ਗ੍ਰਹਿ ਮੰਤਰੀ ਹਿੰਦੂ ਪਰਿਵਾਰਾਂ ਨੂੰ ਦਿਵਾਉਣ ਇਨਸਾਫ਼-ਪਵਨ ਗੁਪਤਾ
ਜਲੰਧਰ, 27 ਸਤੰਬਰ (ਸ਼ਿਵ)- ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਅਤੇ ਹਿੰਦ ਕ੍ਰਾਂਤੀ ਦਲ ਦੇ ਕੌਮੀ ਪ੍ਰਧਾਨ ਮਨੋਜ ਨੰਨ੍ਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼ਾਹ ਤੋਂ ਪੰਜਾਬ ਦੇ ਅੱਤਵਾਦ ਪੀੜਤ ਹਿੰਦੂ ਪਰਿਵਾਰਾਂ ਲਈ 5100 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕੀਤੀ। ਆਗੂਆਂ ਨੇ 30 ਸਤੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਸਵਾਲ ਉਠਾਇਆ ਕਿ ਉਹ ਪੰਜਾਬ ਦੇ ਅੱਤਵਾਦ ਪੀੜਤ ਪਰਿਵਾਰਾਂ ਲਈ ਕੋਈ ਵਿਸ਼ੇਸ਼ ਪੈਕੇਜ ਦੇਣ ਦਾ ਐਲਾਨ ਕਰਨਗੇ।
ਅਜੀਤ ਡੈਸਕ
28-09-2026