07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਤੇ ਖੇਤੀ ਪ੍ਰਦਰਸ਼ਨੀਆਂ 9 ਨੂੰ

ਜਲੰਧਰ, 6 ਅਕਤੂਬਰ (ਜਤਿੰਦਰ ਪੰਮੀ)-ਹਾੜ੍ਹੀ ਦੀਆਂ ਫ਼ਸਲਾਂ ਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ 9 ਅਕਤੂਬਰ ਨੂੰ ਇੰਪਰੂਵਮੈਂਟ ਟਰੱਸਟ ਗਰਾਊਂਡ ਕਰਤਾਰਪੁਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਤੇ ਖੇਤੀ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਕਿਸਾਨ ਮੇਲੇ ਵਿੱਚ ਹਲਕਾ ਵਿਧਾਇਕ ਬਲਕਾਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਜ਼ਿਲ੍ਹਾ ਮੁੱਖ ਖੇਤੀਬਾੜੀ ਤੇ ਕਿਸਾਨ ਭਲਾਈ ਅਫਸਰ ਡਾ. ਰਣਧੀਰ ਸਿੰਘ ਠਾਕੁਰ। 07-10-2026
ਜਲੰਧਰ, 6 ਅਕਤੂਬਰ (ਜਤਿੰਦਰ ਪੰਮੀ)-ਹਾੜ੍ਹੀ ਦੀਆਂ ਫ਼ਸਲਾਂ ਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ 9 ਅਕਤੂਬਰ ਨੂੰ ਇੰਪਰੂਵਮੈਂਟ ਟਰੱਸਟ ਗਰਾਊਂਡ ਕਰਤਾਰਪੁਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਤੇ ਖੇਤੀ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਕਿਸਾਨ ਮੇਲੇ ਵਿੱਚ ਹਲਕਾ ਵਿਧਾਇਕ ਬਲਕਾਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਰਣਧੀਰ ਸਿੰਘ ਠਾਕੁਰ ਨੇ ਦੱਸਿਆ ਕਿ ਕਿਸਾਨ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਲੋਂ ਕੀਤਾ ਜਾਵੇਗਾ ਅਤੇ ਸਯੁੰਕਤ ਡਾਇਰੈਕਟਰ ਖੇਤੀਬਾੜੀ ਜਗਦੀਸ਼ ਸਿੰਘ ਕੈਂਪ ਦੀ ਪ੍ਰਧਾਨਗੀ ਕਰਨਗੇ। ਉਨ੍ਹਾਂ ਦੱਸਿਆ ਕਿ ਕਿਸਾਨ ਮੇਲੇ ਵਿੱਚ ਕਰੀਬ 2 ਹਜ਼ਾਰ ਕਿਸਾਨਾਂ ਦੇ ਭਾਗ ਲੈਣ ਦੀ ਉਮੀਦ ਹੈ, ਜਿਨ੍ਹਾਂ ਨੂੰ ਮੌਸਮੀ ਸਬਜ਼ੀਆਂ ਦੇ ਬੀਜਾਂ ਵਾਲੀਆਂ ਕਿਚਨ ਗਾਰਡਨ ਕਿੱਟਾਂ ਮੁਫ਼ਤ ਦਿੱਤੀਆਂ ਜਾਣਗੀਆਂ।
ਪਿਛਲੀ ਖ਼ਬਰ ਸ਼ਾਮ ਹੁੰਦਿਆਂ ਹੀ ਪਿੰਡਾਂ ’ਚੋਂ ਬਿਜਲੀ ਹੋ ਜਾਂਦੀ ਗੁੱਲ ਅਗਲੀ ਖ਼ਬਰ ਲਸਾੜਾ ਦੇ ਸਕੂਲਾਂ ’ਚ ਅਧਿਆਪਕਾਂ ਦੀ ਕਮੀ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਹੋ ਰਹੀ ਪ੍ਰਭਾਵਿਤ-ਮਾਣਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।