ਸ਼ਾਮ ਹੁੰਦਿਆਂ ਹੀ ਪਿੰਡਾਂ ’ਚੋਂ ਬਿਜਲੀ ਹੋ ਜਾਂਦੀ ਗੁੱਲ
ਲਾਂਬੜਾ, 6 ਅਕਤੂਬਰ ਨੂੰ (ਗੁਰਮੇਲ ਸਿੰਘ)-ਲਾਂਬੜਾ ਹਲਕੇ ਦੇ ਪਿੰਡਾਂ ਵਿੱਚ ਪਿਛਲੇ ਕੁਝ ਸਮੇਂ ਤੋਂ ਬਿਜਲੀ ਦੇ ਲੱਗ ਰਹੇ ਅਣ-ਐਲਾਨੇ ਕੱਟਾਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੋਂ ਪਿੰਡਾਂ ਵਿੱਚ ਬਿਜਲੀ ਦੀ ਨਿਰਵਗਨ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਬਿਜਲੀ ਦੇ ਅਣਐਲਾਨੇ ਕੱਟਾਂ ਕਾਰਨ ਆਮ ਲੋਕਾਂ ਦੇ ਰੋਜ਼ਾਨਾ ਦੇ ਕੰਮਕਾਜ ਪ੍ਰਭਾਵਿਤ ਹੋ ਰਹੇ ਹਨ ਖਾਸ ਕਰਕੇ ਰਾਤ ਸਮੇਂ ਬਿਜਲੀ ਬੰਦ ਹੋਣ ਕਾਰਨ ਬਜ਼ੁਰਗਾਂ, ਬੱਚਿਆਂ ਤੇ ਮਰੀਜ਼ਾਂ ਨੂੰ ਵਧੇਰੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਤੋਂ ਇਲਾਵਾ ਘਰਾਂ ਵਿੱਚ ਪਾਣੀ ਦੀਆਂ ਮੋਟਰਾਂ ਨਾ ਚੱਲਣ ਕਾਰਨ ਵੀ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ।
ਲਾਂਬੜਾ, 6 ਅਕਤੂਬਰ ਨੂੰ (ਗੁਰਮੇਲ ਸਿੰਘ)-ਲਾਂਬੜਾ ਹਲਕੇ ਦੇ ਪਿੰਡਾਂ ਵਿੱਚ ਪਿਛਲੇ ਕੁਝ ਸਮੇਂ ਤੋਂ ਬਿਜਲੀ ਦੇ ਲੱਗ ਰਹੇ ਅਣ-ਐਲਾਨੇ ਕੱਟਾਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੋਂ ਪਿੰਡਾਂ ਵਿੱਚ ਬਿਜਲੀ ਦੀ ਨਿਰਵਗਨ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਬਿਜਲੀ ਦੇ ਅਣਐਲਾਨੇ ਕੱਟਾਂ ਕਾਰਨ ਆਮ ਲੋਕਾਂ ਦੇ ਰੋਜ਼ਾਨਾ ਦੇ ਕੰਮਕਾਜ ਪ੍ਰਭਾਵਿਤ ਹੋ ਰਹੇ ਹਨ ਖਾਸ ਕਰਕੇ ਰਾਤ ਸਮੇਂ ਬਿਜਲੀ ਬੰਦ ਹੋਣ ਕਾਰਨ ਬਜ਼ੁਰਗਾਂ, ਬੱਚਿਆਂ ਤੇ ਮਰੀਜ਼ਾਂ ਨੂੰ ਵਧੇਰੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਤੋਂ ਇਲਾਵਾ ਘਰਾਂ ਵਿੱਚ ਪਾਣੀ ਦੀਆਂ ਮੋਟਰਾਂ ਨਾ ਚੱਲਣ ਕਾਰਨ ਵੀ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਪਿੰਡਾਂ ਵਿੱਚ ਬਿਜਲੀ ਤੇ ਨਿਰਭਰ ਛੋਟੇ ਕਾਰੋਬਾਰ ਤੇ ਹੋਰ ਕੰਮ ਵੀ ਪ੍ਰਭਾਵਿਤ ਹੋ ਰਹੇ ਹਨ। ਜੇਕਰ ਕਿਸੇ ਕਾਰਨ ਬਿਜਲੀ ਸਪਲਾਈ ਬੰਦ ਕਰਨੀ ਪੈਂਦੀ ਹੈ ਤਾਂ ਲੋਕਾਂ ਨੂੰ ਪਹਿਲਾਂ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਆਪਣੇ ਜ਼ਰੂਰੀ ਕੰਮ ਉਸ ਮੁਤਾਬਕ ਕਰ ਸਕਣ। ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਬਿਜਲੀ ਸਪਲਾਈ ਦੀ ਸਮੱਸਿਆ ਕਰਕੇ ਵਾਰ-ਵਾਰ ਲੱਗ ਰਹੇ ਕੱਟਾਂ ਦਾ ਸਥਾਈ ਹੱਲ ਕੀਤਾ ਜਾਵੇ।