ਕਮਿਸ਼ਨਰੇਟ ਤੇ ਦਿਹਾਤੀ ਪੁਲਿਸ ਨੇ ਇਕੋ ਵੇਲੇ ਜ਼ਿਲ੍ਹੇ ਦੇ ਨਸ਼ੇ ਲਈ ਸੰਵੇਦਨਸ਼ੀਲ ਇਲਾਕਿਆਂ ’ਚ ਵੱਡੇ ਪੱਧਰ ’ਤੇ ਚਲਾਇਆ ਕਾਸੋ ਅਪ੍ਰੇਸ਼ਨ
ਜਲੰਧਰ, 10 ਅਕਤੂਬਰ (ਜਤਿੰਦਰ ਪੰਮੀ)–ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅੱਜ ਕਮਿਨਸ਼ਨਰੇਟ ਪੁਲਿਸ ਤੇ ਜ਼ਿਲ੍ਹਾ ਦਿਹਾਤੀ ਪੁਲਿਸ ਜ਼ਿਲ੍ਹੇ ਦੀਆਂ ਨਸ਼ੇ ਲਈ ਸੰਵੇਦਸ਼ਨਸ਼ੀਲ ਥਾਵਾਂ ’ਤੇ ਕਾਸੋ ਆਪ੍ਰੇਸ਼ਨ ਚਲਾਇਆ। ਕਮਿਸ਼ਨਰੇਟ ਖੇਤਰ ’ਚ ਮੁਹਿੰਮ ਦੀ ਅਗਵਾਈ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਲੋਂ ਕੀਤੀ ਗਈ।
ਜਲੰਧਰ, 10 ਅਕਤੂਬਰ (ਜਤਿੰਦਰ ਪੰਮੀ)–ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅੱਜ ਕਮਿਨਸ਼ਨਰੇਟ ਪੁਲਿਸ ਤੇ ਜ਼ਿਲ੍ਹਾ ਦਿਹਾਤੀ ਪੁਲਿਸ ਜ਼ਿਲ੍ਹੇ ਦੀਆਂ ਨਸ਼ੇ ਲਈ ਸੰਵੇਦਸ਼ਨਸ਼ੀਲ ਥਾਵਾਂ ’ਤੇ ਕਾਸੋ ਆਪ੍ਰੇਸ਼ਨ ਚਲਾਇਆ। ਕਮਿਸ਼ਨਰੇਟ ਖੇਤਰ ’ਚ ਮੁਹਿੰਮ ਦੀ ਅਗਵਾਈ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਲੋਂ ਕੀਤੀ ਗਈ। ਇਸੇ ਤਰ੍ਹਾਂ ਦਿਹਾਤੀ ਖੇਤਰਾਂ ਵਿੱਚ ਮੁਹਿੰਮ ਦੀ ਅਗਵਾਈ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਵਲੋਂ ਕੀਤੀ ਗਈ। ਸੀ. ਪੀ. ਤੇ ਡੀ. ਸੀ. ਵੱਲੋਂ ਸ਼ਮਸ਼ਾਨ ਘਾਟ ਚੁਗਿੱਟੀ ਸਥਿਤ ਡਰੱਗ ਹਾਟਸਪਾਟ ਇਲਾਕੇ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਇਲਾਕੇ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਨਸ਼ਿਆਂ ਦੀ ਰੋਕਥਾਮ ਸਬੰਧੀ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਗਈ। ਇਸ ਦੇ ਨਾਲ ਹੀ ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਡਰੱਗ ਹਾਟਸਪਾਟ ਇਲਾਕਿਆਂ ਵਿੱਚ ਤਾਇਨਾਤ ਅਧਿਕਾਰੀਆਂ ਦੀ ਅਗਵਾਈ ਹੇਠ ਜਾਂਚ ਮੁਹਿੰਮ ਚਲਾਈ ਗਈ। ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਸ਼ੱਕੀ ਥਾਵਾਂ ਦੀ ਜਾਂਚ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਤੇ ਪੜਤਾਲ ਕੀਤੀ ਗਈ। ਸੀ. ਪੀ. ਤੇ ਡੀ. ਸੀ. ਨੇ ਕਿਹਾ ਕਿ ਇਸ ਕਾਰਵਾਈ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਅਤੇ ਨਸ਼ਿਆਂ ਨਾਲ ਸਬੰਧਤ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਰੋਕ ਲਗਾਉਣਾ, ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਮਜ਼ਬੂਤ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਕਮਿਸ਼ਨਰੇਟ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਪੁਲਿਸ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਾ ਤਸਕਰੀ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਕੋਈ ਵੀ ਜਾਣਕਾਰੀ ਮਿਲਣ ’ਤੇ ਪੁਲਿਸ ਨਾਲ ਸਾਂਝੀ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਸਹਿਯੋਗ ਦੇਣ। ਇਸ ਤੋਂ ਇਲਾਵਾ ਹੋਰ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਇਸ ਮੁਹਿੰਮ ਦੌਰਾਨ ਲੋਕਾਂ ਨਾਲ ਸੰਪਰਕ ਕੀਤਾ। ਦਿਹਾਤੀ ਪੁਲਿਸ ਵੱਲੋਂ ਵਿਸ਼ੇਸ਼ ਕਾਸੋ ਆਪਰੇਸ਼ਨ ਦੌਰਾਨ 15 ਮੁਕੱਦਮੇ ਦਰਜ, ਨਸ਼ੀਲੇ ਪਦਾਰਥਾਂ ਸਮੇਤ 17 ਮੁਲਜ਼ਮ ਗ੍ਰਿਫ਼ਤਾਰ ਦਿਹਾਤੀ ਪੁਲਿਸ ਵਲੋਂ ਡਿਪਟੀ ਕਮਿਸ਼ਨਰ ਤੇ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਵੱਖ-ਵੱਖ ਥਾਣਿਆਂ ਦੇ ਅਧਿਕਾਰ ਖੇਤਰਾਂ ਵਿੱਚ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੌਕੇ ਐੱਸ. ਪੀ. (ਤਫਤੀਸ਼) ਵਿਨੀਤ ਅਲਾਵਤ ਦਿਹਾਤੀ ਵੀ ਮੌਜੂਦ ਰਹੇ। ਇਸ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਕਾਰਵਾਈ ਦੌਰਾਨ ਕੁੱਲ 15 ਮੁਕੱਦਮੇ ਦਰਜ ਕਰਕੇ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਵੱਲੋਂ ਕੁੱਲ 456 ਨਸ਼ੀਲੀਆਂ ਗੋਲੀਆਂ, 515 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ, ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਤਸਕਰੀ ਨੂੰ ਠੱਲ੍ਹ ਪਾਉਣ ਲਈ ਜਲੰਧਰ ਦਿਹਾਤੀ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ 15 ਨਸ਼ਾ ਪ੍ਰਭਾਵਿਤ ਹੌਟਸਪੌਟਸ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਥਾਵਾਂ ’ਤੇ ਲਗਾਤਾਰ ਪੁਲਿਸ ਨਿਗਰਾਨੀ ਰੱਖੀ ਜਾ ਰਹੀ ਹੈ। ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ਿਆਂ ਤੋਂ ਪ੍ਰਭਾਵਿਤ ਵਿਅਕਤੀਆਂ ਦੇ ਇਲਾਜ ਤੇ ਮੁੜ ਵਸੇਬੇ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾ ਰਿਹਾ ਹੈ। ਪੁਲਿਸ, ਜ਼ਿਲ੍ਹਾ ਪ੍ਰਸ਼ਾਸਨ ਅਤੇ ਆਮ ਜਨਤਾ ਦੇ ਸਾਂਝੇ ਯਤਨਾਂ ਨਾਲ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਸਾਰੇ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਆਉਣ ਵਾਲੇ ਦਿਨਾਂ ਵਿੱਚ ਵੀ ਨਸ਼ਿਆਂ ਵਿਰੁੱਧ ਵਿਸ਼ੇਸ਼ ਆਪਰੇਸ਼ਨ ਅਤੇ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ।