11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਵਿਚ ਛਿਮਾਹੀ ਪ੍ਰੀਖਿਆ ਤੋਂ ਬਾਅਦ ਮੈਗਾ ਪੀ. ਟੀ. ਐੱਮ.

ਜਲੰਧਰ, 10 ਅਕਤੂਬਰ (ਅ. ਬ.)

ਅਜੀਤ ਡੈਸਕ 11-10-2026
ਜਲੰਧਰ, 10 ਅਕਤੂਬਰ (ਅ.ਬ.)-ਪੁਲਿਸ ਡੀ.ਏ.ਵੀ. ਪਬਲਿਕ ਸਕੂਲ, ਪੀ.ਏ.ਪੀ. ਕੈਂਪਸ, ਜਲੰਧਰ ਕੈਂਟ ਵਿਖੇ ਪਹਿਲੀ ਸੈਮੈਸਟਰ ਪ੍ਰੀਖਿਆ ਤੋਂ ਬਾਅਦ ਮੈਗਾ ਪੀ.ਟੀ.ਐੱਮ. ਦਾ ਸਫ਼ਲ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੀ ਅਗਵਾਈ ਸਕੂਲ ਦੇ ਪ੍ਰਿੰਸੀਪਲ ਡਾ. ਰਾਜਵੀਰ ਸਿੰਘ ਕੰਗ ਨੇ ਕੀਤੀ। ਇਸ ਮੌਕੇ ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਅਧਿਆਪਕਾਂ ਨੇ ਮਾਪਿਆਂ ਨਾਲ ਬੱਚਿਆਂ ਦੇ ਪਹਿਲੀ ਸੈਮੈਸਟਰ ਪ੍ਰੀਖਿਆ ਦੇ ਨਤੀਜੇ, ਕਲਾਸ ਵਿਚ ਉਹਨਾਂ ਦਾ ਵਿਵਹਾਰ, ਹਾਜ਼ਰੀ ਅਤੇ ਸਰਬੱਤ ਵਿਕਾਸ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਮਾਪਿਆਂ ਨੂੰ ਉੱਤਰ-ਪੁਸਤਕਾਂ ਵੀ ਦਿਖਾਈਆਂ ਗਈਆਂ। ਇਸ ਮੌਕੇ ਪ੍ਰਿੰਸੀਪਲ ਡਾ. ਰਾਜਵੀਰ ਸਿੰਘ ਕੰਗ ਜੀ ਨੇ ਕਿਹਾ ਕਿ ਅਜਿਹੀਆਂ ਮੀਟਿੰਗਾਂ ਬੱਚੇ ਦੀ ਪੜ੍ਹਾਈ ਅਤੇ ਸ਼ਖ਼ਸੀਅਤ ਨੂੰ ਸਹੀ ਦਿਸ਼ਾ ਦੇਣ ਵਿਚ ਮੀਲ ਪੱਥਰ ਸਾਬਤ ਹੁੰਦੀਆਂ ਹਨ । ਮਾਪਿਆਂ ਨੇ ਸਕੂਲ ਦੇ ਪੜ੍ਹਾਈ ਵਾਲੇ ਮਾਹੌਲ ਅਤੇ ਅਧਿਆਪਕਾਂ ਦੀ ਅਗਵਾਈ ਦੀ ਸ਼ਲਾਘਾ ਕੀਤੀ ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਰਾਜ ਪੱਧਰੀ ਮੁਕਾਬਲੇ ਜਲੰਧਰ ਵਿਖੇ ਸ਼ੁਰੂ ਅਗਲੀ ਖ਼ਬਰ ਨਾਰਥ ਜ਼ੋਨ ਯੂਥ ਫੈਸਟੀਵਲ ਦੀ ਓਵਰਆਲ ਟਰਾਫ਼ੀ ਸੀ.ਟੀ.ਈ.ਐਮ.ਟੀ. ਸ਼ਾਹਪੁਰ ਦੇ ਨਾਂਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।