19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਲਾਇਲਪੁਰ ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਜਲੰਧਰ, 18 ਸਤੰਬਰ (ਜਸਪਾਲ ਸਿੰਘ)-ਲਾਇਲਪੁਰ ਖ਼ਾਲਸਾ ਕਾਲਜ ਦੇ ਐਮ. ਵੋਕ ਵੈਬ ਟੈਕਨੋਲੋਜੀ ਐਂਡ ਮਲਟੀਮੀਡੀਆ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ।

ਅਜੀਤ ਡੈਸਕ 19-09-2026
ਜਲੰਧਰ, 18 ਸਤੰਬਰ (ਜਸਪਾਲ ਸਿੰਘ)-ਲਾਇਲਪੁਰ ਖ਼ਾਲਸਾ ਕਾਲਜ ਦੇ ਐਮ. ਵੋਕ ਵੈਬ ਟੈਕਨੋਲੋਜੀ ਐਂਡ ਮਲਟੀਮੀਡੀਆ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ । ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਐਲਾਨੇ ਗਏ ਨਤੀਜਿਆਂ ਵਿਚੋਂ ਵਿਦਿਆਰਥੀ ਪ੍ਰਿੰਸ ਚੋਪੜਾ ਨੇ 10 ਵਿਚੋਂ 9.60 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਦਿਆਰਥੀ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਪ੍ਰੀਖਿਆਵਾਂ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਂਦੇ ਹਨ, ਉਨ੍ਹਾਂ ਨੂੰ ਵਿਸ਼ੇਸ਼ ਸਹੂਲਤਾਂ ਵੀ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ, ਮੁਖੀ ਕੰਪਿਊਟਰ ਸਾਇੰਸ ਤੇ ਆਟੀ.ਟੀ. ਵਿਭਾਗ, ਡਾ. ਦਲਜੀਤ ਕੌਰ ਅਤੇ ਪ੍ਰੋ. ਐਨੀ ਗੋਇਲ ਵੀ ਮੌਜੂਦ ਸਨ।
ਪਿਛਲੀ ਖ਼ਬਰ ਪੰਜ ਦਿਨਾਂ ਦਾ ਹਫ਼ਤਾ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਵਕੀਲਾਂ ਵੱਲੋਂ ਅੱਜ ‘ਨੋ ਵਰਕ ਡੇ’ ਅਗਲੀ ਖ਼ਬਰ ਕਈ ਮੁੱਖ ਸੜਕਾਂ ’ਤੇ ਕਮਿਸ਼ਨਰ ਨੇ ਲਿਆ ਸਫ਼ਾਈ ਵਿਵਸਥਾ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।