19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

‘ਆਪ’ ਸਰਕਾਰ ਸਮੇਂ ਪੰਜਾਬ ’ਚ ਫਿਰੌਤੀ ਤੇ ਹਿੰਸਾ ਦੀਆਂ ਘਟਨਾਵਾਂ ਆਮ ਹੋ ਗਈਆਂ- ਸਚਿਨ ਪਾਇਲਟ ਮਰਹੂਮ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਚਿਨ ਪਾਇਲਟ ਤੇ ਪਰਗਟ ਸਿੰਘ

ਸ਼ਾਹਕੋਟ, 18 ਅਕਤੂਬਰ (ਸੁਖਦੀਪ ਸਿੰਘ, ਦਲਜੀਤ ਸਿੰਘ ਸਚਦੇਵਾ, ਨਗਿੰਦਰ ਸਿੰਘ ਬਾਂਸਲ))- ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਅੱਜ ਸ਼ਾਹਕੋਟ ਹਲਕੇ ਦੇ ਪਿੰਡ ਨੰਗਲ ਅੰਬੀਆਂ ਖੁਰਦ ਵਿਖੇ ਮਰਹੂਮ ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸੰਧੂ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ। ਜਿਕਰਯੋਗ ਹੈ ਕਿ 14 ਮਾਰਚ, 2022 ਨੂੰ ਹਲਕਾ ਨਕੋਦਰ ਦੇ ਪਿੰਡ ਮੱਲ੍ਹੀਆਂ ਖੁਰਦ ਵਿਖੇ ਗੈਂਗਸਟਰਾਂ ਵੱਲੋਂ ਗੋਲੀਆਂ ਮਾਰ ਕੇ ਸੰਦੀਪ ਨੰਗਲ ਅੰਬੀਆਂ ਦਾ ਕਤਲ ਕਰ ਦਿੱਤਾ ਗਿਆ ਸੀ।

