ਬੀ.ਕੇ.ਯੂ. ਰਾਜੇਵਾਲ ਵਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ
ਆਦਮਪੁਰ, 2 ਅਕਤੂਬਰ (ਹਰਪ੍ਰੀਤ ਸਿੰਘ)-ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਜਨਰਲ ਸਕੱਤਰ ਹਰਪਾਲ ਸਿੰਘ ਬੱਲ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਕਿਸਾਨ ਵੀਰਾਂ ਨੂੰ ਵਿਸ਼ੇਸ਼ ਅਪੀਲ ਜਾਰੀ ਕਰਦਿਆਂ ਕਿਹਾ ਕਿ ਝੋਨੇ ਦੀ ਫਸਲ ਦੀ ਕਟਾਈ ਤੋਂ ਬਾਅਦ ਖੇਤਾਂ ’ਚ ਬਚੀ ਪਰਾਲੀ, ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ। ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਨੂੰ ਨੁਕਸਾਨ ਪਹੁੰਚਦਾ ਹੈ, ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ।
ਸ
ਸੁਖਵਿੰਦਰ ਸਿੰਘ, ਹਰਪਾਲ ਸਿੰਘ ਬੱਲ
ਸਰਬ ਮਲਟੀਪਲੈਕਸ
ਸਿਨੇਮਾ
03-10-2026
ਆਦਮਪੁਰ, 2 ਅਕਤੂਬਰ (ਹਰਪ੍ਰੀਤ ਸਿੰਘ)-ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਜਨਰਲ ਸਕੱਤਰ ਹਰਪਾਲ ਸਿੰਘ ਬੱਲ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਕਿਸਾਨ ਵੀਰਾਂ ਨੂੰ ਵਿਸ਼ੇਸ਼ ਅਪੀਲ ਜਾਰੀ ਕਰਦਿਆਂ ਕਿਹਾ ਕਿ ਝੋਨੇ ਦੀ ਫਸਲ ਦੀ ਕਟਾਈ ਤੋਂ ਬਾਅਦ ਖੇਤਾਂ ’ਚ ਬਚੀ ਪਰਾਲੀ, ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ। ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਨੂੰ ਨੁਕਸਾਨ ਪਹੁੰਚਦਾ ਹੈ, ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਸਰਕਾਰ ਵਲੋਂ ਪਰਾਲੀ ਦੇ ਨਿਪਟਾਰੇ ਲਈ ਸਬਸਿਡੀ ਉੱਤੇ ਆਧੁਨਿਕ ਖੇਤੀਬਾੜੀ ਮਸ਼ੀਨਰੀ (ਜਿਵੇਂ ਕਿ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ ਅਤੇ ਬੇਲਰ) ਪਿੰਡਾਂ ਦੀਆਂ ਕੋਆਪਰੇਟਿਵ ਸੁਸਾਇਟੀਆਂ ਰਾਹੀਂ ਮੁਹੱਈਆ ਕਰਵਾਈ ਜਾ ਰਹੀ ਹੈ। ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਸਬਸਿਡੀ ਵਾਲੀਆਂ ਮਸ਼ੀਨਾਂ ਦੀ ਵਰਤੋਂ ਕਰਕੇ ਫਸਲ ਦੀ ਕਟਾਈ ਅਤੇ ਪਰਾਲੀ ਦਾ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਉਣ ਨਾਲ ਜ਼ਮੀਨ ਦੇ ਮਿੱਤਰ ਕੀੜੇ ਬਚਦੇ ਹਨ ਅਤੇ ਅਗਲੀ ਫਸਲ ਲਈ ਖਾਦ ਦੀ ਖਪਤ ਵੀ ਘਟਦੀ ਹੈ।