30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਬੁਨਿਆਦੀ ਸਹੂਲਤਾਂ ਦੇ ਮੁੱਦੇ ’ਤੇ ਹੈਨਰੀ ਵਲੋਂ ਨਿਗਮ ਨੂੰ ਅਲਟੀਮੇਟਮ

ਮਕਸੂਦਾਂ, 29 ਸਤੰਬਰ (ਸੌਰਵ ਮਹਿਤਾ)-ਹਲਕਾ ਉੱਤਰੀ ਵਿਧਾਨ ਸਭਾ ਅਧੀਨ ਟੁੱਟੀਆਂ ਸੜਕਾਂ, ਬੰਦ ਸਟਰੀਟ ਲਾਈਟਾਂ, ਸੀਵਰੇਜ ਅਤੇ ਗੰਦੇ ਪਾਣੀ ਸਮੇਤ ਹੋਰਨਾਂ ਬੁਨਿਆਦੀ ਸਮੱਸਿਆਵਾਂ ਨੂੰ ਲੈ ਕੇ ਹਲਕੇ ਦੇ ਵਿਧਾਇਕ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਬਾਵਾ ਹੈਨਰੀ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ, ਬਲਾਕ ਪ੍ਰਧਾਨਾਂ, ਕੌਂਸਲਰਾਂ, ਸਾਬਕਾ ਕੌਂਸਲਰਾਂ ਅਤੇ ਵਰਕਰਾਂ ਵਲੋਂ ਲੰਮਾ ਪਿੰਡ ਚੌਕ ਵਿਖੇ ਨਗਰ ਨਿਗਮ ਤੇ ਪੰਜਾਬ ਸਰਕਾਰ ਵਿਰੁੱਧ ਧਰਨਾ ਦਿੱਤਾ ਗਿਆ। ਇਸ ਮੌਕੇ ਨਗਰ ਨਿਗਮ ਦੇ ਵਿਕਾਸ ਕਾਰਜਾਂ ਅਤੇ ਟੈਂਡਰਾਂ ’ਚ ਕਥਿਤ ਬੇਨਿਯਮੀਆਂ ਦੀ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਗਈ।

ਟੁੱਟੀਆਂ ਸੜਕਾਂ, ਸੀਵਰੇਜ, ਗੰਦੇ ਪਾਣੀ ਤੇ ਬੰਦ ਸਟਰੀਟ ਲਾਈਟਾਂ ਦੇ ਹੱਲ ਲਈ ਲੰਮਾ ਪਿੰਡ ਚੌਕ ’ਚ ਕਾਂਗਰਸ ਦਾ ਧਰਨਾ 30-09-2026
ਮਕਸੂਦਾਂ, 29 ਸਤੰਬਰ (ਸੌਰਵ ਮਹਿਤਾ)-ਹਲਕਾ ਉੱਤਰੀ ਵਿਧਾਨ ਸਭਾ ਅਧੀਨ ਟੁੱਟੀਆਂ ਸੜਕਾਂ, ਬੰਦ ਸਟਰੀਟ ਲਾਈਟਾਂ, ਸੀਵਰੇਜ ਅਤੇ ਗੰਦੇ ਪਾਣੀ ਸਮੇਤ ਹੋਰਨਾਂ ਬੁਨਿਆਦੀ ਸਮੱਸਿਆਵਾਂ ਨੂੰ ਲੈ ਕੇ ਹਲਕੇ ਦੇ ਵਿਧਾਇਕ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਬਾਵਾ ਹੈਨਰੀ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ, ਬਲਾਕ ਪ੍ਰਧਾਨਾਂ, ਕੌਂਸਲਰਾਂ, ਸਾਬਕਾ ਕੌਂਸਲਰਾਂ ਅਤੇ ਵਰਕਰਾਂ ਵਲੋਂ ਲੰਮਾ ਪਿੰਡ ਚੌਕ ਵਿਖੇ ਨਗਰ ਨਿਗਮ ਤੇ ਪੰਜਾਬ ਸਰਕਾਰ ਵਿਰੁੱਧ ਧਰਨਾ ਦਿੱਤਾ ਗਿਆ। ਇਸ ਮੌਕੇ ਨਗਰ ਨਿਗਮ ਦੇ ਵਿਕਾਸ ਕਾਰਜਾਂ ਅਤੇ ਟੈਂਡਰਾਂ ’ਚ ਕਥਿਤ ਬੇਨਿਯਮੀਆਂ ਦੀ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਾਵਾ ਹੈਨਰੀ ਨੇ ਕਿਹਾ ਕਿ ਉੱਤਰੀ ਹਲਕੇ ਦੇ ਲੋਕ ਲੰਮੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਲਈ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਇੱਕ ਸੜਕ ਦਾ ਤਿੰਨ ਵਾਰ ਉਦਘਾਟਨ ਹੋਣ ਦੇ ਬਾਵਜੂਦ ਸੜਕ ਦਾ ਨਿਰਮਾਣ ਨਾ ਹੋਣਾ ਪ੍ਰਸ਼ਾਸਨਿਕ ਕਾਰਜਪ੍ਰਣਾਲੀ ’ਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਨਗਰ ਨਿਗਮ ਅਤੇ ਸਰਕਾਰ ਦੀ ਜ਼ਿੰਮੇਵਾਰੀ ਹੈ। ਬਾਵਾ ਹੈਨਰੀ ਨੇ ਕਿਹਾ ਕਿ ਉੱਤਰੀ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ ਲੋਕ ਕੂੜੇ, ਸੀਵਰੇਜ, ਗੰਦੇ ਪਾਣੀ, ਬੰਦ ਸਟਰੀਟ ਲਾਈਟਾਂ ਅਤੇ ਟੁੱਟੀਆਂ ਸੜਕਾਂ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਖ਼ਰਾਬ ਸੜਕਾਂ ਕਾਰਨ ਆਵਾਜਾਈ ਪ੍ਰਭਾਵਿਤ ਹੋਣ ਦੇ ਨਾਲ-ਨਾਲ ਵਪਾਰ ਅਤੇ ਲੋਕਾਂ ਦੇ ਰੋਜ਼ਾਨਾ ਜੀਵਨ ’ਤੇ ਵੀ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਜਾਰੀ ਕੀਤੇ ਟੈਂਡਰਾਂ ਦੀਆਂ ਸ਼ਰਤਾਂ, ਕੰਮ ਅਲਾਟ ਕਰਨ ਦੀ ਪ੍ਰਕਿਰਿਆ, ਕੀਤੇ ਗਏ ਭੁਗਤਾਨ ਅਤੇ ਕੰਮ ਦੀ ਗੁਣਵੱਤਾ ਸਬੰਧੀ ਪੂਰਾ ਵੇਰਵਾ ਜਨਤਕ ਕੀਤਾ ਜਾਣਾ ਚਾਹੀਦਾ ਹੈ। ਜੇਕਰ ਜਾਂਚ ਦੌਰਾਨ ਕੋਈ ਬੇਨਿਯਮੀ ਸਾਹਮਣੇ ਆਉਂਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ। ਉਨ੍ਹਾਂ ਨੇ ਨਗਰ ਨਿਗਮ ਦੀ ਅਫ਼ਸਰਸ਼ਾਹੀ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਮੌਜੂਦਾ ਸਰਕਾਰ ਦਾ ਕਾਰਜਕਾਲ ਹੁਣ ਕੁਝ ਮਹੀਨਿਆਂ ਦਾ ਹੀ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ ’ਤੇ ਨਗਰ ਨਿਗਮ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਪਿਛਲੇ ਕਾਰਜਕਾਲ ਦੌਰਾਨ ਕੀਤੇ ਕੰਮਾਂ, ਫ਼ੈਸਲਿਆਂ, ਟੈਂਡਰਾਂ ਅਤੇ ਸਰਕਾਰੀ ਫੰਡਾਂ ਦੀ ਵਰਤੋਂ ਦਾ ਪੂਰਾ ਰਿਕਾਰਡ ਜਾਂਚਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੇਕਰ ਨਿਯਮਾਂ ਦੀ ਉਲੰਘਣਾ ਜਾਂ ਭ੍ਰਿਸ਼ਟਾਚਾਰ ਸੰਬੰਧੀ ਤੱਥ ਸਾਹਮਣੇ ਆਉਂਦੇ ਹਨ ਤਾਂ ਕਾਨੂੰਨ ਅਨੁਸਾਰ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਅੰਤ ਵਿੱਚ ਵਿਧਾਇਕ ਬਾਵਾ ਹੈਨਰੀ ਨੇ ਨਗਰ ਨਿਗਮ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਕਿ ਜਦੋਂ ਤੱਕ ਸ਼ਹਿਰ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਨਹੀਂ ਹੁੰਦਾ ਅਤੇ ਨਗਰ ਨਿਗਮ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਨਹੀਂ ਆਉਂਦੀ, ਉਦੋਂ ਤੱਕ ਕਾਂਗਰਸ ਵਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਪਰਮਜੀਤ ਸਿੰਘ ਪੰਮਾ, ਬਿਕਰਮ ਸਿੰਘ ਖੇੜਾ, ਪਵਨ ਸੂਰੀ, ਬਲਾਕ ਪ੍ਰਧਾਨ ਜਗਜੀਤ ਸਿੰਘ ਕੰਬੋਜ, ਦੀਪਕ ਸ਼ਰਮਾ, ਸੂਰਜ ਲਾਹੌਰੀਆ, ਕੌਂਸਲਰ ਨੀਰਜ ਜੱਸਲ, ਵਿਕਾਸ ਤਲਵਾੜ, ਰਵੀ ਸੈਣੀ, ਬਲਜੀਤ ਸੈਂਬੀ, ਜੇ.ਐੱਸ. ਬੱਗਾ, ਆਸ਼ੂ ਸਚਦੇਵਾ, ਦਵਿੰਦਰ ਸ਼ਰਮਾ, ਪ੍ਰਤਾਪ ਸਿੰਘ ਕੰਬੋਜ, ਰਤਨੇਸ਼ ਸੈਣੀ, ਹਰਮੀਤ ਸਾਬਾ, ਨੀਟਾ ਵਿਕਾਸਪੁਰੀ, ਵਿਸ਼ਾਲ ਗਿੱਲ, ਗੁਲਸ਼ਨ ਸੋਢੀ, ਸੁਭਾਸ਼ ਸ਼ਰਮਾ, ਬੰਟੀ ਅਰੋੜਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਗੈਸ ਨਾਲ ਭਰੇ ਟਰੱਕ ਅਤੇ ਕਾਰ ਦੀ ਟੱਕਰ ਅਗਲੀ ਖ਼ਬਰ ਐਚ.ਐਮ.ਵੀ. ਵਿਖੇ ਐਨ.ਐਸ.ਐਸ. ਦਿਵਸ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।