19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਰਗਟ ਸਿੰਘ ਨੂੰ ਸਿਟੀ ਵਾਲਮੀਕਿ ਸਭਾ ਨੇ ਸ਼ੋਭਾ ਯਾਤਰਾ ਵਿਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ

ਜਲੰਧਰ, 18 ਅਕਤੂਬਰ (ਸ਼ਿਵ)- ਸਿਟੀ ਵਾਲਮੀਕਿ ਸਭਾ ਦੇ ਚੇਅਰਮੈਨ ਰਾਜ ਕੁਮਾਰ ਰਾਜੂ ਦੀ ਅਗਵਾਈ ਵਿਚ ਇਕ ਵਫਦ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ. ਪਰਗਟ ਸਿੰਘ ਨੂੰ 24 ਅਕਤੂਬਰ ਨੂੰ ਸ੍ਰੀ ਰਾਮ ਚੌਕ, ਕੰਪਨੀ ਬਾਗ ਤੋਂ ਨਿਕਲਣ ਵਾਲੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 40ਵੀਂ ਵਿਸ਼ਾਲ ਸ਼ੋਭਾ ਯਾਤਰਾ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ।

ਅਜੀਤ ਡੈਸਕ 19-10-2026
ਜਲੰਧਰ, 18 ਅਕਤੂਬਰ (ਸ਼ਿਵ)- ਸਿਟੀ ਵਾਲਮੀਕਿ ਸਭਾ ਦੇ ਚੇਅਰਮੈਨ ਰਾਜ ਕੁਮਾਰ ਰਾਜੂ ਦੀ ਅਗਵਾਈ ਵਿਚ ਇਕ ਵਫਦ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ. ਪਰਗਟ ਸਿੰਘ ਨੂੰ 24 ਅਕਤੂਬਰ ਨੂੰ ਸ੍ਰੀ ਰਾਮ ਚੌਕ, ਕੰਪਨੀ ਬਾਗ ਤੋਂ ਨਿਕਲਣ ਵਾਲੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 40ਵੀਂ ਵਿਸ਼ਾਲ ਸ਼ੋਭਾ ਯਾਤਰਾ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ।ਇਸ ਮੌਕੇ ਚੇਅਰਮੈਨ ਰਾਜ ਕੁਮਾਰ ਰਾਜੂ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਸਮਾਜ ਨੂੰ ਸ਼ਾਂਤੀ, ਏਕਤਾ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਹੀ ਇੱਕ ਅਜਿਹਾ ਸਮਾਜ ਸਿਰਜਿਆ ਜਾ ਸਕਦਾ ਹੈ, ਜਿੱਥੇ ਹਰ ਵਿਅਕਤੀ ਨੂੰ ਸਤਿਕਾਰ ਮਿਲੇ ਅਤੇ ਲੋਕ ਆਪਸੀ ਭਾਈਚਾਰੇ ਨਾਲ ਜੀਵਨ ਬਤੀਤ ਕਰਨ। ਭਗਵਾਨ ਵਾਲਮੀਕੀ ਜੀ ਦਾ ਜੀਵਨ ਸਾਨੂੰ ਸਿੱਖਿਆ ਦਿੰਦਾ ਹੈ ਕਿ ਮਨੁੱਖ ਨੂੰ ਸੱਚਾਈ, ਨੇਕੀ ਅਤੇ ਨਿਆਂ ਦੇ ਰਾਹ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਅਪਣਾਉਣਾ ਹੀ ਉਨ੍ਹਾਂ ਪ੍ਰਤੀ ਸੱਚੀ ਸ਼ਰਧਾ ਅਤੇ ਸਤਿਕਾਰ ਹੈ। ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਭਗਵਾਨ ਵਾਲਮੀਕੀ ਜੀ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਵਿੱਚ ਏਕਤਾ, ਸਹਿਯੋਗ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਪਾਉਣ। ਇਸ ਮੌਕੇ ਰਾਜੇਸ਼ ਭੱਟੀ, ਪਰਮਜੀਤ ਸਿੰਘ ਬੱਲ, ਪੰਕਜ ਸਹੋਤਾ ਤੇ ਹੋਰ ਵੀ ਅਹੁਦੇਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਜਲੰਧਰ ਮਾਡਲ ਟਾਊਨ ਸ਼ੋਅਰੂਮ ਵਿਖੇ ਹੋਇਆ ‘ਅਧਯੰਤਰ’ ਕੁਲੈਕਸ਼ਨ ਦਾ ਸ਼ਾਨਦਾਰ ਸਥਾਨਕ ਲਾਂਚ ਅਗਲੀ ਖ਼ਬਰ ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਖ਼ਿਲਾਫ਼ ਸਰਕਾਰ ਸਖ਼ਤ ਕਾਰਵਾਈ ਕਰੇ - ਸਿੱਖ ਤਾਲਮੇਲ ਕਮੇਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।