29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਬਸਤੀ ਦਾਨਿਸ਼ਮੰਦਾਂ ਦੇ ਸਤਨਾਮ ਨਗਰ ’ਚ ਨੀਵੀਆਂ ਬਿਜਲੀ ਦੀਆਂ ਤਾਰਾਂ ਨਾਲ ਬਣੀ ਹਾਦਸੇ ਦੀ ਸ਼ੰਕਾ

ਜਲੰਧਰ, 28 ਸਤੰਬਰ (ਸ਼ਿਵ)-ਬਸਤੀ ਦਾਨਿਸ਼ਮੰਦਾਂ ਦੇ ਮੁਹੱਲਾ ਸਤਨਾਮ ਨਗਰ, ਵਾਰਡ ਨੰਬਰ 53 ਵਿਚ ਬਿਜਲੀ ਦੀਆਂ ਨੀਵੀਆਂ ਤਾਰਾਂ ਲੋਕਾਂ ਲਈ ਵੱਡੀ ਮੁਸੀਬਤ ਬਣੀਆਂ ਹੋਈਆਂ ਹਨ। ਇਲਾਕੇ ’ਚ ਬਿਜਲੀ ਦੀਆਂ ਤਾਰਾਂ ਕਾਫ਼ੀ ਹੇਠਾਂ ਹੋਣ ਕਾਰਨ ਕਿਸੇ ਵੀ ਸਮੇਂ ਹਾਦਸਾ ਵਾਪਰਨ ਦਾ ਖ਼ਤਰਾ ਬਣਿਆ ਹੋਇਆ ਹੈ।

ਅਜੀਤ ਡੈਸਕ 29-09-2026
ਜਲੰਧਰ, 28 ਸਤੰਬਰ (ਸ਼ਿਵ)-ਬਸਤੀ ਦਾਨਿਸ਼ਮੰਦਾਂ ਦੇ ਮੁਹੱਲਾ ਸਤਨਾਮ ਨਗਰ, ਵਾਰਡ ਨੰਬਰ 53 ਵਿਚ ਬਿਜਲੀ ਦੀਆਂ ਨੀਵੀਆਂ ਤਾਰਾਂ ਲੋਕਾਂ ਲਈ ਵੱਡੀ ਮੁਸੀਬਤ ਬਣੀਆਂ ਹੋਈਆਂ ਹਨ। ਇਲਾਕੇ ’ਚ ਬਿਜਲੀ ਦੀਆਂ ਤਾਰਾਂ ਕਾਫ਼ੀ ਹੇਠਾਂ ਹੋਣ ਕਾਰਨ ਕਿਸੇ ਵੀ ਸਮੇਂ ਹਾਦਸਾ ਵਾਪਰਨ ਦਾ ਖ਼ਤਰਾ ਬਣਿਆ ਹੋਇਆ ਹੈ। ਇਸ ਸਮੱਸਿਆ ਨੂੰ ਲੈ ਕੇ ਇਲਾਕਾ ਨਿਵਾਸੀਆਂ ’ਚ ਭਾਰੀ ਚਿੰਤਾ ਪਾਈ ਜਾ ਰਹੀ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਮੁਹੱਲੇ ’ਚੋਂ ਹਰ ਰੋਜ਼ ਵੱਡੀ ਗਿਣਤੀ ਵਿਚ ਲੋਕਾਂ ਦੀ ਆਵਾਜਾਈ ਰਹਿੰਦੀ ਹੈ, ਪਰ ਬਿਜਲੀ ਦੀਆਂ ਤਾਰਾਂ ਹੇਠਾਂ ਹੋਣ ਕਾਰਨ ਲੋਕਾਂ ਨੂੰ ਹਮੇਸ਼ਾ ਕਿਸੇ ਅਣਸੁਖਾਵੀਂ ਘਟਨਾ ਦਾ ਡਰ ਸਤਾਉਂਦਾ ਰਹਿੰਦਾ ਹੈ। ਖ਼ਾਸ ਕਰਕੇ ਸਕੂਲੀ ਬੱਸਾਂ ਨੂੰ ਵੀ ਇਸ ਸਮੱਸਿਆ ਕਾਰਨ ਕਾਫ਼ੀ ਦੂਰ ਖੜ੍ਹਾ ਕਰਨਾ ਪੈਂਦਾ ਹੈ, ਜਿਸ ਨਾਲ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕਾ ਨਿਵਾਸੀਆਂ ਅਨੁਸਾਰ, ਬਿਜਲੀ ਦੀਆਂ ਤਾਰਾਂ ਨੂੰ ਉੱਚਾ ਕਰਨ, ਬਿਜਲੀ ਮੀਟਰ ਵਾਲੇ ਬਕਸੇ ਠੀਕ ਕਰਨ ਅਤੇ ਖੰਭਿਆਂ ਨੂੰ ਤਾਰਾਂ ਮੁਕਤ ਕਰਨ ਅਤੇ ਸਮੱਸਿਆ ਦਾ ਪੱਕਾ ਹੱਲ ਕਰਵਾਉਣ ਲਈ ਪੀ.ਐੱਸ.ਪੀ.ਸੀ.ਐੱਲ. ਦੇ ਅਧਿਕਾਰੀਆਂ ਨੂੰ ਕਈ ਵਾਰ ਸ਼ਿਕਾਇਤਾਂ ਕੀਤੀਆਂ ਜਾ ਚੁੱਕੀਆਂ ਹਨ। ਇਸ ਦੇ ਬਾਵਜੂਦ ਅਜੇ ਤੱਕ ਤਾਰਾਂ ਨੂੰ ਠੀਕ ਕਰਨ ਲਈ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ ਗਿਆ। ਲੋਕਾਂ ਦਾ ਦੋਸ਼ ਹੈ ਕਿ ਨਾ ਤਾਂ ਇਲਾਕੇ ਦੇ ਸਿਆਸੀ ਆਗੂ ਇਸ ਮਾਮਲੇ ਵੱਲ ਧਿਆਨ ਦੇ ਰਹੇ ਹਨ ਅਤੇ ਨਾ ਹੀ ਸੰਬੰਧਿਤ ਵਿਭਾਗ ਦੇ ਕਰਮਚਾਰੀਆਂ ਵਲੋਂ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਮੁਹੱਲਾ ਸਤਨਾਮ ਨਗਰ ਦੇ ਵਸਨੀਕਾਂ ਨੇ ਕਿਸੇ ਵੱਡੇ ਹਾਦਸੇ ਦੀ ਉਡੀਕ ਕਰਨ ਦੀ ਬਜਾਏ ਪੀ.ਐੱਸ.ਪੀ.ਸੀ.ਐੱਲ. ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿਚ ਬਿਜਲੀ ਦੀਆਂ ਨੀਵੀਆਂ ਤਾਰਾਂ ਦੀ ਤੁਰੰਤ ਜਾਂਚ ਕਰਵਾਈ ਜਾਵੇ ਅਤੇ ਉਨ੍ਹਾਂ ਨੂੰ ਸੁਰੱਖਿਅਤ ਉਚਾਈ ’ਤੇ ਕੀਤਾ ਜਾਵੇ।
ਪਿਛਲੀ ਖ਼ਬਰ ਨਿਗਮ ਵਲੋਂ 1 ਅਕਤੂਬਰ ਤੋਂ ਜਾਇਦਾਦ ਕਰ ਨਾ ਦੇਣ ਵਾਲਿਆਂ ਦੀਆਂ ਜਾਇਦਾਦਾਂ ਸੀਲ ਕਰਨ ਦੀ ਤਿਆਰੀ ਅਗਲੀ ਖ਼ਬਰ ਐੱਨ. ਐੱਚ. ਐੱਮ. ਮੁਲਾਜ਼ਮਾਂ ਨੇ ਹੱਕੀ ਮੰਗਾਂ ਮੰਨਣ ਲਈ ‘ਆਪ’ ਆਗੂਆਂ ਨੂੰ ਦਿੱਤੇ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।