ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪੈਨਸ਼ਨਰਾਂ ਵਲੋਂ ਜੰਡੂ ਸਿੰਘਾ ਵਿਖੇ ਬੈਠਕ
ਚੁਗਿੱਟੀ/ ਜੰਡੂਸਿੰਘਾ, 8 ਅਕਤੂਬਰ (ਨਰਿੰਦਰ ਲਾਗੂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪੈਨਸ਼ਨਰਾਂ ਦੀ ਜਨਰਲ ਮੀਟਿੰਗ ਜੰਡੂ ਸਿੰਘਾ ਵਿਖੇ ਜਲੰਧਰ ਸਰਕਲ ਦੇ ਪ੍ਰਧਾਨ ਸ਼ਿਰੀ ਰਾਮ ਜੱਗੀ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿੱਚ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ।
ਚੁਗਿੱਟੀ/ ਜੰਡੂਸਿੰਘਾ, 8 ਅਕਤੂਬਰ (ਨਰਿੰਦਰ ਲਾਗੂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪੈਨਸ਼ਨਰਾਂ ਦੀ ਜਨਰਲ ਮੀਟਿੰਗ ਜੰਡੂ ਸਿੰਘਾ ਵਿਖੇ ਜਲੰਧਰ ਸਰਕਲ ਦੇ ਪ੍ਰਧਾਨ ਸ਼ਿਰੀ ਰਾਮ ਜੱਗੀ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿੱਚ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ। ਇਹ ਮੀਟਿੰਗ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੇ ਖ਼ਿਲਾਫ਼ ਸੰਗਰੂਰ ਵਿਖੇ ਪੰਜਾਬ ਪੱਧਰ ਦੀ ਮਹਾਂ ਰੋਸ ਰੈਲੀ ਵਿੱਚ ਸ਼ਾਮਿਲ ਹੋਣ ਦੀ ਤਿਆਰੀ ਵਜੋਂ ਕੀਤੀ ਗਈ। ਸਰਕਲ ਪ੍ਰਧਾਨ ਸ਼ਿਰੀ ਰਾਮ ਜੱਗੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜੋ ਸਾਂਝੀ ਤਾਲਮੇਲ ਕਮੇਟੀ ਨਾਲ ਮੀਟਿੰਗ ਕਰਕੇ ਸਿਰਫ 8% ਡੀ ਏ ਦੇ ਕੇ ਪੱਲਾ ਛੁਡਾਉਣ ਦੀ ਕੋਸ਼ਿਸ਼ ਕੀਤੀ ਹੈ ਉਸ ਤੋਂ ਮੁਲਾਜ਼ਮ ਅਤੇ ਪੈਨਸ਼ਨਰ ਖੁਸ਼ ਨਹੀਂ ਹਨ ਕਿਉਂ ਕਿ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਡੀ ਏ 18%ਦੇਣ ਅਤੇ ਪਿਛਲੇ ਬਕਾਏ ਤੁਰੰਤ ਦੇਣ ਦੀ ਸਖ਼ਤ ਤਾੜਨਾ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਲਈ ਰੈਲੀ ਵਿੱਚ ਸ਼ਾਮਲ ਹੋਣ ਲਈ ਜਲੰਧਰ ਸਰਕਲ ਅਧੀਨ ਸਾਰੀਆਂ ਡਵੀਜਨਾਂ ਕੈਂਟ ਡਵੀਜ਼ਨ,ਮਾਡਲ ਟਾਊਨ,ਈਸਟ,ਵੈਸਟ ਅਤੇ ਫਗਵਾੜਾ ਡਵੀਜ਼ਨ ਵਿੱਚ ਮੀਟਿੰਗਾਂ ਕਰਕੇ ਇਸ ਮਹਾਂ ਰੈਲੀ ਵਿੱਚ ਸੈਂਕੜੇ ਪੈਨਸ਼ਨਰਾਂ ਨੂੰ ਸ਼ਾਮਿਲ ਕਰਾਉਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਸਰਕਲ ਆਗੂ ਅਵਤਾਰ ਸਿੰਘ, ਸੁਰਿੰਦਰ ਸਿੰਘ, ਸ਼ੰਗਾਰਾ ਸਿੰਘ, ਗੁਰਦਰਸ਼ਨ ਸਿੰਘ, ਮੇਹਰ ਸਿੰਘ,ਹਰਦੀਪ ਸਿੰਘ, ਕੁਲਜੀਤ ਸਿੰਘ ਅਤੇ ਕਈ ਹੋਰ ਬੁਲਾਰਿਆਂ ਨੇ ਸੰਬੋਧਨ ਕੀਤਾ।