15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਕਾਨੂੰਨ ਵਿਵਸਥਾ ਨੂੰ ਲੈ ਕੇ ਜਲੰਧਰ ਭਾਜਪਾ ਵਲੋਂ ਪੰਜਾਬ ਸਰਕਾਰ ਖ਼ਿਲਾਫ ਪੁਤਲਾ ਫੂਕ ਪ੍ਰਦਰਸ਼ਨ

ਜਲੰਧਰ, 14 ਅਕਤੂਬਰ (ਸ਼ਿਵ)-ਮਾਨਸਾ ’ਚ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਵਲੋਂ ਨਸ਼ਿਆਂ ਦੀ ਵਿਕਰੀ ਵਿਰੁੱਧ ਆਵਾਜ਼ ਉਠਾਉਣ ਕਾਰਨ ਸ਼ਰੇਆਮ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਘਟਨਾ ਨੂੰ ਲੈ ਕੇ ਭਾਜਪਾ ਜਲੰਧਰ ਸ਼ਹਿਰੀ ਨੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ। ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਇਸ ਘਟਨਾ ਪ੍ਰਤੀ ਰੋਸ ਪ੍ਰਗਟਾਇਆ ਅਤੇ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ।

ਅਜੀਤ ਡੈਸਕ 15-10-2026
ਜਲੰਧਰ, 14 ਅਕਤੂਬਰ (ਸ਼ਿਵ)-ਮਾਨਸਾ ’ਚ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਵਲੋਂ ਨਸ਼ਿਆਂ ਦੀ ਵਿਕਰੀ ਵਿਰੁੱਧ ਆਵਾਜ਼ ਉਠਾਉਣ ਕਾਰਨ ਸ਼ਰੇਆਮ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਘਟਨਾ ਨੂੰ ਲੈ ਕੇ ਭਾਜਪਾ ਜਲੰਧਰ ਸ਼ਹਿਰੀ ਨੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ। ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਇਸ ਘਟਨਾ ਪ੍ਰਤੀ ਰੋਸ ਪ੍ਰਗਟਾਇਆ ਅਤੇ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਇਸ ਮੌਕੇ ਅਸ਼ੋਕ ਸਰੀਨ ਹਿੱਕੀ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜਿਕ ਕਾਰਕੁਨਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਜੇਕਰ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਵਿਅਕਤੀ ਨੂੰ ਸ਼ਰੇਆਮ ਗੋਲੀਆਂ ਮਾਰ ਦਿੱਤੀਆਂ ਜਾਂਦੀਆਂ ਹਨ, ਤਾਂ ਇਹ ਸੂਬੇ ਦੀ ਕਾਨੂੰਨ-ਵਿਵਸਥਾ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਮੁਕਤ ਪੰਜਾਬ ਦੇ ਦਾਅਵੇ ਕਰਦੀ ਹੈ, ਪਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣਾ ਵੀ ਉਨਾ ਹੀ ਜ਼ਰੂਰੀ ਹੈ। ਪ੍ਰਦਰਸ਼ਨ ਤੋਂ ਬਾਅਦ ਭਾਜਪਾ ਜਲੰਧਰ ਸ਼ਹਿਰੀ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ, ਜਲੰਧਰ ਰਾਹੀਂ ਪੰਜਾਬ ਦੇ ਰਾਜਪਾਲ ਦੇ ਨਾਂ ਮੰਗ ਪੱਤਰ ਸੌਂਪ ਕੇ ਸੂਬੇ ਦੀ ਕਾਨੂੰਨ-ਵਿਵਸਥਾ ਵਿਚ ਸੁਧਾਰ ਕਰਨ, ਨਸ਼ਾ ਤਸਕਰੀ ’ਤੇ ਪ੍ਰਭਾਵਸ਼ਾਲੀ ਰੋਕ ਲਗਾਉਣ ਅਤੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਮੇਅਰ ਰਾਕੇਸ਼ ਰਾਠੌਰ, ਸੁਸ਼ੀਲ ਕੁਮਾਰ ਰਿੰਕੂ, ਕ੍ਰਿਸ਼ਨ ਦੇਵ ਭੰਡਾਰੀ, ਅਵਿਨਾਸ਼ ਚੰਦਰ ਕਲੇਰ, ਅਮਰਜੀਤ ਸਿੰਘ ਅਮਰੀ, ਦਿਨੇਸ਼ ਢੱਲ,ਆਰਤੀ ਰਾਜਪੂਤ, ਸੁਸ਼ੀਲ ਸ਼ਰਮਾ, ਰਮਨ ਪੱਬੀ, ਰਵੀ ਮਹਿੰਦਰੂ, ਅਨਿਲ ਸੱਚਰ, ਮਨਜੀਤ ਸਿੰਘ ਟੀਟੂ, ਰਾਜੀਵ ਢੀਂਗਰਾ, ਭਗਵੰਤ ਪ੍ਰਭਾਕਰ, ਅਮਿਤ ਸਿੰਘ ਸੰਧਾ, ਰਵੀ ਕੁਮਾਰ, ਤਰਵਿੰਦਰ ਸੋਈ ਅਤੇ ਅਮਿਤ ਢੱਲ , ਅਮਿਤ ਭਾਟੀਆ, ਜ਼ਿਲ੍ਹਾ ਮੀਤ ਪ੍ਰਧਾਨ ਮਨੀਸ਼ ਵਿਜ, ਅਸ਼ਵਨੀ ਭੰਡਾਰੀ, ਭੁਪਿੰਦਰ ਕੁਮਾਰ, ਦਵਿੰਦਰ ਭਾਰਦਵਾਜ, ਸ਼ੈਲੀ ਖੰਨਾ, ਅਨੁ ਸ਼ਰਮਾ, ਸ਼ਾਲੂ ਕੁਮਾਰੀ, ਸੁਮਨ ਰਾਣਾ, ਜ਼ਿਲ੍ਹਾ ਸਕੱਤਰ ਸ਼ਾਮ ਸ਼ਰਮਾ, ਅਸ਼ਵਨੀ ਅਟਵਾਲ, ਯੋਗੇਸ਼ ਮਲਹੋਤਰਾ, ਬ੍ਰਿਜੇਸ਼ ਸ਼ਰਮਾ, ਮਨਹਰ ਪਾਸ਼ਨ, ਆਰ.ਕੇ. ਮਲਹੋਤਰਾ, ਦਿਨੇਸ਼ ਮਹਿੰਦਰੂ, ਤਰੁਣ ਛਾਬੜਾ, ਸੰਦੀਪ ਕੁਮਾਰ, ਕਸ਼ਿਤਿਜ ਢੱਲ, ਮਨੀਸ਼ ਬਲ, ਪ੍ਰਦੀਪ ਖੁੱਲਰ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸੁਆਮੀ ਸੰਤ ਦਾਸ ਪਬਲਿਕ ਸਕੂਲ ਵਿਖੇ ਸਾਈਬਰ ਸੁਰੱਖਿਆ ਅਤੇ ਜਾਗਰੂਕਤਾ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਐਡਵਾਂਸਡ ਫਰਟੀਲਿਟੀ ਸਰਵਿਸ ਨੇ ‘ਨੀਮਾ’ ਮਹਿਲਾ ਫੋਰਮ ਲਈ ਕਰਵਾਇਆ ਨਰਾਤੇ ਵਿਸ਼ੇਸ਼ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।