ਅਮਿਤ ਸ਼ਾਹ ਵਲੋਂ ਜਲੰਧਰ ਦੇ ਸਮਾਰਟ ਸਿਟੀ ਪ੍ਰਾਜੈਕਟਾਂ ’ਚ ਕਥਿਤ ਘਪਲਿਆਂ ਦਾ ਮੁੱਦਾ ਚੁੱਕਣ ਤੋਂ ਬਾਅਦ ਮੁੜ ਗਰਮਾਇਆ ਮਾਮਲਾ
ਜਲੰਧਰ, 1 ਅਕਤੂਬਰ (ਸ਼ਿਵ)-ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵਲੋਂ ਜਲੰਧਰ ਵਿਚ ਨਸ਼ਿਆਂ ਵਿਰੁੱਧ ਹੋਈ ਰੈਲੀ ਦੌਰਾਨ ਜਲੰਧਰ ਦੇ ਸਮਾਰਟ ਸਿਟੀ ਪ੍ਰਾਜੈਕਟਾਂ ਵਿਚ ਕਥਿਤ ਘਪਲਿਆਂ ਦਾ ਮੁੱਦਾ ਚੁੱਕੇ ਜਾਣ ਤੋਂ ਬਾਅਦ ਸ਼ਹਿਰ ’ਚ ਇਨ੍ਹਾਂ ਪ੍ਰਾਜੈਕਟਾਂ ਨੂੰ ਲੈ ਕੇ ਇਕ ਵਾਰ ਫਿਰ ਚਰਚਾ ਤੇਜ਼ ਹੋ ਗਈ ਹੈ। ਜਲੰਧਰ ਵਿਚ ਸਮਾਰਟ ਸਿਟੀ ਯੋਜਨਾ ਤਹਿਤ ਹੋਏ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਅਤੇ ਉਨ੍ਹਾਂ ਦੀ ਗੁਣਵੱਤਾ ਨੂੰ ਲੈ ਕੇ ਪਹਿਲਾਂ ਵੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਸਵਾਲ ਉਠਾਏ ਜਾਂਦੇ ਰਹੇ ਹਨ।
ਵ
ਵਰਕਸ਼ਾਪ ਚੌਕ ਦੇ ਕੋਲ ਸਮਾਰਟ ਸੜਕ ਧਸਣ ਦੇ ਮਾਮਲੇ ਦੀ ਕਾਫੀ ਚਰਚਾ ਹੁੰਦੀ ਰਹੀ ਸੀ। ਫਾਈਲ ਫੋਟੋ
02-10-2026
ਜਲੰਧਰ, 1 ਅਕਤੂਬਰ (ਸ਼ਿਵ)-ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵਲੋਂ ਜਲੰਧਰ ਵਿਚ ਨਸ਼ਿਆਂ ਵਿਰੁੱਧ ਹੋਈ ਰੈਲੀ ਦੌਰਾਨ ਜਲੰਧਰ ਦੇ ਸਮਾਰਟ ਸਿਟੀ ਪ੍ਰਾਜੈਕਟਾਂ ਵਿਚ ਕਥਿਤ ਘਪਲਿਆਂ ਦਾ ਮੁੱਦਾ ਚੁੱਕੇ ਜਾਣ ਤੋਂ ਬਾਅਦ ਸ਼ਹਿਰ ’ਚ ਇਨ੍ਹਾਂ ਪ੍ਰਾਜੈਕਟਾਂ ਨੂੰ ਲੈ ਕੇ ਇਕ ਵਾਰ ਫਿਰ ਚਰਚਾ ਤੇਜ਼ ਹੋ ਗਈ ਹੈ। ਜਲੰਧਰ ਵਿਚ ਸਮਾਰਟ ਸਿਟੀ ਯੋਜਨਾ ਤਹਿਤ ਹੋਏ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਅਤੇ ਉਨ੍ਹਾਂ ਦੀ ਗੁਣਵੱਤਾ ਨੂੰ ਲੈ ਕੇ ਪਹਿਲਾਂ ਵੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਸਵਾਲ ਉਠਾਏ ਜਾਂਦੇ ਰਹੇ ਹਨ। ਜਲੰਧਰ ਵਿਚ ਸਮਾਰਟ ਸਿਟੀ ਪ੍ਰਾਜੈਕਟਾਂ ਦੀ ਸ਼ੁਰੂਆਤ ਅਕਾਲੀ ਦਲ-ਭਾਜਪਾ ਸਰਕਾਰ ਦੇ ਕਾਰਜਕਾਲ ਵਿਚ ਸ਼ੁਰੂ ਹੋਈ ਸੀ। ਕੇਂਦਰ ਸਰਕਾਰ ਦੀ ਸਹਾਇਤਾ ਨਾਲ ਸ਼ਹਿਰ ਵਿਚ 800 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟ ਤਿਆਰ ਕੀਤੇ ਗਏ ਸਨ। ਇਨ੍ਹਾਂ ਪ੍ਰਾਜੈਕਟਾਂ ਦਾ ਮਕਸਦ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ, ਸਫ਼ਾਈ ਵਿਵਸਥਾ ਵਿਚ ਸੁਧਾਰ ਕਰਨ, ਸੜਕਾਂ ਅਤੇ ਚੌਕਾਂ ਦਾ ਸੁੰਦਰੀਕਰਨ ਕਰਨ ਅਤੇ ਖੇਡ ਸਹੂਲਤਾਂ ਦਾ ਵਿਸਥਾਰ ਕਰਨਾ ਸੀ। ਹਾਲਾਂਕਿ, ਇਨ੍ਹਾਂ ’ਚੋਂ ਕਈ ਪ੍ਰਾਜੈਕਟ ਸ਼ੁਰੂਆਤ ਤੋਂ ਹੀ ਵਿਵਾਦਾਂ ਵਿਚ ਰਹੇ। ਕਾਂਗਰਸ ਦੇ ਕਾਰਜਕਾਲ ਵਿਚ ਵਰਕਸ਼ਾਪ ਚੌਕ ਨੇੜੇ ਬਣਾਈ ਗਈ ਸਮਾਰਟ ਰੋਡ ਦਾ ਇਕ ਹਿੱਸਾ ਧਸ ਗਿਆ ਸੀ। ਨਿਰਮਾਣ ਵਿਚ ਖਾਮੀਆਂ ਦੇ ਮੱਦੇਨਜ਼ਰ ਸਬੰਧਤ ਕੰਪਨੀ ’ਤੇ ਜੁਰਮਾਨਾ ਵੀ ਲਗਾਇਆ ਗਿਆ ਸੀ। < 34 ਕਰੋੜ ਦਾ ਬਾਇਓਮਾਈਨਿੰਗ ਪ੍ਰਾਜੈਕਟ, 62 ਕਰੋੜ ਦੀਆਂ ਐਲ.ਈ.