21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਬੀ.ਐਮ.ਸੀ. ਚੌਕ ’ਤੇ ਟਰੈਫਿਕ ਲਾਈਟਾਂ ਦੀਆਂ ਤਾਰਾਂ ਚੋਰੀ, ਟ੍ਰੈਫਿਕ ਸਿਗਨਲ ਹੋਏ ਬੰਦ

ਜਲੰਧਰ, 20 ਸਤੰਬਰ (ਸ਼ਿਵ)- ਇਕ ਪਾਸੇ ਤਾਂ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਟ੍ਰੈਫਿਕ ਵਿਵਸਥਾ ਨੂੰ ਕੰਟਰੋਲ ਕਰਨ ਲਈ ਲਗਾਤਾਰ ਕਦਮ ਉਠਾਏ ਜਾਂਦੇ ਹਨ ਜਦਕਿ ਦੂਜੇ ਪਾਸੇ ਕੁਝ ਸ਼ੱਕੀ ਲੋਕ ਇਨ੍ਹਾਂ ਦਾ ਨੁਕਸਾਨ ਕਰ ਰਹੇ ਹਨ। ਸ਼ਹਿਰ ਦੇ ਸਭ ਤੋਂ ਰੁਝੇਵੇਂ ਵਾਲੇ ਬੀ.

ਅਜੀਤ ਡੈਸਕ 21-09-2026
ਜਲੰਧਰ, 20 ਸਤੰਬਰ (ਸ਼ਿਵ)- ਇਕ ਪਾਸੇ ਤਾਂ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਟ੍ਰੈਫਿਕ ਵਿਵਸਥਾ ਨੂੰ ਕੰਟਰੋਲ ਕਰਨ ਲਈ ਲਗਾਤਾਰ ਕਦਮ ਉਠਾਏ ਜਾਂਦੇ ਹਨ ਜਦਕਿ ਦੂਜੇ ਪਾਸੇ ਕੁਝ ਸ਼ੱਕੀ ਲੋਕ ਇਨ੍ਹਾਂ ਦਾ ਨੁਕਸਾਨ ਕਰ ਰਹੇ ਹਨ। ਸ਼ਹਿਰ ਦੇ ਸਭ ਤੋਂ ਰੁਝੇਵੇਂ ਵਾਲੇ ਬੀ.ਐਮ.ਸੀ. ਚੌਕ ਵਿਖੇ ਟਰੈਫਿਕ ਲਾਈਟਾਂ ਦੀਆਂ ਬਿਜਲੀ ਦੀਆਂ ਤਾਰਾਂ ਕੱਟ ਕੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 18 ਸਤੰਬਰ ਦੀ ਰਾਤ ਕਰੀਬ 9 ਵਜੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਬੀ.ਐਮ.ਸੀ. ਚੌਕ ’ਤੇ ਲੱਗੇ ਟਰੈਫਿਕ ਲਾਈਟ ਸਿਸਟਮ ਦੀਆਂ ਬਿਜਲੀ ਦੀਆਂ ਤਾਰਾਂ ਕੱਟ ਕੇ ਚੋਰੀ ਕਰ ਲਈਆਂ ਗਈਆਂ। ਤਾਰਾਂ ਚੋਰੀ ਹੋਣ ਕਾਰਨ ਚੌਕ ’ਤੇ ਲੱਗੇ ਟਰੈਫਿਕ ਸਿਗਨਲ ਗੈਰ-ਕਾਰਜਸ਼ੀਲ ਹੋ ਗਏ, ਜਿਸ ਨਾਲ ਆਵਾਜਾਈ ਨੂੰ ਨਿਯਮਤ ਕਰਨ ਵਿੱਚ ਮੁਸ਼ਕਲ ਪੈਦਾ ਹੋ ਗਈ ਹੈ। ਘਟਨਾ ਸਬੰਧੀ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ.) ਨਾਲ ਜੁੜੇ ਨਿਗਰਾਨੀ ਕੈਮਰਿਆਂ ਦੀ ਵੀਡੀਓ ਫੁਟੇਜ ਪ੍ਰਾਪਤ ਹੋਈ ਹੈ ਜਿਸ ਵਿਚ ਇਕ ਸ਼ੱਕੀ ਵਿਅਕਤੀ ਵਲੋਂ ਤਾਰਾਂ ਕੱਟ ਕੇ ਚੋਰੀਆਂ ਕੀਤੀਆਂ ਜਾ ਰਹੀਆਂ ਦੱਸੀਆਂ ਜਾ ਰਹੀਆਂ ਹਨ। ਸਬੰਧਤ ਅਧਿਕਾਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਫੁਟੇਜ ਨੂੰ ਡਿਜੀਟਲ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾਵੇ, ਤਾਂ ਜੋ ਘਟਨਾ ਬਾਰੇ ਆਮ ਲੋਕਾਂ ਨੂੰ ਜਾਣਕਾਰੀ ਮਿਲ ਸਕੇ ਅਤੇ ਫੁਟੇਜ ਦੇ ਆਧਾਰ ’ਤੇ ਤਾਰਾਂ ਚੋਰੀ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਨ ਵਿੱਚ ਮਦਦ ਮਿਲ ਸਕੇ। ਜ਼ਿਕਰਯੋਗ ਹੈ ਕਿ ਨਗਰ ਨਿਗਮ ਵਲੋਂ ਕੁਝ ਸਮਾਂ ਪਹਿਲਾਂ ਹੀ ਸ਼ਹਿਰ ਵਿਚ ਲੱਖਾਂ ਰੁਪਏ ਦੀ ਲਾਗਤ ਨਾਲ ਆਧੁਨਿਕ ਤਕਨੀਕ ਨਾਲ ਲੈਸ ਟਰੈਫਿਕ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰਾਜੈਕਟ ਦਾ ਮਕਸਦ ਸ਼ਹਿਰ ਵਿੱਚ ਟਰੈਫਿਕ ਪ੍ਰਬੰਧਨ ਨੂੰ ਹੋਰ ਸੁਚਾਰੂ ਬਣਾਉਣਾ ਅਤੇ ਵਾਹਨਾਂ ਦੀ ਆਵਾਜਾਈ ਨੂੰ ਨਿਯਮਤ ਕਰਨਾ ਹੈ। ਆਧੁਨਿਕ ਸਿਸਟਮ ਦੇ ਲਾਗੂ ਹੋਣ ਨਾਲ ਟਰੈਫਿਕ ਪੁਲਿਸ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਕਾਰਵਾਈ ਕਰਨ ਵਿੱਚ ਤਕਨੀਕੀ ਸਹਾਇਤਾ ਮਿਲਣ ਦੀ ਉਮੀਦ ਹੈ। ਇਨ੍ਹਾਂ ਟਰੈਫਿਕ ਲਾਈਟਾਂ ਰਾਹੀਂ ਚੌਕਾਂ ’ਤੇ ਆਵਾਜਾਈ ਨੂੰ ਬਿਹਤਰ ਢੰਗ ਨਾਲ ਕੰਟਰੋਲ ਕਰਨ, ਟਰੈਫਿਕ ਜਾਮ ਦੀ ਸਮੱਸਿਆ ਘਟਾਉਣ (ਬਾਕੀ ਸਫਾ 8 ’ਤੇ)
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਮਾਣੋਚਾਹਲ ਕਲਾਂ ਨੇ ਚਲਾਈ ਵਿਸ਼ੇਸ਼ ਸਫ਼ਾਈ ਮੁਹਿੰਮ ਅਗਲੀ ਖ਼ਬਰ ਜੰਡਿਆਲਾ ਵਿਚ ਨਾਕੇ ’ਤੇ ਚੈਕਿੰਗ ਦੌਰਾਨ ਪੁਲਿਸ ’ਤੇ ਫਾਇਰਿੰਗ, ਵਾਲ-ਵਾਲ ਬਚਿਆ ਚੌਕੀ ਇੰਚਾਰਜ , ਵਿਦੇਸ਼ੀ ਪਿਸਟਲ ਸਮੇਤ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।