06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਮੈਚ ਤੋਂ ਪਹਿਲਾਂ ਸੜਕਾਂ ’ਤੇ ਸਫਾਈ ਪ੍ਰਬੰਧਾਂ ਨੂੰ ਲੈ ਕੇ ਤਿਆਰੀਆਂ ਤੇਜ਼

ਜਲੰਧਰ, 5 ਅਕਤੂਬਰ (ਸ਼ਿਵ)- ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਮੱਦੇਨਜ਼ਰ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਨਗਰ ਨਿਗਮ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਤੇ ਇਸ ਤੋਂ ਇਲਾਵਾ ਬਰਲਟਨ ਪਾਰਕ ’ਚ ਵੀ ਤਿਆਰੀਆਂ ਦਾ ਕੰਮ ਤੇਜ਼ ਕਰ ਦਿੱਤਾ ਗਿਆ ਤੇ ਇਸ ਦੇ ਤਹਿਤ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਚੈਂਪੀਅਨਸ਼ਿਪ ਦੇ ਤਹਿਤ ਸੁਰਜੀਤ ਹਾਕੀ ਸਟੇ਼ਡੀਅਮ ’ਚ ਮੈਚ ਕਰਵਾਏ ਜਾਣੇ ਹਨ ।

ਅਜੀਤ ਡੈਸਕ 06-10-2026
ਜਲੰਧਰ, 5 ਅਕਤੂਬਰ (ਸ਼ਿਵ)- ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਮੱਦੇਨਜ਼ਰ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਨਗਰ ਨਿਗਮ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਤੇ ਇਸ ਤੋਂ ਇਲਾਵਾ ਬਰਲਟਨ ਪਾਰਕ ’ਚ ਵੀ ਤਿਆਰੀਆਂ ਦਾ ਕੰਮ ਤੇਜ਼ ਕਰ ਦਿੱਤਾ ਗਿਆ ਤੇ ਇਸ ਦੇ ਤਹਿਤ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਚੈਂਪੀਅਨਸ਼ਿਪ ਦੇ ਤਹਿਤ ਸੁਰਜੀਤ ਹਾਕੀ ਸਟੇ਼ਡੀਅਮ ’ਚ ਮੈਚ ਕਰਵਾਏ ਜਾਣੇ ਹਨ । ਮੈਚ ਖੇਡਣ ਲਈ ਕਿਹੜੀ ਟੀਮ ਆਵੇਗੀ, ਇਹ ਤੈਅ ਨਹੀਂ ਕੀਤਾ ਗਿਆ ਹੈ ਪਰ ਦੂਜੇ ਪਾਸੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਸੜਕਾਂ ਦੇ ਨਿਰਮਾਣ ਅਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਜਾਰੀ ਹੈ। ਇਸ ਕੰਮ ਨੂੰ 10 ਅਕਤੂਬਰ ਤੱਕ ਮੁਕੰਮਲ ਕਰਨ ਦਾ ਸਮਾਂ ਤੈਅ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਰਲਟਨ ਪਾਰਕ ਵਿਚ ਸਥਿਤ ਕੂੜੇ ਦੇ ਡੰਪ ਨੂੰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਮੈਚ ਦੌਰਾਨ ਲਗਭਗ 15 ਦਿਨਾਂ ਲਈ ਬੰਦ ਰੱਖਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੌਰਾਨ ਆਸ-ਪਾਸ ਦੇ ਇਲਾਕਿਆਂ ਵਿਚ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾਵੇਗੀ ਅਤੇ ਕੂੜੇ ਦੀ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇਗਾ। ਪ੍ਰਸ਼ਾਸਨ ਦਾ ਉਦੇਸ਼ ਚੈਂਪੀਅਨਸ਼ਿਪ ਦੌਰਾਨ ਸ਼ਹਿਰ ’ਚ ਆਉਣ ਵਾਲੇ ਖਿਡਾਰੀਆਂ, ਅਧਿਕਾਰੀਆਂ ਅਤੇ ਦਰਸ਼ਕਾਂ ਨੂੰ ਸਾਫ਼-ਸੁਥਰਾ ਮਾਹੌਲ ਮੁਹੱਈਆ ਕਰਵਾਉਣਾ ਹੈ।
ਪਿਛਲੀ ਖ਼ਬਰ ਨਗਰ ਕੀਰਤਨ ਸੰਬੰਧੀ ਪ੍ਰਬੰਧਕਾਂ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਦਿੱਤਾ ਸੱਦਾ ਅਗਲੀ ਖ਼ਬਰ ਗੁਰੂ ਨਾਨਕਪੁਰਾ ਰੇਲਵੇ ਫਾਟਕ ’ਤੇ ਲੱਗਦੇ ਜਾਮ ਤੋਂ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।