ਜਲੰਧਰ, 6 ਅਕਤੂਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ, ਜਲੰਧਰ ਵਿਖੇ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਦਿਵਸ ਮਨਾਇਆ ਗਿਆ। ਇਸ ਮੌਕੇ ਸਜਾਏ ਗਏ ਵਿਸ਼ੇਸ਼ ਦੀਵਾਨਾਂ ਅੰਦਰ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਤਿੰਦਰ ਪਾਲ ਸਿੰਘ (ਜਗਾਧਰੀ ਵਾਲੇ) ਦੇ ਜੱਥੇ ਨੇ ਗੁਰਬਾਣੀ ਦੇ ਰੱਸਭਿੰਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਅਕਾਲ ਗੁਰਮਤਿ ਸੰਗੀਤ ਵਿਦਿਆਲਾ (ਬੜੂ ਸਾਹਿਬ) ਦੇ ਵਿਦਿਆਰਥੀਆਂ ਨੇ ਤੰਤੀ ਸਾਜ਼ਾਂ ਦੁਆਰਾ ਗੁਰਬਾਣੀ ਕੀਰਤਨ ਗਾਇਨ ਕਰਕੇ ਸੰਗਤ ਨੂੰ ਗੁਰੂ ਚਰਨਾ ਨਾਲ ਜੋੜਿਆ। ਭਾਈ ਸ਼ਨਬੀਰ ਸਿੰਘ (ਹਜ਼ੂਰੀ ਰਾਗੀ, ਗੁਰਦੁਆਰਾ ਸਾਹਿਬ) ਨੇ ਵੀ ਕੀਰਤਨ ਦੀ ਹਾਜ਼ਰੀ ਭਰੀ ਅਤੇ ਗਿਆਨੀ ਜੁਗਿੰਦਰ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨਾਲ ਇਤਿਹਾਰ ਦੀ ਸਾਂਝ ਪਾਈ। ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਵਲੋਂ ਨਿਭਾਈ ਗਈ। ਪ੍ਰਧਾਨ ਚਰਨਜੀਤ ਸਿੰਘ (ਡੀ. ਸੀ. ਟਾਇਰ) ਵਲੋਂ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ। ਜਲ ਅਤੇ ਜੋੜਿਆਂ ਦੀ ਸੇਵਾ ਭਾਈ ਘਨ੍ਹਈਆ ਜੀ ਸੇਵਕ ਦਲ ਵਲੋਂ ਨਿਭਾਈ ਗਈ। ਲੰਗਰ ਤਿਆਰ ਕਰਨ ਦੀ ਸੇਵਾ ਵਿਜੇ ਸਿੰਘ ਅਤੇ ਸਾਥੀਆਂ ਨੇ ਕੀਤੀ। ਇਸ ਮੌਕੇ ਜਤਿੰਦਰ ਸਿੰਘ ਖ਼ਾਲਸਾ, ਬਲਜੀਤ ਸਿੰਘ ਸੇਠੀ, ਰਜਿੰਦਰ ਸਿੰਘ ਬੇਦੀ, ਗੁਰਮਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਰਵਿੰਦਰ ਸਿੰਘ, ਹਰਜਿੰਦਰ ਸਿੰਘ, ਦਵਿੰਦਰ ਸਿੰਘ, ਬਲਬੀਰ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ, ਪਰਮਜੀਤ ਸਿੰਘ, ਗੁਰਜੀਤ ਸਿੰਘ, ਜੁਗਿੰਦਰ ਸਿੰਘ (ਬਾਗਾਂ ਵਾਲੇ), ਜਸਵਿੰਦਰ ਸਿੰਘ, ਬਲਦੇਵ ਸਿੰਘ ਕੁੰਦੀ, ਚਰਨਜੀਤ ਸਿੰਘ ਮੱਕੜ, ਜਤਿੰਦਰ ਪਾਲ ਸਿੰਘ ਮਝੈਲ ਅਤੇ ਹੋਰ ਹਾਜ਼ਰ ਸਨ।