ਇੰਡੋ-ਸਵਿਸ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਜਿੱਤੇ ਚਾਂਦੀ ਤੇ ਕਾਂਸੀ ਦੇ ਤਗ਼ਮੇ
ਨਕੋਦਰ, 1 ਅਕਤੂਬਰ (ਤਿਲਕ ਰਾਜ ਸ਼ਰਮਾ,ਗੁਰਵਿੰਦਰ ਸਿੰਘ)-ਸਥਾਨਕ ਇੰਡੋ-ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਅਥਲੈਟਿਕਸ ਮੁਕਾਬਲਿਆਂ ਵਿਚ ਚਾਂਦੀ ਅਤੇ ਕਾਂਸੀ ਦੇ ਤਗ਼ਮੇ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਅਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ’ਚ ਪੂਰੇ ਜੋਸ਼, ਮਿਹਨਤ ਅਤੇ ਖੇਡ ਭਾਵਨਾ ਨਾਲ ਭਾਗ ਲਿਆ।
ਨਕੋਦਰ, 1 ਅਕਤੂਬਰ (ਤਿਲਕ ਰਾਜ ਸ਼ਰਮਾ,ਗੁਰਵਿੰਦਰ ਸਿੰਘ)-ਸਥਾਨਕ ਇੰਡੋ-ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਅਥਲੈਟਿਕਸ ਮੁਕਾਬਲਿਆਂ ਵਿਚ ਚਾਂਦੀ ਅਤੇ ਕਾਂਸੀ ਦੇ ਤਗ਼ਮੇ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਅਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ’ਚ ਪੂਰੇ ਜੋਸ਼, ਮਿਹਨਤ ਅਤੇ ਖੇਡ ਭਾਵਨਾ ਨਾਲ ਭਾਗ ਲਿਆ। ਅੰਡਰ-21 ਕੈਟਾਗਰੀ ’ਚ ਸੁਪ੍ਰਿਆ ਅਤੇ ਵੰਸ਼ ਮੋਹਨ ਨੇ ਸ਼ਾਟ-ਪੁੱਟ ’ਚ ਸਿਲਵਰ ਤਗ਼ਮਾ ਜਦਕਿ ਜਸਰਾਜ ਸਿੰਘ ਨੇ ਕਾਂਸੀ ਦਾ ਤਗ਼ਮਾ ਹਾਸਿਲ ਕੀਤਾ । ਇਸ ਮੌਕੇ ਸੀਨੀਅਰ ਅਥਲੈਟਿਕਸ ਕੋਚ ਬਿੰਦਰ ਸਿੰਘ ਅਤੇ ਅਰਿਹੰਤ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ । ਇਸ ਸਫਲਤਾ ’ਤੇ ਸਕੂਲ ਪ੍ਰਿੰਸੀਪਲ ਡਾ. ਪੰਕਜ ਸ਼ਰਮਾ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਲਗਨ, ਮਿਹਨਤ ਅਤੇ ਅਨੁਸ਼ਾਸਨ ਦਾ ਨਤੀਜਾ ਹੈ। ਉਨ੍ਹਾਂ ਨੇ ਜੇਤੂ ਖਿਡਾਰੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਸਕੂਲ ਮੈਨੇਜਮੈਂਟ ਦੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਮੈਡਮ ਜਯੋਤੀ ਸ਼ਰਮਾ ਅਤੇ ਐੱਮ.ਡੀ ਮਿਸਟਰ ਸ਼ਿਵਮ ਸ਼ਰਮਾ ਨੇ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆ ਕਿਹਾ ਕਿ ਖਿਡਾਰੀਆਂ ਦੀ ਇਹ ਸਫਲਤਾ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਪ੍ਰਤੀ ਪ੍ਰੇਰਿਤ ਕਰੇਗੀ। ਮੈਨੇਜਮੈਂਟ ਵਲੋਂ ਖਿਡਾਰੀਆਂ, ਕੋਚਾਂ ਅਤੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ ਗਈ।