06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਾਰਡ 51 ’ਚ ਮੋਹਿੰਦਰ ਭਗਤ ਦੀ ਅਗਵਾਈ ’ਚ ਮੀਟਿੰਗ

ਜਲੰਧਰ, 5 ਅਕਤੂਬਰ (ਜਤਿੰਦਰ ਪੰਮੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 581 ਦਿਨ ਪੂਰੇ ਹੋਣ ਦੇ ਮੌਕੇ ’ਤੇ ਵਾਰਡ ਨੰਬਰ 51 ਵਿੱਚ ਆਮ ਆਦਮੀ ਪਾਰਟੀ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੀ ਅਗਵਾਈ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕੀਤੀ।

ਅਜੀਤ ਡੈਸਕ 06-10-2026
ਜਲੰਧਰ, 5 ਅਕਤੂਬਰ (ਜਤਿੰਦਰ ਪੰਮੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 581 ਦਿਨ ਪੂਰੇ ਹੋਣ ਦੇ ਮੌਕੇ ’ਤੇ ਵਾਰਡ ਨੰਬਰ 51 ਵਿੱਚ ਆਮ ਆਦਮੀ ਪਾਰਟੀ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੀ ਅਗਵਾਈ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕੀਤੀ। ਇਸ ਦੌਰਾਨ ਇਲਾਕੇ ਵਿੱਚ ਨਸ਼ਿਆਂ ਦੀ ਰੋਕਥਾਮ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਵਾਰਡ ਨੰਬਰ 51 ਦੀ ਕੌਂਸਲਰ ਸ਼ਬਨਮ ਦੁੱਗਲ, ਅਯੂਬ ਦੁੱਗਲ, ਸ਼ੈਂਕੀ ਭਗਤ, ਰਾਕੇਸ਼ ਰਾਣਾ, ਰਵਿੰਦਰ ਚੌਧਰੀ, ਪਰਮਜੀਤ ਮਹੇ, ਆਰਤੀ ਡਾਲੀਆ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਨਸ਼ਾ ਸਿਰਫ਼ ਕਿਸੇ ਇੱਕ ਵਿਅਕਤੀ ਜਾਂ ਪਰਿਵਾਰ ਦੀ ਸਮੱਸਿਆ ਨਹੀਂ ਹੈ, ਸਗੋਂ ਇਹ ਪੂਰੇ ਸਮਾਜ ਨੂੰ ਪ੍ਰਭਾਵਿਤ ਕਰਨ ਵਾਲੀ ਇੱਕ ਗੰਭੀਰ ਚੁਣੌਤੀ ਹੈ। ਇਸ ਲਈ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਸਿਰਫ਼ ਸਰਕਾਰੀ ਪੱਧਰ ਤੱਕ ਸੀਮਤ ਰੱਖਣ ਦੀ ਬਜਾਏ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੁੱਖ ਉਦੇਸ਼ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾ ਕੇ ਉਨ੍ਹਾਂ ਨੂੰ ਸਿਹਤਮੰਦ, ਸੁਰੱਖਿਅਤ ਅਤੇ ਉੱਜਵਲ ਭਵਿੱਖ ਵੱਲ ਲਿਜਾਣਾ ਹੈ। ਮੀਟਿੰਗ ਦੌਰਾਨ ਇਲਾਕਾ ਵਾਸੀਆਂ ਨੇ ਵੀ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸੁਝਾਅ ਵੀ ਸਾਂਝੇ ਕੀਤੇ।
ਪਿਛਲੀ ਖ਼ਬਰ ਅਕਾਲ ਅਕੈਡਮੀ ਧਨਾਲ ਕਲਾਂ ਨੇ ‘ਗ੍ਰੀਨ ਕੰਜ਼ਿਊਮਰ ਡੇ ਇਨੋਵੇਸ਼ਨ ਚੈਲੇਂਜ’ ’ਚ ਹਾਸਿਲ ਕੀਤਾ ਦੂਜਾ ਸਥਾਨ ਅਗਲੀ ਖ਼ਬਰ ਦੇਸ਼ ਭਰ ਦੇ ਡਾਕ ਕਰਮਚਾਰੀਆਂ ਲਈ ਡਿਜੀਟਲ ਯੁੱਗ ਦੀ ਨਵੀਂ ਸ਼ੁਰੂਆਤ-ਧਰਮਪਾਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।