ਅਜੀਤ ਡੈਸਕ 19-10-2026
ਸ਼ਾਹਕੋਟ, 18 ਅਕਤੂਬਰ (ਸੁਖਦੀਪ ਸਿੰਘ, ਦਲਜੀਤ ਸਿੰਘ ਸਚਦੇਵਾ, ਨਗਿੰਦਰ ਸਿੰਘ ਬਾਂਸਲ))- ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਅੱਜ ਸ਼ਾਹਕੋਟ ਹਲਕੇ ਦੇ ਪਿੰਡ ਨੰਗਲ ਅੰਬੀਆਂ ਖੁਰਦ ਵਿਖੇ ਮਰਹੂਮ ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸੰਧੂ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ। ਜਿਕਰਯੋਗ ਹੈ ਕਿ 14 ਮਾਰਚ, 2022 ਨੂੰ ਹਲਕਾ ਨਕੋਦਰ ਦੇ ਪਿੰਡ ਮੱਲ੍ਹੀਆਂ ਖੁਰਦ ਵਿਖੇ ਗੈਂਗਸਟਰਾਂ ਵੱਲੋਂ ਗੋਲੀਆਂ ਮਾਰ ਕੇ ਸੰਦੀਪ ਨੰਗਲ ਅੰਬੀਆਂ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮੌਕੇ ਉਨ੍ਹਾਂ ਨਾਲ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਸਾਬਕਾ ਮੰਤਰੀ, ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਏ.ਆਈ.ਸੀ.ਸੀ. ਵੱਲੋਂ ਅਰਵਿੰਦਰ ਡਾਬਰੀ ਅਤੇ ਹਲਕਾ ਕਰਤਾਰਪੁਰ ਦੇ ਇੰਚਾਰਜ ਰਜਿੰਦਰ ਸਿੰਘ ਸਮੇਤ ਹੋਰ ਕਾਂਗਰਸੀ ਆਗੂ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਕਬੱਡੀ ਸ਼ਹੀਦ ਸੰਦੀਪ ਨੰਗਲ ਅੰਬੀਆਂ ਯਾਦਗਾਰੀ ਪਾਰਕ ਵਿਖੇ ਮਰਹੂਮ ਸੰਦੀਪ ਨੰਗਲ ਅੰਬੀਆਂ ਦੇ ਬੁੱਤ ’ਤੇ ਫੁੱਲ-ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਸਚਿਨ ਪਾਇਲਟ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਹ ਅੱਜ ਵਿਸ਼ੇਸ਼ ਤੌਰ ’ਤੇ ਪਰਿਵਾਰ ਦਾ ਦੁੱਖ ਵੰਡਾਉਣ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਡਗਮਗਾ ਚੁੱਕੀ ਹੈ ਅਤੇ ਫਿਰੌਤੀਆਂ ਤੇ ਹਿੰਸਾ ਦੀਆਂ ਘਟਨਾਵਾਂ ਆਮ ਹੋ ਰਹੀਆਂ ਹਨ, ਜੋ ਕਿ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੋਟਾਂ ਦੀ ਰਾਜਨੀਤੀ ਵਿੱਚ ਰੁੱਝੀ ਹੋਈ ਹੈ ਅਤੇ ਪੰਜਾਬ ਵਿਚ ਵਿਗੜ ਰਹੇ ਮਾਹੌਲ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਈ ਲੋਕ ਗੈਂਗਸਟਰਾਂ ਦੀਆਂ ਵਾਰਦਾਤਾਂ ਦਾ ਸ਼ਿਕਾਰ ਹੋ ਚੁੱਕੇ ਹਨ। ਉਨ੍ਹਾਂ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਨ ਵਾਲਿਆਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਹੱਦੀ ਖੇਤਰਾਂ ਰਾਹੀਂ ਨਸ਼ਿਆਂ ਦੀ ਆਮਦ ਹੋ ਰਹੀ ਹੈ, ਜਿਸ ਲਈ ਉਨ੍ਹਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਵੀ ਜ਼ਿੰਮੇਵਾਰ ਠਹਿਰਾਇਆ। ਇਸ ਮੌਕੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਉਨ੍ਹਾਂ ਦਾ ਹਲਕਾ ਸ਼ਾਹਕੋਟ ਵਿਖੇ ਪਹੁੰਚਣ ਅਤੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਅਸ਼ਵਿੰਦਰਪਾਲ ਸਿੰਘ ਨੀਟੂ, ਸੁਖਦੀਪ ਸਿੰਘ ਸੋਨੂੰ ਕੰਗ ਪੀ.ਏ. ਸ਼ੇਰੋਵਾਲੀਆ, ਐਮ.ਸੀ. ਪਰਮਜੀਤ ਕੌਰ ਬਜਾਜ, ਅਮਰਜੀਤ ਕੌਰ ਸਚਦੇਵਾ ਸ਼ਹਿਰੀ ਪ੍ਰਧਾਨ ਕਾਂਗਰਸ ਕਮੇਟੀ ਮਹਿਲਾ ਵਿੰਗ, ਕਾਂਗਰਸ ਕਮੇਟੀ ਦੇ ਬਲਾਕ ਪ੍ਰਧਾਨ ਸੁਰਿੰਦਰਜੀਤ ਸਿੰਘ ਚੱਠਾ, ਸਾਬਕਾ ਸਰਪੰਚ ਜਗਤਾਰ ਸਿੰਘ ਖਾਲਸਾ, ਕਾਂਗਰਸ ਕਮੇਟੀ ਦੇ ਜਿਲ੍ਹਾ ਜਨਰਲ ਸਕੱਤਰ ਡਾ. ਸੁਰਿੰਦਰ ਭੱਟੀ, ਪਵਨ ਜੁਨੇਜਾ, ਸਰਪੰਚ ਗੁਰਦੇਵ ਸਿੰਘ ਕੰਨੀਆਂ ਖੁਰਦ, ਸੁਖਦੇਵ ਸਿੰਘ ਸੁੱਖਾ ਵਾਈਸ ਚੇਅਰਮੈਨ ਬਲਾਕ ਸੰਮਤੀ, ਅਮਨਦੀਪ ਸੈਦਪੁਰੀ, ਬੰਟੀ ਬੱਠਲਾ, ਰਾਜੇਸ਼ ਅਗਰਵਾਲ, ਸੁਖਜੀਤ ਕੌਰ ਸੁੱਖੀ, ਕੁਲਵਿੰਦਰ ਕੌਰ ਸਾਗਰ, ਬਲਕਾਰ ਸਿੰਘ ਮੈਂਬਰ ਬਲਾਕ ਸੰਮਤੀ, ਜਗਤਾਰ ਸਿੰਘ ਤਾਰੀ ਸਾਬਕਾ ਸਰਪੰਚ, ਬਲਜੀਤ ਸਿੰਘ ਬਾਜਵਾ, ਰਾਜੂ ਥਾਪਰ, ਸਰਪੰਚ ਪਰਮਿੰਦਰ ਸਿੰਘ ਨੰਗਲ ਅੰਬੀਆਂ, ਮਨਜੀਤ ਸਿੰਘ ਸੱਤਾ ਟਰਾਂਸਪੋਰਟਰ, ਅੰਗਰੇਜ਼ ਸਿੰਘ, ਮਨਿੰਦਰ ਸਿੰਘ, ਕੁਲਬੀਰ ਸਿੰਘ ਧੰਜੂ, ਟਿੰਪੀ ਕੁਮਰਾ, ਯਸ਼ਪਾਲ ਗੁਪਤਾ, ਗੁਰਪ੍ਰੀਤ ਸਿੰਘ ਗੋਪੀ, ਨਛੱਤਰ ਸਿੰਘ ਸੱਤੀ ਪਹਿਲਵਾਨ, ਜੈਬੀ, ਜਸਵੀਰ ਸਿੰਘ ਪੰਨੂ, ਡਾ. ਜਗਜੀਤ ਸਿੰਘ ਤੇ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ‘ ਆਪ’ ਦੇ ਮੰਤਰੀਆਂ-ਵਿਧਾਇਕਾਂ ਦੇ ਘਰਾਂ ਅੱਗੇ ਕੀਤੇ ਜਾ ਰਹੇ ਮੁਜ਼ਾਹਰਿਆਂ ’ਚ ਸ਼ਾਮਿਲ ਹੋਵੇਗਾ ਜੇ.ਪੀ.ਐੱਮ.ਓ. ਅਗਲੀ ਖ਼ਬਰ ਪਿੰਡ ਲੱਖਣਪਾਲ ਵਿਚ ਕਾਰ ’ਚੋਂ ਮਿਲੀ ਨੌਜਵਾਨ ਦੀ ਲਾਸ਼, ਨਸ਼ੇ ਦੀ ਭੇਟ ਚੜ੍ਹਨ ਦੀ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।