07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਬੈਂਕ ਕਾਲੋਨੀ, ਵਾਰਡ ਨੰਬਰ-1 ’ਚ ਲੋਕ ਮਿਲਣੀ ਦੌਰਾਨ ਮੇਅਰ ਵਨੀਤ ਧੀਰ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਜਲੰਧਰ, 6 ਅਕਤੂਬਰ (ਸ਼ਿਵ)-ਜਲੰਧਰ ਉੱਤਰੀ ਹਲਕਾ ਇੰਚਾਰਜ ਅਤੇ ਮੇਅਰ ਵਨੀਤ ਧੀਰ ਨੇ ਕਿਹਾ ਕਿ ਜਨ ਪ੍ਰਤੀਨਿਧੀ ਦੀ ਜ਼ਿੰਮੇਵਾਰੀ ਸਿਰਫ਼ ਦਫ਼ਤਰ ਤੱਕ ਸੀਮਿਤ ਨਹੀਂ ਹੋਣੀ ਚਾਹੀਦੀ, ਸਗੋਂ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਕਦਮ ਚੁੱਕਣਾ ਹੀ ਲੋਕ-ਕੇਂਦਰਿਤ ਕਾਰਜਸ਼ੈਲੀ ਦੀ ਅਸਲ ਪਛਾਣ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਅਤੇ ਨਾਗਰਿਕ ਸਹੂਲਤਾਂ ਨਾਲ ਜੁੜੇ ਮਾਮਲਿਆਂ ਵਿੱਚ ਲੋਕਾਂ ਦੀ ਭਾਗੀਦਾਰੀ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਤਰਜੀਹ ਦੇਣਾ ਬੇਹੱਦ ਜ਼ਰੂਰੀ ਹੈ।

ਅਜੀਤ ਡੈਸਕ 07-10-2026
ਜਲੰਧਰ, 6 ਅਕਤੂਬਰ (ਸ਼ਿਵ)-ਜਲੰਧਰ ਉੱਤਰੀ ਹਲਕਾ ਇੰਚਾਰਜ ਅਤੇ ਮੇਅਰ ਵਨੀਤ ਧੀਰ ਨੇ ਕਿਹਾ ਕਿ ਜਨ ਪ੍ਰਤੀਨਿਧੀ ਦੀ ਜ਼ਿੰਮੇਵਾਰੀ ਸਿਰਫ਼ ਦਫ਼ਤਰ ਤੱਕ ਸੀਮਿਤ ਨਹੀਂ ਹੋਣੀ ਚਾਹੀਦੀ, ਸਗੋਂ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਕਦਮ ਚੁੱਕਣਾ ਹੀ ਲੋਕ-ਕੇਂਦਰਿਤ ਕਾਰਜਸ਼ੈਲੀ ਦੀ ਅਸਲ ਪਛਾਣ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਅਤੇ ਨਾਗਰਿਕ ਸਹੂਲਤਾਂ ਨਾਲ ਜੁੜੇ ਮਾਮਲਿਆਂ ਵਿੱਚ ਲੋਕਾਂ ਦੀ ਭਾਗੀਦਾਰੀ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਤਰਜੀਹ ਦੇਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਇਲਾਕੇ ਵਿੱਚ ਸਫਾਈ ਪ੍ਰਬੰਧ ਨੂੰ ਹੋਰ ਦੁਰੁਸਤ ਕੀਤਾ ਜਾਵੇਗਾ ਅਤੇ ਸੀਵਰੇਜ ਦੀ ਸਫਾਈ ਸੁਪਰ ਸਕਸ਼ਨ ਮਸ਼ੀਨ ਰਾਹੀਂ ਕਰਵਾਈ ਜਾਵੇਗੀ। ਬੈਂਕ ਕਾਲੋਨੀ, ਵਾਰਡ ਨੰਬਰ-1 ਵਿੱਚ ਕਰਵਾਈ ਗਈ ਲੋਕ ਮਿਲਣੀ ਦੌਰਾਨ ਮੇਅਰ ਵਨੀਤ ਧੀਰ ਨੇ ਇਲਾਕਾ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵਾਂ ਨੂੰ ਵਿਸਥਾਰ ਨਾਲ ਸੁਣਿਆ। ਮੇਅਰ ਨੇ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਾਇਜ਼ ਸਮੱਸਿਆਵਾਂ ਦੀ ਤਰਜੀਹ ਦੇ ਆਧਾਰ ’ਤੇ ਜਾਂਚ ਕਰਕੇ ਜਲਦ ਹੱਲ ਯਕੀਨੀ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਪਿਛਲੀ ਖ਼ਬਰ ਗੁਰੂ ਕ੍ਰਿਪਾ ਨਿਸ਼ਕਾਮ ਸੇਵਾ ਸੁਸਾਇਟੀ ਲੱਧੇਵਾਲੀ ਵਲੋਂ ਕਰਵਾਏ ਜਾਣ ਵਾਲੇ ਸਾਲਾਨਾ ਕੀਰਤਨ ਦਰਬਾਰ ਸੰਬੰੰਧੀ ਬੈਠਕ ਅਗਲੀ ਖ਼ਬਰ ਰਾਮਦਾਸੀਆ ਸਿੱਖ ਬਰਾਦਰੀ ਸ਼ਹੀਦ ਬਾਬਾ ਸੰਗਤ ਸਿੰਘ ਸਭਾ ਪੰਜਾਬ ਦੇ ਪ੍ਰਬੰਧਕਾਂ ਵਲੋਂ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।