28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਜੰਡਿਆਲਾ ਮੰਜਕੀ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਸਰਬਸੰਮਤੀ ਨਾਲ ਭੁਪਿੰਦਰ ਸਿੰਘ ਖ਼ਾਲਸਾ ਨੂੰ ਪ੍ਰਧਾਨ ਅਤੇ ਜਥੇਦਾਰ ਬਲਰਾਜ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ

ਜੰਡਿਆਲਾ ਮੰਜਕੀ, 27 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)– ਸਥਾਨਕ ਕਸਬੇ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦਾ ਸਮਾਗਮ ਹੋਇਆ। ਲਗਭਗ ਅੱਠ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਇਸ ਮੌਕੇ ਸਾਂਝੀ ਮੀਟਿੰਗ ਕੀਤੀ ਗਈ।

ਅਜੀਤ ਡੈਸਕ 28-09-2026
ਜੰਡਿਆਲਾ ਮੰਜਕੀ, 27 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)– ਸਥਾਨਕ ਕਸਬੇ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦਾ ਸਮਾਗਮ ਹੋਇਆ। ਲਗਭਗ ਅੱਠ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਇਸ ਮੌਕੇ ਸਾਂਝੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਮੂਹ ਪ੍ਰਬੰਧਕ ਕਮੇਟੀਆਂ ਵਲੋਂ ਸਰਬਸੰਮਤੀ ਨਾਲ ਸ. ਭੁਪਿੰਦਰ ਸਿੰਘ ਖਾਲਸਾ ਨੂੰ ਸਾਰੇ ਗੁਰਦੁਆਰਾ ਸਾਹਿਬਾਨ ਦੀ ਸਾਂਝੀ ਪ੍ਰਬੰਧਕ ਜ਼ਿੰਮੇਵਾਰੀ ਲਈ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਸ. ਭੁਪਿੰਦਰ ਸਿੰਘ ਖਾਲਸਾ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਜਥੇਦਾਰ ਬਲਰਾਜ ਸਿੰਘ ਨੂੰ ਸਰਬਸੰਮਤੀ ਨਾਲ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ।ਸ੍ਰ. ਸੁਰਜੀਤ ਸਿੰਘ ਨੂੰ ਸੈਕਟਰੀ ਦੀ ਜਿੰਮੇਵਾਰੀ ਸੌਂਪੀ ਗਈ । ਇਸ ਮੌਕੇ ਹਾਜ਼ਰ ਸੰਗਤ ਅਤੇ ਵੱਖ ਵੱਖ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟ ਕੀਤੀ ਕਿ ਉਹ ਗੁਰੂ ਘਰ ਦੀ ਸੇਵਾ,ਸੰਗਤ ਦੀਆਂ ਭਾਵਨਾਵਾਂ ਅਤੇ ਧਾਰਮਿਕ ਮਰਿਆਦਾ ਨੂੰ ਮੁੱਖ ਰੱਖਦਿਆਂ ਆਪਣੀ ਜ਼ਿੰਮੇਵਾਰੀ ਨਿਭਾਉਣਗੇ । ਇਸ ਮੌਕੇ ਵੱਖ ਵੱਖ ਪ੍ਰਬੰਧਕ ਕਮੇਟੀਆਂ ਦੇ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ 24 ਅਕਤੂਬਰ ਨੂੰ ਅਗਲੀ ਖ਼ਬਰ ਜਲੰਧਰ ਸਿਟੀ ਗੁਡਜ਼ ਸ਼ੈੱਡ ਵਿਖੇ ਰੇਲਵੇ ਵਲੋਂ ਮਜ਼ਦੂਰਾਂ, ਵਪਾਰੀਆਂ ਅਤੇ ਸੜਕੀ ਟਰਾਂਸਪੋਰਟਰਾਂ ਨੂੰ ਦਿੱਤੀਆਂ ਜਾਣਗੀਆਂ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।