05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕੌਮੀ ਮਾਰਗ ’ਤੇ ਲੁੱਟ-ਖੋਹ ਦੀ ਵਾਰਦਾਤ ਦੌਰਾਨ ਜ਼ਖ਼ਮੀ ਔਰਤ ਦੀ ਮੌਤ, ਪਤੀ ਗੰਭੀਰ ਜ਼ਖਮੀ

ਮਲਸੀਆਂ, 4 ਅਕਤੂਬਰ (ਸੁਖਦੀਪ ਸਿੰਘ)- ਮਲਸੀਆਂ-ਨਕੋਦਰ ਕੌਮੀ ਮਾਰਗ ’ਤੇ ਬੀਤੇ ਦਿਨ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਮੋਟਰਸਾਈਕਲ ਸਵਾਰ ਪਤੀ-ਪਤਨੀ ’ਤੇ ਹਮਲਾ ਕਰਕੇ ਲੁੱਟ-ਖੋਹ ਕਰਨ ਦੀ ਵਾਰਦਾਤ ਦੌਰਾਨ ਗੰਭੀਰ ਜ਼ਖ਼ਮੀ ਹੋਈ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦਕਿ ਉਸ ਦਾ ਪਤੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ। ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਪਤਨੀ ਬਲਵੰਤ ਸਿੰਘ ਵਾਸੀ ਪਿੰਡ ਸ਼ਮਸ਼ਾਬਾਦ (ਜਲੰਧਰ) ਬਾਅਦ ਦੁਪਹਿਰ ਆਪਣੇ ਪਤੀ ਬਲਵੰਤ ਸਿੰਘ ਪੁੱਤਰ ਜੋਗਿੰਦਰ ਸਿੰਘ ਨਾਲ ਮੋਟਰਸਾਈਕਲ ’ਤੇ ਆਪਣੇ ਪੇਕੇ ਪਿੰਡ ਮੀਰਪੁਰ ਸੈਦਾਂ ਵਿਖੇ ਆਪਣੇ ਭਰਾ ਸੁਖਵਿੰਦਰ ਸਿੰਘ ਸਰਪੰਚ ਨੂੰ ਮਿਲਣ ਆ ਰਹੀ ਸੀ।

ਅਜੀਤ ਡੈਸਕ 05-10-2026
ਮਲਸੀਆਂ, 4 ਅਕਤੂਬਰ (ਸੁਖਦੀਪ ਸਿੰਘ)- ਮਲਸੀਆਂ-ਨਕੋਦਰ ਕੌਮੀ ਮਾਰਗ ’ਤੇ ਬੀਤੇ ਦਿਨ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਮੋਟਰਸਾਈਕਲ ਸਵਾਰ ਪਤੀ-ਪਤਨੀ ’ਤੇ ਹਮਲਾ ਕਰਕੇ ਲੁੱਟ-ਖੋਹ ਕਰਨ ਦੀ ਵਾਰਦਾਤ ਦੌਰਾਨ ਗੰਭੀਰ ਜ਼ਖ਼ਮੀ ਹੋਈ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦਕਿ ਉਸ ਦਾ ਪਤੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ। ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਪਤਨੀ ਬਲਵੰਤ ਸਿੰਘ ਵਾਸੀ ਪਿੰਡ ਸ਼ਮਸ਼ਾਬਾਦ (ਜਲੰਧਰ) ਬਾਅਦ ਦੁਪਹਿਰ ਆਪਣੇ ਪਤੀ ਬਲਵੰਤ ਸਿੰਘ ਪੁੱਤਰ ਜੋਗਿੰਦਰ ਸਿੰਘ ਨਾਲ ਮੋਟਰਸਾਈਕਲ ’ਤੇ ਆਪਣੇ ਪੇਕੇ ਪਿੰਡ ਮੀਰਪੁਰ ਸੈਦਾਂ ਵਿਖੇ ਆਪਣੇ ਭਰਾ ਸੁਖਵਿੰਦਰ ਸਿੰਘ ਸਰਪੰਚ ਨੂੰ ਮਿਲਣ ਆ ਰਹੀ ਸੀ। ਜਦੋਂ ਉਹ ਨਕੋਦਰ ਤੋਂ ਮਲਸੀਆਂ ਵੱਲ ਆ ਰਹੇ ਸਨ ਤਾਂ ਮਲਸੀਆਂ ਵਿਖੇ ਇੱਕ ਪੈਟਰੋਲ ਪੰਪ ਦੇ ਸਾਹਮਣੇ ਦਿਨ-ਦਿਹਾੜੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਅਚਾਨਕ ਉਨ੍ਹਾਂ ’ਤੇ ਹਮਲਾ ਕਰ ਦਿੱਤਾ, ਜਿਸ ਦੌਰਾਨ ਪਤੀ-ਪਤਨੀ ਸੜਕ ’ਤੇ ਬੁਰੀ ਤਰ੍ਹਾਂ ਡਿੱਗੇ ਤੇ ਗੰਭੀਰ ਜ਼ਖ਼ਮੀ ਹੋ ਗਏ। ਵਾਰਦਾਤ ਤੋਂ ਬਾਅਦ ਲੁਟੇਰੇ ਔਰਤ ਦੇ ਕੰਨਾਂ ਵਿੱਚ ਪਾਈਆਂ ਸੋਨੇ ਦੀਆਂ ਵਾਲੀਆਂ ਤੇ ਹੋਰ ਸਮਾਨ ਲੁੱਟ ਕੇ ਫਰਾਰ ਹੋ ਗਏ। ਜ਼ਖ਼ਮੀ ਪਤੀ-ਪਤਨੀ ਨੂੰ ਇਲਾਜ਼ ਲਈ ਨਕੋਦਰ ਦੇ ਇੱਕ ਨਿੱਜੀ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਕੁਲਵਿੰਦਰ ਕੌਰ ਦੀ ਗੰਭੀਰ ਹਾਲਤ ਦੇਖਦਿਆਂ ਪਹਿਲਾਂ ਉਸ ਨੂੰ ਜਲੰਧਰ ਤੇ ਬਾਅਦ ਵਿੱਚ ਲੁਧਿਆਣਾ ਵਿਖੇ ਰੈਫਰ ਕਰ ਦਿੱਤਾ ਗਿਆ । ਉੱਥੇ ਇਲਾਜ ਦੌਰਾਨ ਕੁਲਵਿੰਦਰ ਕੌਰ ਦੀ ਮੌਤ ਹੋ ਗਈ। ਉਸ ਦਾ ਪਤੀ ਬਲਵੰਤ ਸਿੰਘ ਨਕੋਦਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਘਟਨਾ ਦੀ ਸੂਚਨਾ ਮਿਲਦਿਆਂ ਮਲਸੀਆਂ ਪੁਲਿਸ ਚੌਕੀ ਦੇ ਇੰਚਾਰਜ ਏ.ਐੱਸ.ਆਈ. ਅੰਗਰੇਜ਼ ਸਿੰਘ ਅਤੇ ਹੈਲਪਲਾਈਨ ਨੰਬਰ-112 ਦੀ ਟੀਮ ਦੇ ਹੈੱਡ ਕਾਂਸਟੇਬਲ ਦੀਦਾਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ । ਜਾਂਚ ਅਧਿਕਾਰੀ ਅੰਗਰੇਜ਼ ਸਿੰਘ ਨੇ ਦੱਸਿਆ ਕਿ ਵਾਰਦਾਤ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ । ਪੁਲਿਸ ਵੱਲੋਂ ਮ੍ਰਿਤਕ ਔਰਤ ਦੀ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਕੋਦਰ ਦੀ ਮੋਰਚਨੀ ਵਿੱਚ ਰਖਵਾਈ ਗਈ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਦਿਹਾਤੀ ਪੁਲਿਸ ਵਲੋਂ ਨਸ਼ੇ ਦੀ ਵਿਕਰੀ ਪੱਖੋਂ ਸੰਵੇਦਨਸ਼ੀਲ 15 ਥਾਵਾਂ ’ਤੇ ਵਿਸ਼ੇਸ਼ ਕਾਸੋ ਆਪ੍ਰੇਸ਼ਨ ਅਗਲੀ ਖ਼ਬਰ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ’ਚ ਘੇਰਾਬੰਦੀ ਕਰਕੇ ਚਲਾਈ ਸਰਚ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।