22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਡਾ. ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਇਆ ਜਾਵੇ- ਪਿੰਕ ਰਾਜ ਨੰਬਰਦਾਰ

ਜਲੰਧਰ, 21 ਸਤੰਬਰ (ਜਸਪਾਲ ਸਿੰਘ)-ਡਾ. ਬੀ.

ਅਜੀਤ ਡੈਸਕ 22-09-2026
ਜਲੰਧਰ, 21 ਸਤੰਬਰ (ਜਸਪਾਲ ਸਿੰਘ)-ਡਾ. ਬੀ. ਆਰ. ਅੰਬੇਡਕਰ ਦੀਆਂ ਪ੍ਰਤਿਮਾਵਾਂ ਨਾਲ ਛੇੜਛਾੜ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੂੰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ । ਇਹ ਮੰਗ ਕਰਦਿਆਂ ਪਿੰਕ ਰਾਜ ਨੰਬਰਦਾਰ, ਕੁੱਕੜ ਪਿੰਡ ਨੇ ਕਿਹਾ ਕਿ ਲੁਧਿਆਣਾ ’ਚ ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਤੋਂ ਬਾਅਦ ਹੁਸ਼ਿਆਰਪੁਰ ਜ਼ਿਲ੍ਹੇ ਦੇ ਬਾੜੀਆਂ ਕਲਾਂ ਪਿੰਡ ਵਿੱਚ ਵੀ ਅਜਿਹੀ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਅਜਿਹੀਆਂ ਘਟਨਾਵ ਾਂ ਨੂੰ ਰੋਕਣ ਲਈ ਸਪੱਸ਼ਟ ਅਤੇ ਸਖ਼ਤ ਕਾਨੂੰਨੀ ਪ੍ਰਬੰਧ ਹੋਣੇ ਚਾਹੀਦੇ ਹਨ, ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਮਹਾਨ ਸ਼ਖ਼ਸੀਅਤਾਂ ਦੀਆਂ ਪ੍ਰਤਿਮਾਵਾਂ ਨਾਲ ਛੇੜਛਾੜ ਕਰਨ ਦੀ ਹਿੰਮਤ ਨਾ ਕਰ ਸਕੇ। ਇਸ ਮੌਕੇ ਵਾਲਮੀਕਿਨ ਟਾਈਗਰ ਫੋਰਸ ਦੇ ਪ੍ਰਧਾਨ ਰਵੀ ਕੁਮਾਰ ਸੱਭਰਵਾਲ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਸਿਆਸੀ ਅਤੇ ਸਮਾਜਿਕ ਪੱਧਰ ’ਤੇ ਹੋਏ ਵਿਵਾਦਤ ਬਿਆਨਾਂ ਨੇ ਵੀ ਸਮਾਜ ਵਿੱਚ ਤਣਾਅ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਅਤੇ ਸਾਰੇ ਜਨਤਕ ਨੁਮਾਇੰਦਿਆਂ ਨੂੰ ਜ਼ਿੰਮੇਵਾਰੀ ਨਾਲ ਬੋਲਣਾ ਚਾਹੀਦਾ ਹੈ।
ਪਿਛਲੀ ਖ਼ਬਰ ਥੈਲਾਸੀਮਿਕ ਬੱਚਿਆਂ ਲਈ ਖੂਨਦਾਨ ਕੈਂਪ ਭਲਕੇ ਅਗਲੀ ਖ਼ਬਰ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 25 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।