01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਦੇਸ਼ ਭਰ ਦੇ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ ਪੱਤਰ

ਜਲੰਧਰ, 30 ਸਤੰਬਰ (ਐੱਮ. ਐੱਸ.

ਮੰਗਾਂ ਦੇ ਹੱਕ ’ਚ 12 ਦਸੰਬਰ ਨੂੰ ਦਿੱਲੀ ਵਿਖੇ ਹੋਵੇਗੀ ਕੌਮੀ ਪੱਧਰ ਦੀ ਰੈਲੀ 01-10-2026
ਜਲੰਧਰ, 30 ਸਤੰਬਰ (ਐੱਮ.ਐੱਸ. ਲੋਹੀਆ)- ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਵਲੋਂ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਆਗੂਆਂ ਪਿਆਰਾ ਸਿੰਘ, ਬਲਵਿੰਦਰ ਕੁਮਾਰ ਅਤੇ ਮਾਸਟਰ ਮਨੋਹਰ ਲਾਲ ਦੀ ਅਗਵਾਈ ਹੇਠ ਇਕ ਵਫ਼ਦ ਨੇ ਡਿਪਟੀ ਕਮਿਸ਼ਨਰ ਜਲੰਧਰ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਇਕ ਮੰਗ ਪੱਤਰ ਭੇਜਿਆ। ਕਨਫੈਡਰੇਸ਼ਨ ਦੇ ਸੂਬਾ ਪ੍ਰਧਾਨ ਪਿਆਰਾ ਸਿੰਘ ਨੇ ਕਿਹਾ ਕਿ ਮੰਗਾਂ ਲਈ ਪੂਰੇ ਦੇਸ਼ ਭਰ ’ਚ ਜ਼ਿਲ੍ਹਾ ਪੱਧਰੀ ਰੈਲੀਆਂ/ਵੱਡੀਆਂ ਮੀਟਿੰਗਾਂ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਗਈ ਹੈ, ਕਿ 12 ਦਸੰਬਰ ਤੋਂ ਪਹਿਲਾਂ ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਦੇ ਆਗੂਆਂ ਨਾਲ ਸੁਖਾਵੇਂ ਮਾਹੌਲ ’ਚ ਗੱਲਬਾਤ ਕਰਦੇ ਹੋਏ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ। ਆਗੂਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਤੋਂ ਪਹਿਲਾਂ ਮੰਗਾਂ ਦੇ ਹੱਲ ਲਈ ਕੋਈ ਵੀ ਗੰਭੀਰਤਾ ਨਹੀਂ ਦਿਖਾਈ ਜਾਂਦੀ ਤਾਂ 12 ਦਸੰਬਰ ਨੂੰ ਦਿੱਲੀ ਦੀ ਰਾਮਲੀਲਾ ਗਰਾਊਂਡ ’ਚ ਵਿਸ਼ਾਲ ਕੌਮੀ ਰੈਲੀ ਕਰਕੇ ਕੇਂਦਰ ਦੀ ਮੋਦੀ ਸਰਕਾਰ ‘ਤੇ ਮੰਗਾਂ ਸੰਬੰਧੀ ਗੱਲਬਾਤ ਕਰਨ ਲਈ ਦਬਾਅ ਬਣਾਇਆ ਜਾਵੇਗਾ, ਜਿਸ ਲਈ ਕੇਂਦਰ ਦੀ ਮੋਦੀ ਸਰਕਾਰ ਜ਼ਿੰਮੇਵਾਰ ਹੋਵੇਗੀ। ਇਸ ਮੌਕੇ ਰਮੇਸ਼ ਚੰਦਰ ਸ਼ਰਮਾ, ਰਜਿੰਦਰ ਸਿੰਘ ਬੇਦੀ, ਜੋਗਿੰਦਰ ਸਿੰਘ, ਦੌਲਤ ਰਾਮ, ਗੁਲਸ਼ਨ ਸਿੰਘ, ਮਹਿੰਦਰ ਰਾਮ ਫੁਗਲਾਣਾ, ਸ਼ਾਦੀ ਲਾਲ ਸ਼ਰਮਾ, ਰਾਜ ਕੁਮਾਰ, ਜੋਗਿੰਦਰ ਸਿੰਘ (ਬਿਜਲੀ ਬੋਰਡ), ਸੁਰਿੰਦਰ ਸਿੰਘ, ਵੇਦ ਪ੍ਰਕਾਸ਼, ਸ਼ਾਮ ਸਿੰਘ, ਕੁਲਵੰਤ ਸਿੰਘ, ਸੁਖਵੰਤ ਸਿੰਘ, ਦਵਿੰਦਰ ਸਿੰਘ, ਬਲਦੇਵ ਰਾਜ ਖੁੱਲਰ, ਗੁਰਮੀਤ ਲਾਲ, ਗੁਰਨਾਮ ਚੰਦ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਅਮਿਤ ਸ਼ਾਹ ਦੀ ਜਲੰਧਰ ਰੈਲੀ ਨੇ ਭਾਜਪਾ ਵਰਕਰਾਂ ’ਚ ਭਰਿਆ ਨਵਾਂ ਜੋਸ਼-ਰੰਧਾਵਾ ਅਗਲੀ ਖ਼ਬਰ ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਵਿਆਪਕ ਉਪਾਅ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।