ਪੰਜਾਬ ਪ੍ਰਜਾਪਤੀ ਸਭਾ ਵਲੋਂ ਸਰਕਾਰੀ ਹਾਈ ਸਕੂਲ ਬੋਲੀਨਾ ਦੋਆਬਾ ਨੂੰ ਪੱਖੇ ਭੇਟ
ਚੁਗਿੱਟੀ/ਜੰਡੂ ਸਿੰਘਾ, 24 ਸਤੰਬਰ (ਨਰਿੰਦਰ ਲਾਗੂ)-ਪੰਜਾਬ ਪ੍ਰਜਾਪਤੀ ਸਭਾ ਦੇ ਪ੍ਰਬੰਧਕਾਂ ਵਲੋਂ ਸਰਕਾਰੀ ਹਾਈ ਸਕੂਲ ਬੋਲੀਨਾ ਦੋਆਬਾ ਦੇ ਵਿਦਿਆਰਥੀਆਂ ਦੀ ਮਦਦ ਹਿੱਤ 10 ਪੱਖੇ ਭੇਟ ਕੀਤੇ ਗਏ। ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਉਕਤ ਸਭਾ ਦੇ ਪ੍ਰਧਾਨ ਬਲਵਿੰਦਰ ਸਿੰਘ ਸਰੀਂਹ ਨੇ ਆਖਿਆ ਕਿ ਉਨ੍ਹਾਂ ਦੀ ਸੰਸਥਾ ਵਲੋਂ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਮਾਰੇ ਜਾ ਰਹੇ ਹੰਭਲੇ ਦੇ ਸਿਲਸਿਲੇ ਨੂੰ ਅਗਾਂਹ ਵਧਾਉਂਦੇ ਹੋਏ ਇਸ ਸਕੂਲ ’ਚ ਪੱਖੇ ਦਿੱਤੇ ਗਏ ਹਨ।
ਅਜੀਤ ਡੈਸਕ
25-09-2026