26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

33 ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ 4 ਕਾਬੂ

ਬਿਲਗਾ, 25 ਸਤੰਬਰ (ਤਜਿੰਦਰ ਕੁਮਾਰ)-ਇੱਥੇ ਜਾਣਕਾਰੀ ਦਿੰਦਿਆਂ ਡੀ. ਐਸ.

ਅਜੀਤ ਡੈਸਕ 26-09-2026
ਬਿਲਗਾ, 25 ਸਤੰਬਰ (ਤਜਿੰਦਰ ਕੁਮਾਰ)-ਇੱਥੇ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਫਿਲੌਰ ਭਰਤ ਮਸੀਹ ਨੇ ਦੱਸਿਆ ਕਿ ਥਾਣਾ ਮੁਖੀ ਬਿਲਗਾ ਦਿਲਬਾਗ ਸਿੰਘ ਅਤੇ ਸਮੇਤ ਪੁਲਿਸ ਪਾਰਟੀ ਵਲੋਂ ਚਾਰ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ ਜਿਸ ਤਹਿਤ ਐਸ.ਆਈ. ਗੋਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਪੁਆਦੜਾ ਤੋਂ ਅੱਗੇ ਧੁੱਸੀ ਬੰਨ੍ਹ ਦਰਿਆ ਸਤਲੁਜ ਨੇੜਿਓਂ ਪਵਨ ਕੁਮਾਰ ਉਰਫ਼ ਪਵਨ ਪੁੱਤਰ ਬੂਟਾ ਰਾਮ ਵਾਸੀ ਦਾਰਾਪੁਰ, ਥਾਣਾ ਬਿਲਗਾ ਨੂੰ ਕਾਬੂ ਕਰਕੇ ਉਸ ਕੋਲੋਂ 18 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਦੋਸ਼ੀ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਨੰਬਰ 149 ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਏ.ਐਸ . ਆਈ. ਜਸਵਿੰਦਰ ਸਿੰਘ ਨੇ ਬੱਸ ਅੱਡਾ ਪਿੰਡ ਭੋਡੇ ਦੇ ਇੱਕ ਕਮਰੇ ਵਿੱਚੋਂ ਜੀਤ ਸਿੰਘ ਉਰਫ਼ ਜੀਤੂ ਪੁੱਤਰ ਕਰਤਾਰ ਸਿੰਘ ਵਾਸੀ ਭੋਡੇ ਥਾਣਾ ਬਿਲਗਾ ਨੂੰ ਕਾਬੂ ਕਰਕੇ ਉਸ ਕੋਲੋਂ ਪਲਾਸਟਿਕ ਦੀ ਕੈਨੀ ਵਿੱਚੋਂ 18 ਹਜ਼ਾਰ ਮਿ.ਲੀ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਦੋਸ਼ੀ ਖਿਲਾਫ਼ ਆਬਕਾਰੀ ਐਕਟ ਤਹਿਤ ਮੁਕੱਦਮਾ ਨੰਬਰ 150 ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਏ. ਐਸ.ਆਈ. ਅਮਨਦੀਪ ਸਿੰਘ ਨੇ ਟੀ-ਪੁਆਇੰਟ ਪਿੰਡ ਭੋਡੇ ਵਿਖੇ ਕਾਰਵਾਈ ਕਰਦਿਆਂ ਸ਼ਿੰਦਰ ਪਾਲ ਉਰਫ਼ ਸ਼ਿੰਦਾ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਢੰਡੇਰ, ਹਿਸਾਰ, ਹਰਿਆਣਾ, ਹਾਲ ਵਾਸੀ ਸੁਧਾਰਾ ਬੁਰਜ ਹਸਨ, ਥਾਣਾ ਬਿਲਗਾ ਨੂੰ ਗ੍ਰਿਫ਼ਤਾਰ ਕੀਤਾ। ਉਸ ਕੋਲੋਂ ਪਲਾਸਟਿਕ ਦੀ ਕੈਨੀ ਵਿੱਚੋਂ 26 ਹਜ਼ਾਰ 2 ਸੋਂ 50 ਮਿ.ਲੀ. ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ। ਦੋਸ਼ੀ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਨੰਬਰ 151 ਦਰਜ ਕੀਤਾ ਗਿਆ ਹੈ। ਇਸੇ ਹੀ ਤਰ੍ਹਾਂ ਮੁੱਖ ਸਿਪਾਹੀ ਹਰਪ੍ਰੀਤ ਸਿੰਘ ਨੇ ਬੱਸ ਅੱਡਾ ਸੰਗੋਵਾਲ ਤੋਂ ਗੁਰਮੁੱਖ ਉਰਫ਼ ਮੱਛਰ ਪੁੱਤਰ ਬਿੰਦਰ ਵਾਸੀ ਰੂਪੋਵਾਲ ਥਾਣਾ ਬਿਲਗਾ ਨੂੰ 15 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਉਸ ਵਿਰੁੱਧ ਐਨ. ਡੀ.ਪੀ. ਐਸ ਐਕਟ ਤਹਿਤ ਮੁਕੱਦਮਾ ਨੰਬਰ 152 ਦਰਜ ਕੀਤਾ ਗਿਆ ਹੈ। ਡੀ.ਐਸ.ਪੀ. ਭਰਤ ਮਸੀਹ ਫਿਲੌਰ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਦੋਸ਼ੀਆਂ ਕੋਲੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਇਹ ਨਸ਼ਾ ਕਿਸ ਕੋਲੋਂ ਲਿਆਉਂਦੇ ਸਨ ਅਤੇ ਅੱਗੇ ਕਿਹੜੇ ਵਿਅਕਤੀਆਂ ਨੂੰ ਵੇਚਦੇ ਸਨ। ਪੁੱਛ-ਗਿੱਛ ਦੌਰਾਨ ਜੋ ਵੀ ਹੋਰ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ‘ਤੇ ਹੋਰ ਵਿਅਕਤੀਆਂ ਨੂੰ ਨਾਮਜ਼ਦ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਡਵੀਜ਼ਨ ਸ਼ਾਹਕੋਟ ਦੀ ਨਵੀਂ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰਨਾ ਬੇਹੱਦ ਨਿੰਦਣਯੋਗ-ਜਥੇ. ਕਲਿਆਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।