07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਚੋਣਾਂ ਤੋਂ ਪਹਿਲਾਂ ਸੀਬੀਆਈ ਦੀ ਕਾਰਵਾਈ ਕੇਂਦਰ ਦੀ ਨੀਅਤ ’ਤੇ ਸਵਾਲ ਖੜ੍ਹੇ ਕਰਦੀ ਹੈ-ਪਵਨ ਟੀਨੂੰ

ਜਲੰਧਰ, 6 ਅਕਤੂਬਰ (ਜਸਪਾਲ ਸਿੰਘ)-ਮੁੱਖ ਮੰਤਰੀ ਦਫ਼ਤਰ ਸਮੇਤ ਵੱਖ-ਵੱਖ ਥਾਵਾਂ ’ਤੇ ਸੀ. ਬੀ.

ਅਜੀਤ ਡੈਸਕ 07-10-2026
ਜਲੰਧਰ, 6 ਅਕਤੂਬਰ (ਜਸਪਾਲ ਸਿੰਘ)-ਮੁੱਖ ਮੰਤਰੀ ਦਫ਼ਤਰ ਸਮੇਤ ਵੱਖ-ਵੱਖ ਥਾਵਾਂ ’ਤੇ ਸੀ.ਬੀ.ਆਈ. ਵਲੋਂ ਕੀਤੀ ਗਈ ਕਾਰਵਾਈ ’ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਆਦਮਪੁਰ ਪਵਨ ਟੀਨੂ ਨੇ ਦੋਸ਼ ਲਾਇਆ ਕਿ ਭਾਜਪਾ ਦੀ ਕੇਂਦਰ ਸਰਕਾਰ ਪੰਜਾਬ ਵਿੱਚ ਆਪਣੀ ਸਿਆਸੀ ਜ਼ਮੀਨ ਮਜ਼ਬੂਤ ਕਰਨ ਵਿੱਚ ਨਾਕਾਮ ਰਹਿਣ ਕਾਰਨ ਹੁਣ ਕੇਂਦਰੀ ਏਜੰਸੀਆਂ ਰਾਹੀਂ ਆਮ ਆਦਮੀ ਪਾਰਟੀ ਦੀ ਚੁਣੀ ਹੋਈ ਸਰਕਾਰ ਨੂੰ ਨਿਸ਼ਾਨਾ ਬਣਾ ਰਹੀ ਹੈ। ਪਵਨ ਟੀਨੂ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੇ ਪੈਰ ਨਹੀਂ ਲੱਗ ਰਹੇ ਅਤੇ ਲੋਕਾਂ ਵੱਲੋਂ ਪਾਰਟੀ ਨੂੰ ਉਮੀਦ ਮੁਤਾਬਕ ਹੁੰਗਾਰਾ ਨਾ ਮਿਲਣ ਕਾਰਨ ਭਾਜਪਾ ਸਰਕਾਰ ਸਿਆਸੀ ਤੌਰ ’ਤੇ ਘਬਰਾਈ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਸਰਕਾਰ ’ਤੇ ਦਬਾਅ ਬਣਾਉਣ ਅਤੇ ਇਸ ਨੂੰ ਬਦਨਾਮ ਕਰਨ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਜਿਹੇ ਦਬਾਅ ਅੱਗੇ ਝੁਕਣ ਦੀ ਬਜਾਏ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਲਈ ਆਪਣੀ ਆਵਾਜ਼ ਹੋਰ ਮਜ਼ਬੂਤੀ ਨਾਲ ਉਠਾਏਗੀ।
ਪਿਛਲੀ ਖ਼ਬਰ 34 ਵੇਂ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਖ਼ਾਲਸਾ ਨੌਜਵਾਨ ਸਭਾ ਰਾਮਾ ਮੰਡੀ ਦੀ ਮੀਟਿੰਗ ਅਗਲੀ ਖ਼ਬਰ ਹਾਈ ਕੋਰਟ ਦੇ ਫੈਸਲੇ ਨੇ ‘ਆਪ’ ਸਰਕਾਰ ਦੀ ‘ਕੱਟੜ ਇਮਾਨਦਾਰੀ’ ਸੰਬੰਧੀ ਦਾਅਵਿਆਂ ਨੂੰ ਕੀਤਾ ਬੇਨਕਾਬ-ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।