ਲਾਲ ਲਕੀਰ ਅਧੀਨ ਆਉਂਦੇ ਪਰਿਵਾਰ ਦਹਾਕਿਆਂ ਤੋਂ ਆਪਣੀ ਹੀ ਜਾਇਦਾਦ ਦੇ ਮਾਲਕੀ ਹੱਕਾਂ ਤੋਂ ਵਾਂਝੇ ਰਹੇ-ਪਾਲਾ ਜਲਾਲਪੁਰ
ਸ਼ਾਹਕੋਟ, 10 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਆਰਥਿਕ ਤੇ ਸਮਾਜਿਕ ਤੌਰ ’ਤੇ ਮਜ਼ਬੂਤ ਕਰਨ ਅਤੇ ਉਨ੍ਹਾਂ ਨੂੰ ਬੁਨਿਆਦੀ ਹੱਕ ਦਿਵਾਉਣ ਦੀ ਦਿਸ਼ਾ ਵਿਚ ਚਲਾਈ ਜਾ ਰਹੀ ਮੁਹਿੰਮ ਮੇਰਾ ਘਰ, ਮੇਰੇ ਨਾਮ ਤਹਿਤ ਨਜ਼ਦੀਕੀ ਪਿੰਡ ਈਨੋਵਾਲ (ਮੀਏਂਵਾਲ ਮੌਲਵੀਆਂ) ਵਿਖੇ ਕਰਵਾਏ ਇਕ ਸਮਾਗਮ ਦੌਰਾਨ ਲਾਲ ਲਕੀਰ ਦੇ ਦਾਇਰੇ ਵਿਚ ਆਉਂਦੇ 186 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫ਼ਿਕੇਟ ‘ਆਪ’ ਹਲਕਾ ਸ਼ਾਹਕੋਟ ਦੇ ਇੰਚਾਰਜ ਪਾਲਾ ਜਲਾਲਪੁਰ ਤੇ ਤਹਿਸੀਲਦਾਰ ਸ਼ਾਹਕੋਟ ਜਸਪਾਲ ਸਿੰਘ ਬਾਜਵਾ ਵਲੋਂ ਸੌਂਪੇ ਗਏ। ਇਸ ਮੌਕੇ ਬਲਾਕ ਸੰਮਤੀ ਮੈਂਬਰ ਸਵਿੰਦਰ ਸਿੰਘ ਸੋਨੂੰ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਈ
ਈਨੋਵਾਲ ਦੇ 186 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
11-10-2026
ਸ਼ਾਹਕੋਟ, 10 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਆਰਥਿਕ ਤੇ ਸਮਾਜਿਕ ਤੌਰ ’ਤੇ ਮਜ਼ਬੂਤ ਕਰਨ ਅਤੇ ਉਨ੍ਹਾਂ ਨੂੰ ਬੁਨਿਆਦੀ ਹੱਕ ਦਿਵਾਉਣ ਦੀ ਦਿਸ਼ਾ ਵਿਚ ਚਲਾਈ ਜਾ ਰਹੀ ਮੁਹਿੰਮ ਮੇਰਾ ਘਰ, ਮੇਰੇ ਨਾਮ ਤਹਿਤ ਨਜ਼ਦੀਕੀ ਪਿੰਡ ਈਨੋਵਾਲ (ਮੀਏਂਵਾਲ ਮੌਲਵੀਆਂ) ਵਿਖੇ ਕਰਵਾਏ ਇਕ ਸਮਾਗਮ ਦੌਰਾਨ ਲਾਲ ਲਕੀਰ ਦੇ ਦਾਇਰੇ ਵਿਚ ਆਉਂਦੇ 186 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫ਼ਿਕੇਟ ‘ਆਪ’ ਹਲਕਾ ਸ਼ਾਹਕੋਟ ਦੇ ਇੰਚਾਰਜ ਪਾਲਾ ਜਲਾਲਪੁਰ ਤੇ ਤਹਿਸੀਲਦਾਰ ਸ਼ਾਹਕੋਟ ਜਸਪਾਲ ਸਿੰਘ ਬਾਜਵਾ ਵਲੋਂ ਸੌਂਪੇ ਗਏ। ਇਸ ਮੌਕੇ ਬਲਾਕ ਸੰਮਤੀ ਮੈਂਬਰ ਸਵਿੰਦਰ ਸਿੰਘ ਸੋਨੂੰ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਹਲਕਾ ਇੰਚਾਰਜ ਪਾਲਾ ਜਲਾਲਪੁਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਲਾਲ ਲਕੀਰ ਅੰਦਰ ਰਹਿ ਰਹੇ ਪਰਿਵਾਰ ਦਹਾਕਿਆਂ ਤੋਂ ਆਪਣੀ ਹੀ ਜਾਇਦਾਦ ਦੇ ਮਾਲਕੀ ਹੱਕਾਂ ਤੋਂ ਵਾਂਝੇ ਸਨ। ਉਨ੍ਹਾਂ ਕੋਲ ਆਪਣੇ ਘਰ ਦਾ ਕੋਈ ਵੀ ਅਧਿਕਾਰਤ ਜਾਂ ਕਾਨੂੰਨੀ ਦਸਤਾਵੇਜ਼ ਨਹੀਂ ਸੀ, ਜਿਸ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਮਾਲਕੀ ਹੱਕ ਮਿਲਣ ਨਾਲ ਇਹ 186 ਪਰਿਵਾਰ ਆਪਣੀ ਜਾਇਦਾਦ ਦੇ ਅਸਲ ਤੇ ਕਾਨੂੰਨੀ ਮਾਲਕ ਬਣ ਗਏ ਹਨ। ਇਸ ਮੌਕੇ ਤਹਿਸੀਲਦਾਰ ਜਸਪਾਲ ਸਿੰਘ ਬਾਜਵਾ ਨੇ ਕਿਹਾ ਕਿ ਮਾਲ ਵਿਭਾਗ ਵਲੋਂ ਪੂਰੀ ਪਾਰਦਰਸ਼ਤਾ ਨਾਲ ਪਿੰਡ ਦੀ ਲਾਲ ਲਕੀਰ ਦਾ ਸਰਵੇਖਣ ਕਰਕੇ ਇਹ ਰਿਕਾਰਡ ਤਿਆਰ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਹੱਕਦਾਰ ਪਰਿਵਾਰ ਇਸ ਤੋਂ ਵਾਂਝਾ ਨਾ ਰਹੇ।