19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪੰਜ ਦਿਨਾਂ ਦਾ ਹਫ਼ਤਾ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਵਕੀਲਾਂ ਵੱਲੋਂ ਅੱਜ ‘ਨੋ ਵਰਕ ਡੇ’

ਜਲੰਧਰ, 18 ਸਤੰਬਰ (ਜਤਿੰਦਰ ਪੰਮੀ)–ਪੰਜਾਬ ਅਤੇ ਹਰਿਆਣਾ ਦੇ ਅਧੀਨ ਆਉਂਦੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨ ਅਦਾਲਤਾਂ ਵਿਚ ਪੰਜ ਦਿਨਾਂ ਦਾ ਹਫ਼ਤਾ ਲਾਗੂ ਕਰਨ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ 19 ਸਤੰਬਰ ਨੂੰ ‘ਨੋ ਵਰਕ ਡੇ’ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਫ਼ੈਸਲਾ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੌਰਾਨ ਪ੍ਰਧਾਨ ਐਡਵੋਕੇਟ ਰਤਨ ਦੁਆ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਲਿਆ ਗਿਆ।

ਅਜੀਤ ਡੈਸਕ 19-09-2026
ਜਲੰਧਰ, 18 ਸਤੰਬਰ (ਜਤਿੰਦਰ ਪੰਮੀ)–ਪੰਜਾਬ ਅਤੇ ਹਰਿਆਣਾ ਦੇ ਅਧੀਨ ਆਉਂਦੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨ ਅਦਾਲਤਾਂ ਵਿਚ ਪੰਜ ਦਿਨਾਂ ਦਾ ਹਫ਼ਤਾ ਲਾਗੂ ਕਰਨ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ 19 ਸਤੰਬਰ ਨੂੰ ‘ਨੋ ਵਰਕ ਡੇ’ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਫ਼ੈਸਲਾ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੌਰਾਨ ਪ੍ਰਧਾਨ ਐਡਵੋਕੇਟ ਰਤਨ ਦੁਆ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਰਤਨ ਦੁਆ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਅਧੀਨ ਆਉਂਦੀਆਂ ਅਦਾਲਤਾਂ ਵਿਚ ਪੰਜ ਦਿਨਾਂ ਦਾ ਹਫ਼ਤਾ ਲਾਗੂ ਕਰਨ ਦੀ ਮੰਗ ਵਕੀਲ ਭਾਈਚਾਰੇ ਵੱਲੋਂ ਲੰਬੇ ਸਮੇਂ ਤੋਂ ਉਠਾਈ ਜਾ ਰਹੀ ਹੈ। ਇਸ ਸਬੰਧੀ ਬਾਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਅਤੇ ਸਕੱਤਰਾਂ ਦੀਆਂ ਕਈ ਮੀਟਿੰਗਾਂ ਵਿਚ ਵੀ ਸਰਬਸੰਮਤੀ ਨਾਲ ਮੰਗ ਰੱਖੀ ਜਾ ਚੁੱਕੀ ਹੈ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿਖੇ ਵੀ ਇਸ ਸਬੰਧੀ ਵੱਖ-ਵੱਖ ਪ੍ਰਤੀਨਿਧੀਆਂ ਰਾਹੀਂ ਮੰਗ ਪੇਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜ ਦਿਨਾਂ ਦਾ ਹਫ਼ਤਾ ਹੋਣ ਨਾਲ ਵਕੀਲਾਂ ਨੂੰ ਕੇਸਾਂ ਦੀ ਤਿਆਰੀ ਲਈ ਵਧੇਰੇ ਸਮਾਂ ਮਿਲੇਗਾ, ਜਿਸ ਨਾਲ ਅਦਾਲਤੀ ਕੰਮ ਦੀ ਗੁਣਵੱਤਾ ਵਿਚ ਵੀ ਸੁਧਾਰ ਆਵੇਗਾ। ਇਸ ਮੰਗ ਦੇ ਹੱਕ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਜਲੰਧਰ ਦੇ ਸਮੂਹ ਮੈਂਬਰ 19 ਸਤੰਬਰ ਨੂੰ ਅਦਾਲਤਾਂ ਵਿਚ ਪੇਸ਼ ਨਹੀਂ ਹੋਣਗੇ ਅਤੇ ‘ਨੋ ਵਰਕ ਡੇ’ ਮਨਾਉਣਗੇ। ਐਡਵੋਕੇਟ ਰਤਨ ਦੁਆ ਨੇ ਸਮੂਹ ਵਕੀਲਾਂ ਨੂੰ ਇਸ ਫ਼ੈਸਲੇ ਵਿਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਮੈਂਬਰ ਇਸ ਫ਼ੈਸਲੇ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਬਾਰ ਐਸੋਸੀਏਸ਼ਨ ਦੇ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਤਾ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਤਾਇਨਾਤ ਨਿਆਂਇਕ ਅਧਿਕਾਰੀਆਂ ਨੂੰ ਵੀ ਭੇਜਿਆ ਗਿਆ ਹੈ ਅਤੇ ਉਨ੍ਹਾਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਸਕੱਤਰ ਅਮਰਿੰਦਰ ਸਿੰਘ ਥਿੰਦ, ਵਾਈਸ ਪ੍ਰਧਾਨ ਸੁਦੇਸ਼ ਕੁਮਾਰੀ, ਜੁਆਇੰਟ ਸਕੱਤਰ ਧੀਰਜ ਕੁਮਾਰ ਭਗਤ, ਸਹਾਇਕ ਸਕੱਤਰ ਰਵੀਨਾ ਸੇਠੀ ਅਤੇ ਕਾਰਜਕਾਰੀ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਮੰਦਰ ਤੋਂ ਇਕ ਕਿੱਲੋਮੀਟਰ ਦੇ ਘੇਰੇ ’ਚ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਅਗਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।