਿਚਾਰਾਂ ਕਰਦੇ ਹੋਏ ਸੰਗਤ ਨੂੰ ਗੁਰੂ ਘਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ, ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਪਰਮਿੰਦਰ ਸਿੰਘ (ਕਪੂਰਥਲਾ ਗਰੁੱਪ), ਜੁਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਅਨੰਦ, ਐੱਚ. ਐੱਸ. ਭਸੀਨ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ, ਕੈਪਟਨ ਸਤਿੰਦਰਪਾਲ ਸਿੰਘ, ਪੀ. ਐੱਸ. ਓਬਰਾਏ, ਲਖਬੀਰ ਸਿੰਘ ਛਾਬੜਾ, ਡਾ. ਅਮਨਦੀਪ ਸਿੰਘ ਤੇ ਸ਼ਹਿਰ ਦੀਆਂ ਹੋਰ ਪ੍ਰਮੁੱਖ ਸ਼ਖਸੀਅਤਾਂ ਗੁਰੂ ਘਰ ਵਿਖੇ ਨਤਮਸਤਕ ਹੋਈਆਂ।