ਡੀ. ਲਾਈਟਾਂ- ਜਲੰਧਰ ਸਮਾਰਟ ਸਿਟੀ ਤਹਿਤ ਕਰਵਾਏ ਗਏ ਮੁੱਖ ਕੰਮਾਂ ’ਚ ਵਰਿਆਣਾ ਡੰਪ ਦੀ ਸਮੱਸਿਆ ਦੇ ਹੱਲ ਲਈ ਲਗਭਗ 34 ਕਰੋੜ ਰੁਪਏ ਦਾ ਬਾਇਓਮਾਈਨਿੰਗ ਪ੍ਰਾਜੈਕਟ ਸ਼ਾਮਿਲ ਸੀ। ਇਸ ਤੋਂ ਇਲਾਵਾ ਸ਼ਹਿਰ ਵਿਚ ਐਲ.ਈ.ਡੀ. ਸਟਰੀਟ ਲਾਈਟਾਂ ਲਗਾਉਣ ਲਈ ਕਰੀਬ 62 ਕਰੋੜ ਰੁਪਏ ਖਰਚ ਕੀਤੇ ਗਏ। ਸ਼ਹਿਰ ਦੇ ਵੱਖ-ਵੱਖ ਚੌਕਾਂ ਦੇ ਸੁੰਦਰੀਕਰਨ ਲਈ ਲਗਭਗ 20 ਕਰੋੜ ਰੁਪਏ ਦਾ ਪ੍ਰਾਜੈਕਟ ਬਣਾਇਆ ਗਿਆ ਸੀ ਜਿਸ ਦੀ ਲਾਗਤ ਵਿਵਾਦ ਹੋਣ ਤੋਂ ਬਾਅਦ ਘਟਾ ਦਿੱਤੀ ਗਈ ਸੀ। ਬਰਲਟਨ ਪਾਰਕ ’ਚ ਸਪੋਰਟਸ ਹੱਬ ਬਣਾਉਣ ਲਈ ਲਗਭਗ 77 ਕਰੋੜ ਰੁਪਏ ਦਾ ਪ੍ਰਾਜੈਕਟ ਅਤੇ ਕਰੀਬ 50 ਕਰੋੜ ਰੁਪਏ ਦੀ ਲਾਗਤ ਨਾਲ ਸਮਾਰਟ ਸੜਕਾਂ ਬਣਾਉਣ ਦੇ ਕੰਮ ਵੀ ਯੋਜਨਾ ਦਾ ਹਿੱਸਾ ਸਨ । ਇਨ੍ਹਾਂ ਤੋਂ ਇਲਾਵਾ ਸ਼ਹਿਰ ’ਚ ਹੋਰ ਵੀ ਕਈ ਵਿਕਾਸ ਕਾਰਜ ਕਰਵਾਏ ਗਏ, ਜਿਨ੍ਹਾਂ ’ਤੇ ਕਰੋੜਾਂ ਰੁਪਏ ਖਰਚ ਹੋਏ। < ਚੌਕਾਂ ਦੇ ਸੁੰਦਰੀਕਰਨ ’ਤੇ ਖਰਚ ਨੂੰ ਲੈ ਕੇ ਵੀ ਉੱਠੇ ਸਵਾਲ- ਸਮਾਰਟ ਸਿਟੀ ਦੇ ਸ਼ੁਰੂਆਤੀ ਦੌਰ ਵਿਚ ਹੀ ਚੌਕਾਂ ਦੇ ਸੁੰਦਰੀਕਰਨ ਨੂੰ ਲੈ ਕੇ ਵਿਰੋਧ ਦੀਆਂ ਆਵਾਜ਼ਾਂ ਉੱਠਣ ਲੱਗੀਆਂ ਸਨ। ਕਈ ਲੋਕਾਂ ਅਤੇ ਸਿਆਸੀ ਆਗੂਆਂ ਦਾ ਕਹਿਣਾ ਸੀ ਕਿ ਚੌਕਾਂ ਦੇ ਸੁੰਦਰੀਕਰਨ ’ਤੇ ਕਰੋੜਾਂ ਰੁਪਏ ਖਰਚ ਕੀਤੇ ਗਏ, ਪਰ ਇਸ ਦੇ ਬਾਵਜੂਦ ਕਈ ਥਾਵਾਂ ’ਤੇ ਕੋਈ ਵੱਡਾ ਬਦਲਾਅ ਨਜ਼ਰ ਨਹੀਂ ਆਇਆ। ਕੁਝ ਚੌਕਾਂ ਨੂੰ ਛੋਟਾ ਕਰਨ ਅਤੇ ਉੱਥੇ ਫੁਹਾਰੇ ਜਾਂ ਹੋਰ ਸਜਾਵਟੀ ਢਾਂਚੇ ਬਣਾਉਣ ਦੇ ਕੰਮਾਂ ’ਤੇ ਵੀ ਇਤਰਾਜ਼ ਜਤਾਇਆ ਗਿਆ ਸੀ। < ਐਲ.ਈ.ਡੀ. ਲਾਈਟਾਂ ਦੇ ਕੰਮ ਨੂੰ ਲੈ ਕੇ ਵੀ ਲੱਗੇ ਸਨ ਗੰਭੀਰ ਦੋਸ਼- ਸਾਬਕਾ ਮੇਅਰ ਜਗਦੀਸ਼ ਰਾਜਾ ਦੇ ਕਾਰਜਕਾਲ ਦੌਰਾਨ ਐਲ.ਈ.ਡੀ. ਸਟਰੀਟ ਲਾਈਟਾਂ ਦੇ ਪ੍ਰੋਜੈਕਟ ਨੂੰ ਲੈ ਕੇ ਵੀ ਕਥਿਤ ਘੁਟਾਲੇ ਦੇ ਦੋਸ਼ ਲੱਗੇ ਸਨ। ਇਸ ਮਾਮਲੇ ਵਿਚ ਨਗਰ ਨਿਗਮ ਹਾਊਸ ਵਲੋਂ ਇਕ ਕਮੇਟੀ ਵੀ ਬਣਾਈ ਗਈ ਸੀ, ਜਿਸ ਵਿਚ ਕੰਮ ਦੀ ਗੁਣਵੱਤਾ ਅਤੇ ਪ੍ਰੋਜੈਕਟ ਨਾਲ ਜੁੜੇ ਹੋਰ ਮਾਮਲਿਆਂ ਦੀ ਜਾਂਚ ਕਰਨ ਦੀ ਗੱਲ ਸਾਹਮਣੇ ਆਈ ਸੀ। ਵਿਰੋਧੀ ਧਿਰਾਂ ਵਲੋਂ ਦੋਸ਼ ਲਗਾਇਆ ਜਾਂਦਾ ਰਿਹਾ ਕਿ ਪ੍ਰੋਜੈਕਟ ’ਚ ਖਰਚ ਕੀਤੀ ਗਈ ਵੱਡੀ ਰਕਮ ਦੇ ਬਾਵਜੂਦ ਕੰਮ ਦੀ ਗੁਣਵੱਤਾ ਨੂੰ ਲੈ ਕੇ ਕਈ ਸਵਾਲ ਬਰਕਰਾਰ ਹਨ। ਸਮਾਰਟ ਸਿਟੀ ਦੇ ਕੰਮਾਂ ਨੂੰ ਲੈ ਕੇ ਸਿਰਫ਼ ਇਕ ਪਾਰਟੀ ਹੀ ਨਹੀਂ, ਸਗੋਂ ਵੱਖ-ਵੱਖ ਸਮੇਂ ’ਤੇ ਕਈ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਇਤਰਾਜ਼ ਜਤਾਏ ਹਨ । ਜਲੰਧਰ ਭਾਜਪਾ ਦੇ ਆਗੂਆਂ ਵਲੋਂ ਵੀ ਸਮਾਰਟ ਸਿਟੀ ਪ੍ਰਾਜੈਕਟਾਂ ਵਿਚ ਕਥਿਤ ਬੇਨਿਯਮੀਆਂ ਦੇ ਮਾਮਲੇ ਨੂੰ ਕਈ ਵਾਰ ਉਠਾਇਆ ਗਿਆ। ਇਸ ਸਬੰਧ ਵਿਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਅਰਜੁਨ ਮੇਘਵਾਲ ਸਮੇਤ ਹੋਰ ਆਗੂਆਂ ਨੂੰ ਸ਼ਿਕਾਇਤਾਂ ਕੀਤੀਆਂ ਗਈਆਂ ਸੀ। ਇਨ੍ਹਾਂ ਸ਼ਿਕਾਇਤਾਂ ਤੋਂ ਬਾਅਦ ਕੇਂਦਰ ਵਲੋਂ ਰਿਪੋਰਟਾਂ ਤਲਬ ਕੀਤੇ ਜਾਣ ਦਾ ਵੀ ਦਾਅਵਾ ਕੀਤਾ ਗਿਆ ਸੀ।