09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸੋਫੀ ਪਿੰਡ ’ਚ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੀ ਮੀਟਿੰਗ

ਜਮਸ਼ੇਰ ਖਾਸ, 8 ਅਕਤੂਬਰ (ਹਰਵਿੰਦਰ ਕੁਮਾਰ)-ਸੋਫੀ ਪਿੰਡ ਵਿਖੇ ਸਥਿਤ ਭਗਵਾਨ ਵਾਲਮੀਕਿ ਮੰਦਰ ਵਿੱਚ ਵਾਲਮੀਕਿ ਪ੍ਰਗਟ ਦਿਵਸ ਦੇ ਸੰਬੰਧ ਵਿੱਚ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੇ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਭਗਵਾਨ ਵਾਲਮੀਕਿ ਮੰਦਰ ਸੋਫੀ ਪਿੰਡ ਦੇ ਪ੍ਰਧਾਨ ਹਰਜਿੰਦਰ ਭੱਟੀ ਵਲੋਂ ਕਰਵਾਈ ਗਈ। ਇਸ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੇ ਪ੍ਰਧਾਨ ਵਿਪਨ ਸੱਭਰਵਾਲ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋਏ।

ਅਜੀਤ ਡੈਸਕ 09-10-2026
ਜਮਸ਼ੇਰ ਖਾਸ, 8 ਅਕਤੂਬਰ (ਹਰਵਿੰਦਰ ਕੁਮਾਰ)-ਸੋਫੀ ਪਿੰਡ ਵਿਖੇ ਸਥਿਤ ਭਗਵਾਨ ਵਾਲਮੀਕਿ ਮੰਦਰ ਵਿੱਚ ਵਾਲਮੀਕਿ ਪ੍ਰਗਟ ਦਿਵਸ ਦੇ ਸੰਬੰਧ ਵਿੱਚ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੇ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਭਗਵਾਨ ਵਾਲਮੀਕਿ ਮੰਦਰ ਸੋਫੀ ਪਿੰਡ ਦੇ ਪ੍ਰਧਾਨ ਹਰਜਿੰਦਰ ਭੱਟੀ ਵਲੋਂ ਕਰਵਾਈ ਗਈ। ਇਸ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੇ ਪ੍ਰਧਾਨ ਵਿਪਨ ਸੱਭਰਵਾਲ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋਏ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਵਿਪਨ ਸੱਭਰਵਾਲ ਨੇ ਉਤਸਵ ਕਮੇਟੀ ਅਤੇ ਟਰੱਸਟ ਵੱਲੋਂ ਭਗਵਾਨ ਵਾਲਮੀਕਿ ਮਹਾਰਾਜ ਦੇ ਪ੍ਰਗਟ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਮੁੱਖ ਸਮਾਗਮਾਂ ਦਿਨ 5, 18 ਅਕਤੂਬਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕਿ 24 ਅਕਤੂਬਰ ਜਲੰਧਰ ਸ਼ਹਿਰ ਵਿੱਚ ਭਗਵਾਨ ਵਾਲਮੀਕਿ ਦੀ ਵਿਸ਼ਾਲ ਸ਼ੋਭਾ ਯਾਤਰਾ ਦੁਪਹਿਰ 1 ਵਜੇ ਪ੍ਰਾਚੀਨ ਅਲੀ ਮੁਹੱਲਾ ਭਗਵਾਨ ਵਾਲਮੀਕਿ ਮੰਦਰ ਤੋਂ ਸਜਾਈ ਜਾਵੇਗੀ। 26 ਅਕਤੂਬਰ ਰਾਤ 8 ਵਜੇ ਭਗਵਾਨ ਵਾਲਮੀਕਿ ਆਸ਼ਰਮ ਸ਼ਕਤੀ ਨਗਰ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਵਿਸ਼ਾਲ ਸਮਾਗਮ ਅਤੇ ਦੀਪਮਾਲਾ ਕਰਕੇ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ। ਉਤਸਵ ਕਮੇਟੀ ਦੇ ਜਨਰਲ ਸਕੱਤਰ ਜਤਿੰਦਰ ਨਿੱਕਾ, ਸੁਭਾਸ਼ ਸੋਂਧੀ, ਰਾਜੀਵ ਗੋਰਾ, ਅਸ਼ਵਨੀ ਭੱਟੀ, ਲਖਨ ਅਟਵਾਲ, ਸੁਰਿੰਦਰ ਪਾਲ, ਸੁਖਵਿੰਦਰ, ਰਾਕੇਸ਼ ਕੁਮਾਰ, ਸੂਰਜ, ਰਾਜਾ ਕੁਮਾਰ, ਮੋਨਿਕਾ ਰਾਣੀ, ਪ੍ਰੀਤੀ ਰਾਣੀ, ਰੇਖਾ ਰਾਣੀ, ਪੂਜਾ ਰਾਣੀ, ਸੋਮਾ ਰਾਣੀ, ਆਨੰਦ ਬੈਂਸ, ਰਮਨ ਗਿੱਲ, ਚੇਤਨ ਨਾਹਰ, ਅਭੀ ਸੱਭਰਵਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐਲ. ਕੇ. ਸੀ. ਟੀ. ਸੀ. ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪੈਨਸ਼ਨਰਾਂ ਵਲੋਂ ਜੰਡੂ ਸਿੰਘਾ ਵਿਖੇ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।