20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਲੁਧਿਆਣਾ ਰੈਲੀ ਲਈ ਸ਼ਾਹਕੋਟ ਤੋਂ ਹਲਕਾ ਇੰਚਾਰਜ ਪਾਲਾ ਜਲਾਲਪੁਰ ਦੀ ਅਗਵਾਈ ਹੇਠ ‘ਆਪ’ ਵਰਕਰ ਰਵਾਨਾ

ਸ਼ਾਹਕੋਟ, 19 ਸਤੰਬਰ (ਨਗਿੰਦਰ ਸਿੰਘ ਬਾਂਸਲ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਲੁਧਿਆਣਾ ਰੈਲੀ ’ਚ ਸ਼ਮੂਲੀਅਤ ਲਈ ਅੱਜ ਸ਼ਾਹਕੋਟ ਤੋਂ ‘ਆਪ’ ਵਰਕਰਾਂ ਦਾ ਵਿਸ਼ਾਲ ਕਾਫ਼ਲਾ ਹਲਕਾ ਇੰਚਾਰਜ ਬਲਵੀਰ ਸਿੰਘ ਉਰਫ਼ ਪਾਲਾ ਜਲਾਲਪੁਰ ਦੀ ਅਗਵਾਈ ਹੇਠ ਲੁਧਿਆਣਾ ਲਈ ਰਵਾਨਾ ਹੋਇਆ। ਕਾਫ਼ਲੇ ਦੀ ਰਵਾਨਗੀ ਮੌਕੇ ਵਰਕਰਾਂ ਵਿਚ ਭਾਰੀ ਉਤਸ਼ਾਹ ਨਜ਼ਰ ਆਇਆ।

ਅਜੀਤ ਡੈਸਕ 20-09-2026
ਸ਼ਾਹਕੋਟ, 19 ਸਤੰਬਰ (ਨਗਿੰਦਰ ਸਿੰਘ ਬਾਂਸਲ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਲੁਧਿਆਣਾ ਰੈਲੀ ’ਚ ਸ਼ਮੂਲੀਅਤ ਲਈ ਅੱਜ ਸ਼ਾਹਕੋਟ ਤੋਂ ‘ਆਪ’ ਵਰਕਰਾਂ ਦਾ ਵਿਸ਼ਾਲ ਕਾਫ਼ਲਾ ਹਲਕਾ ਇੰਚਾਰਜ ਬਲਵੀਰ ਸਿੰਘ ਉਰਫ਼ ਪਾਲਾ ਜਲਾਲਪੁਰ ਦੀ ਅਗਵਾਈ ਹੇਠ ਲੁਧਿਆਣਾ ਲਈ ਰਵਾਨਾ ਹੋਇਆ। ਕਾਫ਼ਲੇ ਦੀ ਰਵਾਨਗੀ ਮੌਕੇ ਵਰਕਰਾਂ ਵਿਚ ਭਾਰੀ ਉਤਸ਼ਾਹ ਨਜ਼ਰ ਆਇਆ। ਇਸ ਮੌਕੇ ਵੱਡੀ ਗਿਣਤੀ ’ਚ ਗੱਡੀਆਂ ਦੇ ਕਾਫ਼ਲੇ ਲੁਧਿਆਣਾ ਵੱਲ ਰਵਾਨਾ ਹੋਏ। ਇਸ ਮੌਕੇ ਹਲਕਾ ਇੰਚਾਰਜ ਪਾਲਾ ਜਲਾਲਪੁਰ ਨੇ ਕਿਹਾ ਕਿ ਸ਼ਾਹਕੋਟ ਹਲਕੇ ਦੇ ਵਰਕਰਾਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਲੈ ਕੇ ਪੂਰਾ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਅੱਜ ਰਵਾਨਾ ਹੋਇਆ ਵਿਸ਼ਾਲ ਕਾਫ਼ਲਾ ਵਰਕਰਾਂ ਦੀ ਸਰਗਰਮੀ ਅਤੇ ਇਕਜੁੱਟਤਾ ਦਾ ਪ੍ਰਗਟਾਵਾ ਹੈ। ਇਸ ਮੌਕੇ ਮਾਰਕੀਟ ਕਮੇਟੀ ਸ਼ਾਹਕੋਟ ਦੇ ਚੇਅਰਮੈਨ ਸਵਿੰਦਰ ਸਿੰਘ ਸੋਨੂੰ, ਬਲਾਕ ਪ੍ਰਧਾਨ ਅਤੇ ਮੈਂਬਰ ਨਗਰ ਪੰਚਾਇਤ ਸ਼ਾਹਕੋਟ ਪ੍ਰਵੀਨ ਗਰੋਵਰ, ਸ਼ਹਿਰੀ ਪ੍ਰਧਾਨ ਅਤੇ ਚੇਅਰਮੈਨ ਮਨੋਜ ਅਰੋੜਾ, ਬ੍ਰਾਹਮਣ ਵੈਲਫ਼ੇਅਰ ਬੋਰਡ ਦੇ ਚੇਅਰਮੈਨ ਰਣਜੀਤ ਬਹਾਦੁਰ, ਰਣਜੀਤ ਸਿੰਘ ਰਾਣਾ ਸਰਪੰਚ, ਨਗਰ ਪੰਚਾਇਤ ਲੋਹੀਆਂ ਦੇ ਵਾਈਸ ਪ੍ਰਧਾਨ ਬਲਵਿੰਦਰ ਸਿੰਘ ਟਿੱਡੂ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਕੋਆਰਡੀਨੇਟਰ ਜਗਜੋਤ ਸਿੰਘ ਆਹਲੂਵਾਲੀਆ, ਬਲਜਿੰਦਰ ਸਿੰਘ ਖਿੰਡਾ, ਕੁਲਦੀਪ ਸਿੰਘ ਦੀਦ, ਪ੍ਰਦੀਪ ਕੁਮਾਰ ਸ਼ਰਮਾ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਪਾਰਟੀ ਦੇ ਵੱਖ-ਵੱਖ ਆਗੂ, ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਨਾਮਦੇਵ ਭਵਨ ਲੋਹੀਆਂ ’ਚ ਲੋੜਵੰਦ ਪਰਿਵਾਰਾਂ ਦੀਆਂ 5 ਧੀਆਂ ਦੇ ਵਿਆਹ ਅੱਜ ਅਗਲੀ ਖ਼ਬਰ ਜੈ ਮਾਂ ਜਾਗਰਣ ਕਮੇਟੀ ਵਲੋਂ ਮਹਿਤਪੁਰ ’ਚ ਪਹਿਲਾ ਜਾਗਰਣ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।