ਮੇਅਰ ਵਲੋਂ ਵਿਧਾਨ ਸਭਾ ਹਲਕਾ ਵੈਸਟ ਅਤੇ ਕੈਂਟ ਦੇ ਵੱਖ-ਵੱਖ ਵਾਰਡਾਂ ਦਾ ਦੌਰਾ
ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼
ਜਲੰਧਰ, 30 ਸਤੰਬਰ (ਸ਼ਿਵ)- ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਮੇਅਰ ਵਨੀਤ ਧੀਰ ਵਲੋਂ ਵਿਧਾਨ ਸਭਾ ਹਲਕਾ ਵੈਸਟ ਅਤੇ ਕੈਂਟ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਡਿਪਟੀ ਮੇਅਰ ਬਲਬੀਰ ਬਿੱਟੂ, ਡਿਪਟੀ ਮੇਅਰ ਮਲਕੀਤ ਸਿੰਘ ਸੁਭਾਣਾ, ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਅਤੇ ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਟੀਮਾਂ ਮੌਜੂਦ ਸਨ।
ਜਲੰਧਰ, 30 ਸਤੰਬਰ (ਸ਼ਿਵ)- ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਮੇਅਰ ਵਨੀਤ ਧੀਰ ਵਲੋਂ ਵਿਧਾਨ ਸਭਾ ਹਲਕਾ ਵੈਸਟ ਅਤੇ ਕੈਂਟ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਡਿਪਟੀ ਮੇਅਰ ਬਲਬੀਰ ਬਿੱਟੂ, ਡਿਪਟੀ ਮੇਅਰ ਮਲਕੀਤ ਸਿੰਘ ਸੁਭਾਣਾ, ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਅਤੇ ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਟੀਮਾਂ ਮੌਜੂਦ ਸਨ। ਦੌਰੇ ਦੌਰਾਨ ਨਗਰ ਨਿਗਮ ਦੇ ਬੀ.ਐਂਡ.ਆਰ. ਅਤੇ ਓ.ਐਂਡ.ਐਮ. ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਸੜਕਾਂ ਅਤੇ ਵਾਰਡਾਂ ’ਚ ਵਿਕਾਸ ਕਾਰਜ ਕਰਵਾਉਣ ਵਾਲੇ ਨਿੱਜੀ ਠੇਕੇਦਾਰ ਵੀ ਹਾਜ਼ਰ ਰਹੇ। ਇਸ ਮੌਕੇ ਸਤਪਾਲ ਗਿੱਲ, ਗੌਰਵ ਗੁਪਤਾ, ਵੀਰੂ ਅਤੇ ਅਖਿਲ ਸਮੇਤ ਵੱਖ-ਵੱਖ ਵਾਰਡਾਂ ਦੇ ਕੌਂਸਲਰ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਚਰਨਜੀਤ ਬਧਨ ਅਤੇ ਪਾਰਟੀ ਵਰਕਰ ਵੀ ਮੌਜੂਦ ਸਨ। ਦੌਰੇ ਦੌਰਾਨ ਮੇਅਰ ਵਨੀਤ ਧੀਰ ਨੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਂਦੀ ਜਾਵੇ ਅਤੇ ਕੰਮਾਂ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਵਾਰਡਾਂ ਅਤੇ ਸੜਕਾਂ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਸੀਵਰੇਜ ਦੀ ਸਮੱਸਿਆ, ਸਫ਼ਾਈ ਵਿਵਸਥਾ, ਕੂੜਾ ਚੁੱਕਣ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਜੇਕਰ ਕਿਸੇ ਇਲਾਕੇ ਵਿੱਚ ਪਾਣੀ ਦੀ ਮੋਟਰ ਖ਼ਰਾਬ ਹੁੰਦੀ ਹੈ ਤਾਂ ਉਸ ਦੀ ਜਲਦੀ ਮੁਰੰਮਤ ਕਰਵਾਉਣ ਲਈ ਵੀ ਕਿਹਾ ਗਿਆ, ਤਾਂ ਜੋ ਲੋਕਾਂ ਨੂੰ ਪਾਣੀ ਦੀ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ। ਮੇਅਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿੱਚ ਵਿਕਾਸ ਕਾਰਜਾਂ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ।