02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ’ਚ 14 ਤੋਂ 22 ਨਵੰਬਰ ਤੱਕ ਹੋਵੇਗੀ ਅਗਨੀਵੀਰ ਭਰਤੀ ਰੈਲੀ

ਜਲੰਧਰ, 1 ਅਕਤੂਬਰ (ਜਤਿੰਦਰ ਪੰਮੀ)–ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਵਿਖੇ 14 ਤੋਂ 22 ਨਵੰਬਰ ਤੱਕ 9 ਦਿਨਾ ਅਗਨੀਵੀਰ ਭਰਤੀ ਰੈਲੀ ਕਰਵਾਈ ਜਾ ਰਹੀ ਹੈ। ਇਸ ਰੈਲੀ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ.

ਅਜੀਤ ਡੈਸਕ 02-10-2026
ਜਲੰਧਰ, 1 ਅਕਤੂਬਰ (ਜਤਿੰਦਰ ਪੰਮੀ)–ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਵਿਖੇ 14 ਤੋਂ 22 ਨਵੰਬਰ ਤੱਕ 9 ਦਿਨਾ ਅਗਨੀਵੀਰ ਭਰਤੀ ਰੈਲੀ ਕਰਵਾਈ ਜਾ ਰਹੀ ਹੈ। ਇਸ ਰੈਲੀ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਨੌਜਵਾਨਾਂ ਨੂੰ ਭਾਰਤੀ ਫੌਜ ਵਿੱਚ ਸੇਵਾ ਦਾ ਮੌਕਾ ਹਾਸਿਲ ਕਰਨ ਵਿੱਚ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਰੈਲੀ ਸਥਾਨ ‘ਤੇ ਪੀਣ ਵਾਲੇ ਸਾਫ਼ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਪਖਾਨੇ, ਸੁਰੱਖਿਆ ਪ੍ਰਬੰਧ, ਮੈਡੀਕਲ ਟੀਮਾਂ ਅਤੇ ਫਾਇਰ ਬ੍ਰਿਗੇਡ ਸਮੇਤ ਸਾਰੀਆਂ ਬੁਨਿਆਦੀ ਸਹੂਲਤਾਂ ਸਮੇਂ ਸਿਰ ਮੁਕੰਮਲ ਕਰਨ ਦੇ ਹੁਕਮ ਦਿੱਤੇ। ਇਸ ਮੌਕੇ ਤੇ ਐੱਸ. ਡੀ. ਐੱਮ. ਸ਼ੁਭੀ ਆਂਗਰਾ, ਡਿਪਟੀ ਡਾਇਰੈਕਟਰ ਡੀ. ਬੀ. ਈ. ਈ. ਨੀਲਮ ਮਹੇ, ਡਾਇਰੈਕਟਰ ਰਿਕਰੂਟਮਟ ਜਲੰਧਰ ਕੈਂਟ ਕਰਨਲ ਰਸ਼ਮੀ ਨਰਾਇਣ ਹਾਜ਼ਰ ਸਨ।
ਪਿਛਲੀ ਖ਼ਬਰ ਕੱਲ੍ਹ ਤੋਂ 9 ਅਕਤੂਬਰ ਤੱਕ ਹੋਵੇਗਾ ਸ੍ਰੀਮਦ ਭਾਗਵਤ ਕਥਾ ਗਿਆਨ ਯੱਗ ਅਗਲੀ ਖ਼ਬਰ ਜੈਦੇਵ ਸਿੰਘ ਧੁੱਗਾ ਦਾ ਰਾਮਪੁਰ ਸੁੰਨੜਾ ’ ਚ ਅੰਤਿਮ ਸੰਸਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।