06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਨਗਰ ਕੀਰਤਨ ਸੰਬੰਧੀ ਪ੍ਰਬੰਧਕਾਂ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਦਿੱਤਾ ਸੱਦਾ

ਜਲੰਧਰ, 5 ਅਕਤੂਬਰ (ਐੱਮ. ਐੱਸ.

ਅਜੀਤ ਡੈਸਕ 06-10-2026
ਜਲੰਧਰ, 5 ਅਕਤੂਬਰ (ਐੱਮ. ਐੱਸ. ਲੋਹੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 21 ਨਵੰਬਰ, ਦਿਨ ਸਨਿਚਰਵਾਰ ਨੂੰ ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਸਿੰਘ ਸਭਾਵਾਂ, ਧਾਰਮਿਕ ਜੱਥੇਬੰਦੀਆਂ, ਇਸਤਰੀ ਸਤਿਸੰਗ ਸਭਾਵਾਂ, ਨਿਹੰਗ ਸਿੰਘ ਜੱਥੇਬੰਦੀਆਂ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੁਹੱਲਾ ਗੋਬਿੰਦਗੜ੍ਹ ਤੋਂ ਗੁਰਦੁਆਰਾ ਦੀਵਾਨ ਅਸਥਾਨ, ਤੱਕ ਪੁਰਾਤਨ ਰੂਟ ’ਤੇ ਸਜਾਇਆ ਜਾਵੇਗਾ, ਜਿਸ ਦੀ ਸੰਪੂਰਨਤਾ ਰਾਤ ਕਰੀਬ 8 ਵਜੇ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਹੋਵੇਗੀ। ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਪਰਮਿੰਦਰ ਸਿੰਘ ਦਸਮੇਸ਼ ਨਗਰ, ਸੁਰਿੰਦਰ ਸਿੰਘ ਵਿਰਦੀ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੱਤੀ ਕਿ ਨਗਰ ਕੀਰਤਨ ਦੀਆਂ ਤਿਆਰੀਆਂ ਨੂੰ ਲੈ ਕੇ ਵੱਖ-ਵੱਖ ਪੰਥਕ-ਧਾਰਮਿਕ ਸਖਸ਼ੀਅਤਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਅੱਜ ਨੁਮਾਇੰਦਿਆਂ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਸੱਦਾ ਪੱਤਰ ਦਿਤਾ। ਇਸ ਮੌਕੇ ਦਵਿੰਦਰ ਸਿੰਘ ਰਿਆਤ, ਗੁਰਜੀਤ ਸਿੰਘ ਪੋਪਲੀ, ਕੁਲਜੀਤ ਸਿੰਘ ਚਾਵਲਾ, ਦਵਿੰਦਰ ਸਿੰਘ (ਸੈਂਟਰਲ ਟਾਊਨ), ਨਵਦੀਪ ਸਿੰਘ ਗੁਲਾਟੀ, ਤੇਜਵੀਰ ਸਿੰਘ ਬਾਂਸਲ, ਗੁਰਜੀਤ ਸਿੰਘ ਟੱਕਰ, ਹਰਭਜਨ ਸਿੰਘ, ਹਰਵਿੰਦਰ ਸਿੰਘ ਮੱਖਣ, ਬਾਵਾ ਗਾਬਾ, ਬਲਜੀਤ ਸਿੰਘ (ਕਰਾਰ ਖਾਂ), ਹਰਮਨਜੋਤ ਸਿੰਘ, ਅਨਮੋਲਪ੍ਰੀਤ ਸਿੰਘ, ਜਸਕੀਰਤ ਸਿੰਘ ਜੱਸੀ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸ ਤੋਂ ਬਾਅਦ ਭਾਜਪਾ ਵੀ ਨਗਰ ਨਿਗਮ ਨੂੰ ਘੇਰਨ ਲੱਗੀ-9 ਨੂੰ ਨਿਗਮ ਖ਼ਿਲਾਫ ਪ੍ਰਦਰਸ਼ਨ ਅਗਲੀ ਖ਼ਬਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਮੈਚ ਤੋਂ ਪਹਿਲਾਂ ਸੜਕਾਂ ’ਤੇ ਸਫਾਈ ਪ੍ਰਬੰਧਾਂ ਨੂੰ ਲੈ ਕੇ ਤਿਆਰੀਆਂ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।