23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

‘ਯੁੱਧ ਨਸ਼ਿਆਂ ਵਿਰੁੱਧ’ ਜਲੰਧਰ ਦਿਹਾਤੀ ਪੁਲਿਸ ਵਲੋਂ ਸਬ-ਡਵੀਜ਼ਨ ਨਕੋਦਰ ’ਚ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ

ਨਕੋਦਰ, 22 ਸਤੰਬਰ (ਤਿਲਕ ਰਾਜ ਸ਼ਰਮਾ, ਗੁਰਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵਲੋਂ ਨਸ਼ਿਆਂ ਦੀ ਗੈਰ-ਕਾਨੂੰਨੀ ਸਪਲਾਈ ਅਤੇ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਬ-ਡਿਵੀਜ਼ਨ ਨਕੋਦਰ ’ਚ ਵਿਸ਼ੇਸ਼ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ ) ਹਰਵਿੰਦਰ ਸਿੰਘ ਵਿਰਕ, ਪੀ. ਪੀ.

ਕਾਸੋ ਆਪ੍ਰੇਸ਼ਨ ਦੌਰਾਨ ਡੀ. ਐਸ. ਪੀ. ਨਕੋਦਰ ਓਂਕਾਰ ਸਿੰਘ ਬਰਾੜ ਦੀ ਅਗਵਾਈ ਚ ਚੈਕਿੰਗ ਕਰਦੀ ਹੋਈ ਪੁਲਿਸ ਟੀਮ। ਤਸਵੀਰ : ਤਿਲਕ ਰਾਜ ਸ਼ਰਮਾ ¡ 23-09-2026
ਨਕੋਦਰ, 22 ਸਤੰਬਰ (ਤਿਲਕ ਰਾਜ ਸ਼ਰਮਾ, ਗੁਰਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵਲੋਂ ਨਸ਼ਿਆਂ ਦੀ ਗੈਰ-ਕਾਨੂੰਨੀ ਸਪਲਾਈ ਅਤੇ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਬ-ਡਿਵੀਜ਼ਨ ਨਕੋਦਰ ’ਚ ਵਿਸ਼ੇਸ਼ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ ) ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ., ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੀ ਅਗਵਾਈ ਹੇਠ ਅਤੇ ਓਂਕਾਰ ਸਿੰਘ ਬਰਾੜ, ਡੀ.ਐਸ.ਪੀ. ਸਬ-ਡਿਵੀਜ਼ਨ ਨਕੋਦਰ ਅਤੇ ਮਨਜੀਤ ਸਿੰਘ, ਡੀ.ਐਸ.ਪੀ. ਟ੍ਰੈਫਿਕ ਦੀ ਨਿਗਰਾਨੀ ਹੇਠ ਚਲਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਵਿਸ਼ੇਸ਼ ਕਾਸੋ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਵਲੋਂ ਸਬ-ਡਿਵੀਜ਼ਨ ਨਕੋਦਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ, ਨਸ਼ਿਆਂ ਦੇ ਹੌਟਸਪੌਟਸ, ਖਾਲੀ ਮਕਾਨਾਂ, ਸੁੰਨਸਾਨ ਥਾਵਾਂ ਅਤੇ ਹੋਰ ਸ਼ੱਕੀ ਸਥਾਨਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਦੀ ਤਸਦੀਕ ਅਤੇ ਵਾਹਨਾਂ ਦੀ ਚੈਕਿੰਗ ਵੀ ਕੀਤੀ ਗਈ। ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਕੁੱਲ 16 ਐਫ. ਆਈ. ਆਰ. ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕਰਕੇ 19 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ 01 ਐਫ. ਆਈ. ਆਰ. ਆਬਕਾਰੀ ਐਕਟ ਤਹਿਤ ਦਰਜ ਕਰਕੇ 01 ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤਰ੍ਹਾਂ ਸਬ-ਡਿਵੀਜ਼ਨ ਨਕੋਦਰ ਦੇ ਵੱਖ - ਵੱਖ ਥਾਣਿਆਂ ਵਿੱਚ ਕੁੱਲ 17 ਐਫ. ਆਈ. ਆਰ. ਦਰਜ ਕਰਕੇ 20 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਥਾਣਾ ਵਾਰ ਕਾਰਵਾਈ ਕਰਦੇ ਥਾਣਾ ਸਦਰ ਨਕੋਦਰ: 06 ਐਫਆਈਆਰ ਦਰਜ ਅਤੇ 07 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ, ਥਾਣਾ ਸਿਟੀ ਨਕੋਦਰ ਚ,06 ਐਫਆਈਆਰ ਦਰਜ ਅਤੇ 08 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ, ਅਤੇ ਥਾਣਾ ਨੂਰਮਹਿਲ ਚ,04 ਐਫਆਈਆਰ ਦਰਜ ਅਤੇ 04 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ! ਇਸ ਆਪ੍ਰੇਸ਼ਨ ਦੌਰਾਨ ਪੁਲਿਸ ਵਲੋਂ ਕੁੱਲ 308.15 ਗ੍ਰਾਮ ਹੈਰੋਇਨ, 443 ਨਸ਼ੀਲੀਆਂ ਗੋਲੀਆਂ, 53 ਬਿਨਾਂ ਲੇਬਲ ਵਾਲੇ ਟੀਕੇ ਅਤੇ 01 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ 22 ਬੋਤਲਾਂ ਸ਼ਰਾਬ, 01 .32 ਬੋਰ ਪਿਸਤੌਲ, 02 ਮੈਗਜ਼ੀਨ, 01 ਜਿੰਦਾ ਰੌਂਦ, 41,000 ਰੁਪਏ ਦੀ ਭਾਰਤੀ ਕਰੰਸੀ ਅਤੇ 01 ਆਈ-20 ਕਾਰ ਵੀ ਬਰਾਮਦ ਕੀਤੀ ਗਈ। ਐਸ.ਐਸ.ਪੀ. ਵਿਰਕ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਸਪਲਾਈ ਨੂੰ ਰੋਕਣ ਲਈ ਸਬ-ਡਿਵੀਜ਼ਨ ਨਕੋਦਰ ’ਚ ਲਗਾਤਾਰ ਵਿਸ਼ੇਸ਼ ਚੈਕਿੰਗ ਅਤੇ ਤਲਾਸ਼ੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਐਸ.ਐਸ.ਪੀ. ਜਲੰਧਰ ਦਿਹਾਤੀ ਨੇ ਕਿਹਾ ਕਿ ਸਬ-ਡਿਵੀਜ਼ਨ ਨਕੋਦਰ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਵੀ ਇਸੇ ਤਰ੍ਹਾਂ ਵਿਸ਼ੇਸ਼ ਚੈਕਿੰਗ ਅਤੇ ਤਲਾਸ਼ੀ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।
ਪਿਛਲੀ ਖ਼ਬਰ ‘ ਆਪ’ ਐੱਸ.ਸੀ ਦੀ ਸੂਬਾ ਪੱਧਰੀ ਮੀਟਿੰਗ ’ਚ ਸ਼ਾਹਕੋਟ ਹਲਕੇ ਤੋਂ ਜਸਵੀਰ ਜਲਾਲਪੁਰ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਲੋਹੀਆਂ ਥਾਣੇ ਦਾ ਸੁਖਵਿੰਦਰ ਸਿੰਘ ਮੁਲਤਾਨੀ ਨੇ ਚਾਰਜ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।