08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਜ਼ਿਲ੍ਹਾ ਪੱਧਰੀ 2 ਰੋਜ਼ਾ ਅਥਲੈਟਿਕਸ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼

ਜਲੰਧਰ, 7 ਅਕਤੂਬਰ (ਡਾ ਜਤਿੰਦਰ ਸਾਬੀ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ 70ਵੀਆਂ ਪੰਜਾਬ ਸਕੂਲ ਖੇਡਾਂ ਤਹਿਤ ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਅਥਲੈਟਿਕਸ ਟੂਰਨਾਮੈਂਟ ਦਾ ਅੱਜ ਸਰਕਾਰੀ ਸਪੋਰਟਸ ਸਕੂਲ, ਜਲੰਧਰ ਵਿਖੇ ਸ਼ਾਨਦਾਰ ਆਗਾਜ਼ ਹੋਇਆ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਮਨਦੀਪ ਕੌਂਡਲ, ਅੰਤਰ-ਰਾਸ਼ਟਰੀ ਜੂਡੋ ਰੈਫ਼ਰੀ ਸੁਰਿੰਦਰ ਕੁਮਾਰ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਬਲਜੀਤ ਸਿੰਘ ਢਿੱਲੋਂ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਇਸ ਟੂਰਨਾਮੈਂਟ ’ਚ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਦੇ ਲੜਕੇ ਅਤੇ ਲੜਕੀਆਂ ਵਲੋਂ ਵੱਖ-ਵੱਖ ਅਥਲੈਟਿਕਸ ਮੁਕਾਬਲਿਆਂ ਵਿੱਚ ਭਾਗ ਲਿਆ ਜਾ ਰਿਹਾ ਹੈ।

ਅਜੀਤ ਡੈਸਕ 08-10-2026
ਜਲੰਧਰ, 7 ਅਕਤੂਬਰ (ਡਾ ਜਤਿੰਦਰ ਸਾਬੀ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ 70ਵੀਆਂ ਪੰਜਾਬ ਸਕੂਲ ਖੇਡਾਂ ਤਹਿਤ ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਅਥਲੈਟਿਕਸ ਟੂਰਨਾਮੈਂਟ ਦਾ ਅੱਜ ਸਰਕਾਰੀ ਸਪੋਰਟਸ ਸਕੂਲ, ਜਲੰਧਰ ਵਿਖੇ ਸ਼ਾਨਦਾਰ ਆਗਾਜ਼ ਹੋਇਆ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਮਨਦੀਪ ਕੌਂਡਲ, ਅੰਤਰ-ਰਾਸ਼ਟਰੀ ਜੂਡੋ ਰੈਫ਼ਰੀ ਸੁਰਿੰਦਰ ਕੁਮਾਰ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਬਲਜੀਤ ਸਿੰਘ ਢਿੱਲੋਂ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਇਸ ਟੂਰਨਾਮੈਂਟ ’ਚ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਦੇ ਲੜਕੇ ਅਤੇ ਲੜਕੀਆਂ ਵਲੋਂ ਵੱਖ-ਵੱਖ ਅਥਲੈਟਿਕਸ ਮੁਕਾਬਲਿਆਂ ਵਿੱਚ ਭਾਗ ਲਿਆ ਜਾ ਰਿਹਾ ਹੈ। ਟੂਰਨਾਮੈਂਟ ਦਾ ਉਦਘਾਟਨ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨੈਸ਼ਨਲ ਅਵਾਰਡੀ ਡਾ. ਗੁਰਿੰਦਰਜੀਤ ਕੌਰ ਵਲੋਂ ਕੀਤਾ ਗਿਆ, ਜਦਕਿ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸਟੇਟ ਐਵਾਰਡੀ ਰਾਜੀਵ ਜੋਸ਼ੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਲੈਕਚਰਾਰ ਸੁਰਿੰਦਰ ਕੁਮਾਰ ਨੇ ਕਿਹਾ ਕਿ ਸਕੂਲੀ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਾ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਸੁਖਦੇਵ ਲਾਲ ਬੱਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੂਰਨਾਮੈਂਟ ਦੌਰਾਨ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਵਿੱਚ ਵੱਖ-ਵੱਖ ਦੌੜਾਂ, ਲੰਬੀ ਛਾਲ, ਉੱਚੀ ਛਾਲ, ਗੋਲਾ ਸੁੱਟਣ, ਡਿਸਕਸ ਥ੍ਰੋ, ਜੈਵਲਿਨ ਥ੍ਰੋ ਅਤੇ ਰਿਲੇਅ ਦੌੜ ਸਮੇਤ ਵੱਖ-ਵੱਖ ਐਥਲੈਟਿਕਸ ਮੁਕਾਬਲੇ ਕਰਵਾਏ ਜਾ ਰਹੇ ਹਨ। ਪਹਿਲੇ ਦਿਨ ਖਿਡਾਰੀਆਂ ਵੱਲੋਂ ਪੂਰੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲਿਆ ਗਿਆ। ਅੱਜ ਦੇ 3000 ਮੀਟਰ (ਅੰਡਰ 17) ਲੜਕੀਆਂ ਦੇ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭੋਗਪੁਰ ਦੀ ਪ੍ਰਾਚੀ ਕੁਮਾਰੀ ਨੇ ਪਹਿਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭੋਗਪੁਰ ਦੀ ਸਵੀਟੀ ਨੇ ਦੂਸਰਾ ਅਤੇ ਆਰਮੀ ਪਬਲਿਕ ਸਕੂਲ ਦੀ ਅੰਸ਼ਿਕਾ ਨੇ ਤੀਜਾ ਸਥਾਨ ਹਾਸਿਲ ਕੀਤਾ। 100 ਮੀਟਰ (ਲੜਕੀਆਂ) ਅੰਡਰ-17 ਦੇ ਮੁਕਾਬਲਿਆਂ ਵਿੱਚ ਅਮਰਦੀਪ ਪਬਲਿਕ ਸਕੂਲ ਦੀ ਮਨਜੋਤ ਕੌਰ ਨੇ ਪਹਿਲਾ, ਸੇਠ ਹੁਕਮ ਚੰਦ ਪਬਲਿਕ ਸਕੂਲ ਦੀ ਹਰਨੂਰ ਨੇ ਦੂਸਰਾ ਅਤੇ ਕੈਂਬਰਿਜ ਇੰਨੋਵੇਟਿਵ ਸਕੂਲ ਦੀ ਅਵਨੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਅੰਡਰ-19 ( ਲੜਕੀਆਂ) ਲੰਬੀ ਛਲਾਂਗ ਮੁਕਾਬਲੇ ਵਿੱਚ ਐਚ.ਐਮ.ਵੀ ਕਾਲਜੀਏਟ ਸਕੂਲ ਦੀ ਅਨਮੋਲਪ੍ਰੀਤ ਕੌਰ ਨੇ ਪਹਿਲਾ, ਸਰਕਾਰੀ ਹਾਈ ਸਕੂਲ ਨੁੱਸੀ ਦੀ ਖੁਸ਼ੀ ਕੁਮਾਰੀ ਨੇ ਦੂਸਰਾ ਅਤੇ ਗੁਰੂ ਅਰਜਨ ਦੇਵ ਪਬਲਿਕ ਸਕੂਲ ਦੀ ਜਸਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਲੜਕਿਆਂ ਦੇ 3000 ਮੀਟਰ (ਅੰਡਰ-19) ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਧੇਵਾਲੀ ਦੇ ਆਯੂਸ਼ ਨੇ ਪਹਿਲਾ, ਯੂਨਾਈਟਿਡ ਕ੍ਰਿਸ਼ਚਨ ਸਕੂਲ ਸੂਰਾਨੁੱਸੀ ਦੇ ਕਿਸ਼ਨ ਕੁਮਾਰ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰ ਪਿੰਡ ਦੇ ਲਵਜੋਤ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ (ਅੰਡਰ-14) 400 ਮੀਟਰ ਦੌੜ ਵਿੱਚ ਆਰਮੀ ਪਬਲਿਕ ਸਕੂਲ ਦੇ ਆਯੂਸ਼ ਰਾਜ ਨੇ ਪਹਿਲਾ, ਸਰਕਾਰੀ ਹਾਈ ਸਕੂਲ ਬਸਤੀ ਬਾਵਾ ਖੇਲ ਦੇ ਮਨਮੀਤ ਸਿੰਘ ਨੇ ਦੂਸਰਾ ਅਤੇ ਖਾਲਸਾ ਸਕੂਲ ਅਲਾਵਲਪੁਰ ਦੇ ਸੂਰਜ ਕੁਮਾਰ ਨੇ ਤੀਸਰਾ ਸਥਾਨ ਹਾਸਲ ਕੀਤਾ। ਜ਼ਿਲ੍ਹਾ ਟੂਰਨਾਮੈਂਟ ਕਮੇਟੀ ਵੱਲੋਂ ਖਿਡਾਰੀਆਂ, ਕੋਚਾਂ, ਰੈਫਰੀ ਸਾਹਿਬਾਨ ਅਤੇ ਅਧਿਕਾਰੀਆਂ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਕੋਚ, ਅਧਿਆਪਕ ਅਤੇ ਖੇਡ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ-ਏ-ਆਜ਼ਮ ਦੇ ਜਨਮ ਦਿਵਸ ਨੂੰ ਮਨੋਰੰਜਨ ਦੇ ਨਾਂਅ ’ਤੇ ਲੱਚਰਤਾ ਨਾਲ ਜੋੜਨਾ ਸ਼ਹੀਦਾਂ ਦਾ ਅਪਮਾਨ-ਲਾਡੀ ਅਗਲੀ ਖ਼ਬਰ ਮਹਾਨ ਰਾਗੀ ਜਥਿਆਂ ਦੇ ਨਾਲ ਵਿਸ਼ਵ ਪ੍ਰਸਿੱਧ ਰਾਗੀ ਭਾਈ ਨਿਰਵੈਰ ਖ਼ਾਲਸਾ ਯੂ.ਕੇ. ਦਾ ਜਲੰਧਰ ’ਚ ਪਹਿਲਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।