13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸਿਟੀ ਰੇਲਵੇ ਸਟੇਸ਼ਨ ’ਤੇ ਟਿਕਟ ਚੈਕਿੰਗ ਮੁਹਿੰਮ ਚਲਾਈ

ਚੁਗਿੱਟੀ/ ਜੰਡੂ ਸਿੰਘਾ,12 ਅਕਤੂਬਰ (ਨਰਿੰਦਰ ਲਾਗੂ)-ਫਿਰੋਜ਼ਪੁਰ ਡਿਵੀਜ਼ਨ ਬਿਨਾਂ ਟਿਕਟਾਂ ਯਾਤਰਾ ਕਰਨ ਵਾਲੇ ਅਤੇ ਅਨਿਯਮਿਤ ਟਿਕਟਾਂ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਵਿਰੁੱਧ ਲਗਾਤਾਰ ਟਿਕਟ ਜਾਂਚ ਮੁਹਿੰਮ ਚਲਾ ਰਿਹਾ ਹੈ। ਇਸੇ ਸਿਲਸਿਲੇ ਤਹਿਤ ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ’ਤੇ ਛਾਪੇਮਾਰੀ ਕਰਕੇ ਇੱਕ ਵਿਸ਼ੇਸ਼ ਟਿਕਟ ਜਾਂਚ ਮੁਹਿੰਮ ਚਲਾਈ ਗਈ।

ਅਜੀਤ ਡੈਸਕ 13-10-2026
ਚੁਗਿੱਟੀ/ ਜੰਡੂ ਸਿੰਘਾ,12 ਅਕਤੂਬਰ (ਨਰਿੰਦਰ ਲਾਗੂ)-ਫਿਰੋਜ਼ਪੁਰ ਡਿਵੀਜ਼ਨ ਬਿਨਾਂ ਟਿਕਟਾਂ ਯਾਤਰਾ ਕਰਨ ਵਾਲੇ ਅਤੇ ਅਨਿਯਮਿਤ ਟਿਕਟਾਂ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਵਿਰੁੱਧ ਲਗਾਤਾਰ ਟਿਕਟ ਜਾਂਚ ਮੁਹਿੰਮ ਚਲਾ ਰਿਹਾ ਹੈ। ਇਸੇ ਸਿਲਸਿਲੇ ਤਹਿਤ ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ’ਤੇ ਛਾਪੇਮਾਰੀ ਕਰਕੇ ਇੱਕ ਵਿਸ਼ੇਸ਼ ਟਿਕਟ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਟਿਕਟ ਜਾਂਚ ਸਟਾਫ਼ ਅਤੇ ਰੇਲਵੇ ਸੁਰੱਖਿਆ ਬਲ ਦੀ ਇੱਕ ਸਾਂਝੀ ਟੀਮ ਵਲੋਂ ਸਟੇਸ਼ਨ ਅਤੇ ਰੇਲ ਗੱਡੀਆਂ ’ਤੇ ਅਚਾਨਕ ਟਿਕਟਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਕਈ ਯਾਤਰੀਆਂ ਨੂੰ ਬਿਨਾਂ ਟਿਕਟਾਂ ਯਾਤਰਾ ਕਰਦੇ ਜਾਂ ਅਨਿਯਮਿਤ ਟਿਕਟਾਂ ਦੀ ਵਰਤੋਂ ਕਰਦਿਆਂ ਕਾਬੂ ਕੀਤਾ ਗਿਆ। ਜਿਸ ’ਤੇ ਉਨ੍ਹਾਂ ਨੂੰ ਜੁਰਮਾਨਾ ਕੀਤਾ ਗਿਆ। ਰੇਲ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਵਿਸ਼ੇਸ਼ ਮੁਹਿੰਮ ਜਲੰਧਰ ਸ਼ਹਿਰ ਸੈਕਸ਼ਨ ’ਤੇ ਬਿਨਾਂ ਟਿਕਟ ਅਤੇ ਅਨਿਯਮਿਤ ਯਾਤਰਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਸ਼ੁਰੂ ਕੀਤੀ ਗਈ ਹੈ। ਯਾਤਰੀਆਂ ਨੂੰ ਬਿਹਤਰ ਅਤੇ ਵਧੇਰੇ ਸੁਵਿਧਾਜਨਕ ਰੇਲ ਯਾਤਰਾ ਪ੍ਰਦਾਨ ਕਰਨ ਲਈ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਵਿਸ਼ੇਸ਼ ਟਿਕਟ ਜਾਂਚ ਮੁਹਿੰਮਾਂ ਜਾਰੀ ਰੱਖੀਆਂ ਜਾਣਗੀਆਂ।
ਪਿਛਲੀ ਖ਼ਬਰ ਜਲੰਧਰ ਦੇ ਗਰੁੱਪ ਕੈਪਟਨ ਵਰਿੰਦਰ ਸੈਣੀ ਦਾ ਵਾਯੂ ਸੈਨਾ ਮੈਡਲ ਨਾਲ ਸਨਮਾਨ ਅਗਲੀ ਖ਼ਬਰ ਏ. ਡੀ. ਸੀ. ਪੇਂਡੂ ਵਿਕਾਸ ਦੇ ਦਫ਼ਤਰ ਬਾਹਰ ਹੈ ਵਿਕਾਸ ਦੀ ਲੋੜ, ਡੂੰਘੇ ਟੋਏ ਬਣ ਰਹੇ ਪ੍ਰੇਸ਼ਾਨੀ ਦਾ ਕਾਰਨ ਰੇਨ ਵਾਟਰ ਹਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।