11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਅਕਾਲ ਗੁਰਮਤਿ ਸੰਗੀਤ ਵਿਦਿਆਲਾ ਜਥਾ ਦੇ ਵਿਸ਼ੇਸ਼ ਕੀਰਤਨ ਸਮਾਗਮ ਅੱਜ

ਜਲੰਧਰ, 10 ਅਕਤੂਬਰ (ਐੱਮ. ਐੱਸ.

ਅਜੀਤ ਡੈਸਕ 11-10-2026
ਜਲੰਧਰ, 10 ਅਕਤੂਬਰ (ਐੱਮ. ਐੱਸ. ਲੋਹੀਆ) - ਅਕਾਲ ਗੁਰਮਤਿ ਸੰਗੀਤ ਵਿਦਿਆਲਾ ਜੱਥਾ (ਗੁਰਦੁਆਰਾ ਬੜ੍ਹੂ ਸਾਹਿਬ) ਵਾਲਿਆਂ ਦੇ ਜਲੰਧਰ ਸ਼ਹਿਰ ਵਿਖੇ ਤੰਤੀ ਸਾਜਾਂ ਨਾਲ ਵਿਸ਼ੇਸ਼ ਕੀਰਤਨ ਸਮਾਗਮ 5 ਅਕਤੂਬਰ ਤੋਂ ਕਰਵਾਏ ਗਏ, ਜਿਸ ਤਹਿਤ ਅੱਜ 11 ਅਕਤੂਬਰ, ਦਿਨ ਐਤਵਾਰ ਦੇ ਸਮਾਗਮਾਂ ਦੌਰਾਨ ਸਵੇਰੇ 8 ਵਜੇ ਤੋਂ 9 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਆਦਰਸ਼ ਨਗਰ, ਜਲੰਧਰ, ਉਪਰੰਤ ਸਵੇਰੇ 9.30 ਵਜੇ ਤੋਂ 11 ਵਜੇ ਤੱਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਅਤੇ ਸ਼ਾਮ ਦੇ ਸਮਾਗਮ 7.30 ਵਜੇ ਤੋਂ ਰਾਤ 9 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ, ਜਲੰਧਰ ਵਿਖੇ ਹੋਣਗੇ। ਪ੍ਰਬੰਧਕਾਂ ਨੇ ਸੰਗਤ ਨੂੰ ਸਾਰੇ ਸਮਾਗਮਾਂ ਦੌਰਾਨ ਪਰਿਵਾਰਾਂ ਸਹਿਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ।
ਪਿਛਲੀ ਖ਼ਬਰ ਗਠੀਆ ਸਿਰਫ਼ ਜੋੜਾਂ ਦੇ ਦਰਦ ਦੀ ਬਿਮਾਰੀ ਨਹੀਂ -ਡਾ. ਅੰਕੁਸ਼ ਪੀ.ਐੱਮ. ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਰਾਜ ਪੱਧਰੀ ਮੁਕਾਬਲੇ ਜਲੰਧਰ ਵਿਖੇ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।