ਗੁਰਚਰਨ ਸਿੰਘ ਸ਼੍ਰੋਮਣੀ ਅਕਾਲੀ ਦਲ (ਬ) ਵਾਰਡ ਨੰਬਰ 1 ਦੇ ਪ੍ਰਧਾਨ ਨਿਯੁਕਤ
ਜਲੰਧਰ, 5 ਅਕਤੂਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਜਲੰਧਰ ਉੱਤਰੀ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵੱਖ-ਵੱਖ ਖੇਤਰਾਂ ਵਿੱਚ ਪਾਰਟੀ ਦੀ ਨੁਮਾਇੰਦਗੀ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਵਾਰਡ ਪੱਧਰ ’ਤੇ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ । ਇਸੇ ਤਹਿਤ ਗੁਰਚਰਨ ਸਿੰਘ ਨੂੰ ਵਾਰਡ ਨੰਬਰ 1 ਦੇ ਵਾਰਡ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ ।
ਅਜੀਤ ਡੈਸਕ
06-10-2026