19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

‘ ਪੰਜਾਬ ਰੀ-ਰੂਟ’ ਮੁਹਿੰਮ ਨਾਲ 10 ਹਜ਼ਾਰ ਤੋਂ ਵੱਧ ਨੌਜਵਾਨ ਜੁੜੇ, 50 ਹਜ਼ਾਰ ਦਾ ਟੀਚਾ-ਪਵਨ ਖੇੜਾ

ਜਲੰਧਰ, 18 ਅਕਤੂਬਰ (ਜਸਪਾਲ ਸਿੰਘ)-ਇੰਡੀਅਨ ਯੂਥ ਕਾਂਗਰਸ ਵਲੋਂ ਨੌਜਵਾਨਾਂ ਨੂੰ ਕਾਂਗਰਸ ਸੰਗਠਨ ਨਾਲ ਜੋੜਨ ਅਤੇ ਉਨ੍ਹਾਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ ‘ਰੀ-ਰੂਟ ਮੁਹਿੰਮ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਰਾਹੀਂ ਨੌਜਵਾਨਾਂ ਤੱਕ ਪਹੁੰਚ ਬਣਾਉਣ, ਉਨ੍ਹਾਂ ਦੇ ਵਿਚਾਰਾਂ ਨੂੰ ਸੁਣਨ ਅਤੇ ਉਨ੍ਹਾਂ ਨੂੰ ਜਥੇਬੰਦਕ ਗਤੀਵਿਧੀਆਂ ਨਾਲ ਜੋੜਨ ’ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।

ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਇੰਡੀਅਨ ਨੈਸ਼ਨਲ ਕਾਂਗਰਸ ਦੇ ਸੀਨੀਅਰ ਆਗੂ ਪਵਨ ਖੇੜਾ ਤੇ ਹੋਰ। ਤਸਵੀਰ : ਮੁਨੀਸ਼ 19-10-2026
ਜਲੰਧਰ, 18 ਅਕਤੂਬਰ (ਜਸਪਾਲ ਸਿੰਘ)-ਇੰਡੀਅਨ ਯੂਥ ਕਾਂਗਰਸ ਵਲੋਂ ਨੌਜਵਾਨਾਂ ਨੂੰ ਕਾਂਗਰਸ ਸੰਗਠਨ ਨਾਲ ਜੋੜਨ ਅਤੇ ਉਨ੍ਹਾਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ ‘ਰੀ-ਰੂਟ ਮੁਹਿੰਮ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਰਾਹੀਂ ਨੌਜਵਾਨਾਂ ਤੱਕ ਪਹੁੰਚ ਬਣਾਉਣ, ਉਨ੍ਹਾਂ ਦੇ ਵਿਚਾਰਾਂ ਨੂੰ ਸੁਣਨ ਅਤੇ ਉਨ੍ਹਾਂ ਨੂੰ ਜਥੇਬੰਦਕ ਗਤੀਵਿਧੀਆਂ ਨਾਲ ਜੋੜਨ ’ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਇੰਡੀਅਨ ਨੈਸ਼ਨਲ ਕਾਂਗਰਸ ਸੀਨੀਅਰ ਆਗੂ ਸ੍ਰੀ ਪਵਨ ਖੇੜਾ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਪੰਜਾਬ ਦੇ 10 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਜੋੜਿਆ ਜਾ ਚੁੱਕਾ ਹੈ ਤੇ 50 ਹੋਰ ਨੌਜਵਾਨਾਂ ਨੂੰ ਇਸ ਮੁਹਿੰਮ ਨਾਲ ਜੋੜਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਭਾਗੀਦਾਰੀ ਕਿਸੇ ਵੀ ਜਮਹੂਰੀ ਸੰਗਠਨ ਦੀ ਜਥੇਬੰਦਕ ਮਜ਼ਬੂਤੀ ਲਈ ਮਹੱਤਵਪੂਰਨ ਹੈ। ਉਨ੍ਹਾਂ ਨੂੰ ਸੰਗਠਨ ਨਾਲ ਜੋੜਨ ਲਈ ਅਜਿਹੀਆਂ ਪਹਿਲਕਦਮੀਆਂ ਦੀ ਲੋੜ ਹੈ, ਜਿਨ੍ਹਾਂ ਰਾਹੀਂ ਨੌਜਵਾਨ ਆਪਣੇ ਵਿਚਾਰ ਰੱਖ ਸਕਣ ਅਤੇ ਸਮਾਜਿਕ ਤੇ ਜਨਤਕ ਮੁੱਦਿਆਂ ’ਤੇ ਆਪਣੀ ਭੂਮਿਕਾ ਨਿਭਾ ਸਕਣ। ਪਵਨ ਖੇੜਾ ਨੇ ਕਿਹਾ ਕਿ ਨੌਜਵਾਨਾਂ ਦੀ ਆਵਾਜ਼ ਨੂੰ ਜਮਹੂਰੀ ਪ੍ਰਕਿਰਿਆ ਵਿੱਚ ਥਾਂ ਮਿਲਣੀ ਚਾਹੀਦੀ ਹੈ। ਨੌਜਵਾਨਾਂ ਦੀਆਂ ਉਮੀਦਾਂ, ਸਿੱਖਿਆ, ਰੁਜ਼ਗਾਰ ਅਤੇ ਬਰਾਬਰ ਮੌਕਿਆਂ ਵਰਗੇ ਮੁੱਦਿਆਂ ਨੂੰ ਸਮਝਣਾ ਅਤੇ ਉਨ੍ਹਾਂ ਨੂੰ ਜਥੇਬੰਦਕ ਪੱਧਰ ’ਤੇ ਭਾਗੀਦਾਰੀ ਦੇ ਮੌਕੇ ਦੇਣਾ ਅਹਿਮ ਹੈ। ਯੂਥ ਕਾਂਗਰਸ ਦੀ ਇਸ ਪਹਿਲ ਦਾ ਮੁੱਖ ਉਦੇਸ਼ ਨੌਜਵਾਨਾਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਨਾ ਅਤੇ ਉਨ੍ਹਾਂ ਨੂੰ ਸੰਗਠਨਾਤਮਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਦੇ ਮੌਕੇ ਪ੍ਰਦਾਨ ਕਰਨਾ ਹੈ।
ਪਿਛਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਇਆ ਅੱਖਾਂ ਦੀ ਮੁਫ਼ਤ ਜਾਂਚ-ਆਪ੍ਰੇਸ਼ਨ ਅਤੇ ਜਨਰਲ ਮੈ... ਅਗਲੀ ਖ਼ਬਰ ਜਲੰਧਰ ਕੈਂਟ ਦੇ ਵਰਕਰਾਂ ਨੇ ਐਡਵੋਕੇਟ ਅਰਜੁਨ ਤ੍ਰੇਹਨ ਦਾ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।