07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦੇਣ 11 ਨੂੰ ਜਲੰਧਰ ਤੋਂ ਵੱਡਾ ਜਥਾ ਜਾਵੇਗਾ-ਚੱਢਾ

ਜਲੰਧਰ, 6 ਅਕਤੂਬਰ (ਐੱਮ. ਐੱਸ.

ਅਜੀਤ ਡੈਸਕ 07-10-2026
ਜਲੰਧਰ, 6 ਅਕਤੂਬਰ (ਐੱਮ. ਐੱਸ. ਲੋਹੀਆ)-ਅਲਾਇੰਸ ਆਫ਼ ਸਿੱਖ ਆਰਗੇਨਾਈਜੇਸ਼ਨਸ ਵਲੋਂ 11 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 251 ਮੈਂਬਰੀ ਇਕ ਸਿੱਖ ਜਥੇ ਨਾਲ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਪੱਤਰ ਸੌਂਪੇ ਜਾਣ ਦੇ ਐਲਾਨ ਤੋਂ ਬਾਅਦ, ਇਸ ਜੱਥੇ ’ਚ ਸ਼ਾਮਲ ਹੋਣ ਲਈ ਅੱਜ ਜਲੰਧਰ ਦੀਆਂ ਜੱਥੇਬੰਦੀਆਂ ਵਲੋਂ ਇਕ ਮੀਟਿੰਗ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਹਰਪਾਲ ਸਿੰਘ ਚੱਢਾ, ਜਰਨੈਲ ਸਿੰਘ ਗੜ੍ਹਦੀਵਾਲ, ਅਮਰਜੀਤ ਸਿੰਘ (ਕਿਸ਼ਨ ਪੁਰਾ) ਅਤੇ ਹਰਪ੍ਰੀਤ ਸਿੰਘ ਨੀਟੂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀਆਂ ਸਰਾਵਾਂ ਵਿਖੇ ਬਹਿਰੀਨ ਤੋਂ ਆਈ ਬੀਬੀ ਨਾਲ ਹੋਏ ਵਰਤਾਰੇ ਨਾਲ ਸਿੱਖ ਕੌਮ ਨੂੰ ਵੱਡੀ ਨਮੋਸ਼ੀ ਹੋਈ ਹੈ। ਆਗੂਆਂ ਨੇ ਕਿਹਾ ਕਿ ਅੱਜ-ਕੱਲ ਦੇ ਨਰੈਣੂ ਮਹੰਤਾਂ ਦੀਆਂ ਕਰਤੂਤਾਂ ਨੇ ਫਿਰ ਤੋਂ ਗੁਰਦੁਆਰਾ ਸੁਧਾਰ ਲਹਿਰ ਸ਼ੁਰੂ ਕਰਨ ਲਈ ਮਜਬੂਰ ਕਰ ਦਿੱਤਾ ਹੈ। ਆਗੂਆਂ ਨੇ ਸਿੱਖ ਸੰਗਤ ਨੂੰ ਵੱਡੇ ਪੱਧਰ ’ਤੇ ਇਸ ਜੱਥੇ ’ਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਹੈ ਅਤੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਉਸ ਵੇਲੇ ਤੱਕ ਲਗਾਤਾਰ ਚਲਦਾ ਰਹੇਗਾ ਜਦੋਂ ਤੱਕ ਦੋਸ਼ੀ ਵਿਅਕਤੀਆਂ ਖਿਲਾਫ ਕਾਰਵਾਈ ਨਹੀਂ ਹੁੰਦੀ। ਆਗੂਆਂ ਨੇ ਕਿਹਾ ਕਿ ਜੇਕਰ ਕੋਈ ਗੁਰਸਿੱਖ ਵੀਰ ਜਥੇ ਦੇ ਨਾਲ ਜਾਣ ਦਾ ਚਾਹਵਾਨ ਹੋਵੇ, ਤਾਂ ਉਹ ਸਿੱਖ ਤਾਲਮੇਲ ਕਮੇਟੀ ਦੇ ਦਫ਼ਤਰ ਵਿਖੇ ਹਰਪ੍ਰੀਤ ਸਿੰਘ ਨੀਟੂ ਨਾਲ ਸੰਪਰਕ ਕਰ ਸਕਦਾ ਹੈ।
ਪਿਛਲੀ ਖ਼ਬਰ ਅਦਾਲਤ ਵਲੋਂ ਮਾਂ ਭਗਵਤੀ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਦੇ ਪ੍ਰਬੰਧਕਾਂ ਵਿਰੁੱਧ ਦਾਇਰ ਕੇਸ ਖਾਰਜ ਅਗਲੀ ਖ਼ਬਰ ਭਲਕੇ ‘ਪਾਸਪੋਰਟ ਅਦਾਲਤ’ ਵਿਚ ਲੰਬਿਤ ਅਰਜ਼ੀਆਂ ਦਾ ਮੌਕੇ ’ਤੇ ਹੋਵੇਗਾ ਨਿਪਟਾਰਾ-ਯਸ਼ਪਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।