26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਵੱਖ-ਵੱਖ ਥਾਵਾਂ ’ਤੇ ਰੇਲ ਗੱਡੀ ਹੇਠਾਂ ਆਉਣ ਕਾਰਨ 2 ਵਿਅਕਤੀਆਂ ਦੀ ਮੌਤ

ਚੁਗਿੱਟੀ/ ਜੰਡੂ ਸਿੰਘਾ,25 ਸਤੰਬਰ (ਨਰਿੰਦਰ ਲਾਗੂ)-ਥਾਣਾ ਜੀ. ਆਰ.

ਅਜੀਤ ਡੈਸਕ 26-09-2026
ਚੁਗਿੱਟੀ/ ਜੰਡੂ ਸਿੰਘਾ,25 ਸਤੰਬਰ (ਨਰਿੰਦਰ ਲਾਗੂ)-ਥਾਣਾ ਜੀ.ਆਰ.ਪੀ. ਅਧੀਨ ਆਉਂਦੀਆਂ ਵੱਖ -ਵੱਖ ਥਾਵਾਂ ’ਤੇ ਰੇਲ ਗੱਡੀ ਹੇਠ ਆਉਣ ਕਾਰਨ 2 ਅਣਪਛਾਤੇ ਵਿਅਕਤੀਆਂ ਦੀ ਮੌਤ ਹੋ ਗਈ। ਇਸ ਸਬੰਧੀ ਇਤਲਾਹ ਮਿਲਣ ’ਤੇ ਮੌਕੇ ‘ਤੇ ਪਹੁੰਚੀ ਉਕਤ ਥਾਣੇ ਦੀ ਪੁਲਿਸ ਵਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ’ਚ ਰੱਖਵਾਇਆ ਗਿਆ ਹੈ। ਥਾਣਾ ਜੀ. ਆਰ. ਪੀ. ਦੀ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਥਾਨਕ ਗੁਰੂ ਨਾਨਕਪੁਰਾ ਰੇਲਵੇ ਫਾਟਕ ਫਾਟਕ ਲਾਗੇ ਰੇਲ ਗੱਡੀ ਹੇਠ ਆਉਣ ਕਾਰਨ ਮਰੇ ਵਿਅਕਤੀ ਦੀ ਉਮਰ 60 ਸਾਲ ਦੇ ਕਰੀਬ ਹੈ ਜੋ ਕਿ ਦੇਖਣ ਤੋਂ ਸਧਾਰਨ ਲੱਗਦਾ ਹੈ। ਇਸੇ ਤਰ੍ਹਾਂ ਸਿਟੀ ਰੇਲਵੇ ਸਟੇਸ਼ਨ ‘ਤੇ ਪਲੇਟਫਾਰਮ ਨੰਬਰ 5 ਦੇ ਲਾਗੇ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਦੇ ਮੂੰਹ ਜਾ ਪਏ ਵਿਅਕਤੀ ਦੀ ਉਮਰ 50 ਸਾਲ ਦੇ ਲਗਭਗ ਹੈ। ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਕਤ ਦੋਹਾਂ ਵਿਅਕਤੀਆਂ ਦੀ ਪਛਾਣ ਨਹੀਂ ਹੋ ਸਕੀ ਜਿਸ ਕਾਰਨ ਉਨ੍ਹਾਂ ਦੀਆਂ ਲਾਸ਼ਾਂ ਨੂੰ ਪਛਾਣ ਹਿੱਤ 72 ਘੰਟਿਆਂ ਲਈ ਸਿਵਲ ਹਸਪਤਾਲ ਵਿਖੇ ਰੱਖਵਾਇਆ ਗਿਆ ਹੈ।
ਪਿਛਲੀ ਖ਼ਬਰ ਅਸਲ੍ਹੇ ਦਾ ਦਿਖਾਵਾ ਕਰ ਕੇ ਫਾਇਰ ਕਰਨ ਵਾਲੇ 2 ਵਿਅਕਤੀ ਗ੍ਰਿਫ਼ਤਾਰ, ਲਾਇਸੰਸੀ ਅਸਲ੍ਹਾ ਵੀ ਕੀਤਾ ਜ਼ਬਤ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ’ਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।