ਡੀ. ਸੀ. ਅਤੇ ਪੁਲਿਸ ਕਮਿਸ਼ਨਰ ਨੇ ਭਗਵਾਨ ਵਾਲਮੀਕਿ ਆਸ਼ਰਮ ਵਿਖੇ ਸਮਾਗਮਾਂ ਦੀਆਂ ਤਿਆਰੀਆਂ ਸੰਬੰਧੀ ਕੀਤੀ ਮੀਟਿੰਗ
ਜਲੰਧਰ, 17 ਅਕਤੂਬਰ (ਸ਼ਿਵ)- ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸੰਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਰਜਿਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਭਗਵਾਨ ਵਾਲਮੀਕਿ ਆਸ਼ਰਮ, ਸ਼ਕਤੀ ਨਗਰ ਵਿਖੇ ਵਾਲਮੀਕਿ ਵੈਲਫੇਅਰ ਟਰੱਸਟ ਅਤੇ ਉਤਸਵ ਕਮੇਟੀ ਦੇ ਆਗੂਆਂ, ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਏ.
ਜਲੰਧਰ, 17 ਅਕਤੂਬਰ (ਸ਼ਿਵ)- ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸੰਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਰਜਿਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਭਗਵਾਨ ਵਾਲਮੀਕਿ ਆਸ਼ਰਮ, ਸ਼ਕਤੀ ਨਗਰ ਵਿਖੇ ਵਾਲਮੀਕਿ ਵੈਲਫੇਅਰ ਟਰੱਸਟ ਅਤੇ ਉਤਸਵ ਕਮੇਟੀ ਦੇ ਆਗੂਆਂ, ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਏ.ਡੀ.ਸੀ. ਅਮਰਜੀਤ ਸਿੰਘ ਬੈਂਸ, ਏ.ਡੀ.ਸੀ.ਪੀ. ਪਰਮਿੰਦਰ ਸਿੰਘ ਹੀਰ ਅਤੇ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਰਾਜੇਸ਼ ਖੋਖਰ ਵੀ ਮੌਜੂਦ ਸਨ। ਵਾਲਮੀਕਿ ਵੈਲਫੇਅਰ ਟਰੱਸਟ ਦੇ ਚੇਅਰਮੈਨ ਅਤੇ ਉਤਸਵ ਕਮੇਟੀ ਪੰਜਾਬ ਦੇ ਪ੍ਰਧਾਨ ਵਿਪਨ ਸਭਰਵਾਲ ਨੇ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਦੱਸਿਆ ਕਿ 18 ਅਕਤੂਬਰ ਨੂੰ ਦੁਪਹਿਰ 12 ਵਜੇ ਪ੍ਰਾਚੀਨ ਅਲੀ ਮੁਹੱਲਾ ਸਥਿਤ ਭਗਵਾਨ ਵਾਲਮੀਕਿ ਮੰਦਰ ਤੋਂ ਸੰਤ ਸਮਾਜ ਦੀ ਅਗਵਾਈ ਹੇਠ ਪਵਿੱਤਰ ਵਾਲਮੀਕਿ ਤੀਰਥ ਅੰਮ੍ਰਿਤਸਰ ਲਈ ਵਿਸ਼ਾਲ ਬੱਸ ਯਾਤਰਾ ਰਵਾਨਾ ਹੋਵੇਗੀ। ਇਸ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ 24 ਅਕਤੂਬਰ ਨੂੰ ਦੁਪਹਿਰ 1 ਵਜੇ ਪ੍ਰਾਚੀਨ ਅਲੀ ਮੁਹੱਲਾ ਸਥਿਤ ਭਗਵਾਨ ਵਾਲਮੀਕਿ ਮੰਦਰ ਤੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ, ਜਦਕਿ 26 ਅਕਤੂਬਰ ਨੂੰ ਰਾਤ 8 ਵਜੇ ਭਗਵਾਨ ਵਾਲਮੀਕਿ ਆਸ਼ਰਮ, ਸ਼ਕਤੀ ਨਗਰ ਵਿਖੇ ਵਿਸ਼ਾਲ ਸਮਾਗਮ ਅਤੇ ਦੀਪਮਾਲਾ ਕਰਕੇ ਪ੍ਰਗਟ ਦਿਵਸ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਟਰੱਸਟ ਅਤੇ ਉਤਸਵ ਕਮੇਟੀ ਦੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਸਮਾਗਮਾਂ ਦੇ ਸੁਚੱਜੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਮੌਕੇ ਸੁਭਾਸ਼ ਸੋਂਧੀ, ਅਸ਼ੋਕ ਭੀਲ, ਜਤਿੰਦਰ ਨਿੱਕਾ, ਰਾਜੀਵ ਗੋਰਾ, ਚੇਤਨ ਹਾਂਡਾ, ਨੰਨੂ ਕਲਿਆਣ, ਰਾਜਾ, ਰਿੰਕੂ ਖੋਸਲਾ, ਗੁਲਜ਼ਾਰ ਖੋਸਲਾ, ਸੰਦੀਪ ਲੱਕੀ, ਵਿਕੀ ਗਿੱਲ, ਚੇਤਨ ਨਾਹਰ, ਆਨੰਦ ਬੈਂਸ, ਰਮਨ ਗਿੱਲ, ਅਭੀ ਸਭਰਵਾਲ, ਮਹਿਲਾ ਵਿੰਗ ਦੀ ਪ੍ਰਧਾਨ ਸੀਤਾ ਰਾਣੀ ਸਮੇਤ ਹੋਰ ਮੈਂਬਰ ਹਾਜ਼ਰ ਸਨ। ਵਿਪਨ ਸਭਰਵਾਲ ਨੇ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।